ਚੰਡੀਗੜ੍ਹ, 29 ਅਗਸਤ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ (Chandigarh) ਅਧੀਨ ਆਉਂਦੇ ਬੁੜੈਲ ਪਿੰਡ ਦੇ ਵਸਨੀਕ ਇਕ ਨੌਜਵਾਨ ਵਲੋਂ ਘਰ ਵਿਚ ਹੀ ਫਾਹਾ ਲਗਾ ਕੇ ਖੁਦਕੁਸ਼ੀ (Suicide) ਕੀਤੀ ਗਈ ਹੈ ।
ਕੀ ਕਾਰਨ ਰਿਹਾ ਨੌਜਵਾਨ ਵਲੋਂ ਖੁਦਕੁਸ਼ੀ ਕਰਨ ਦਾ
ਮਿਲੀ ਜਾਣਕਾਰੀ ਅਨੁਸਾਰ ਬੁੜੈਲ ਪਿੰਡ (Burail Village) ਦੇ ਜਿਸ ਨੌਜਵਾਨ ਵਲੋਂ ਲੰਘੇ ਦਿਨਾਂ ਘਰ ਦੇ ਵਿਚ ਹੀ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ ਹੈ ਦਾ ਮੁੱਖ ਕਾਰਨ ਪਹਿਲਾਂ ਕਰਦਾ ਕੰਮ ਛੁਟਣ ਤੋਂ ਬਾਅਦ ਮੁੜ ਨਵਾਂ ਕੰਮ-ਕਾਜ ਨਾ ਮਿਲਣਾ ਦੱਸਿਆ ਜਾ ਰਿਹਾ ਹੈ । ਘਟਨਾ ਦਾ ਪਤਾ ਮਾਪਿਆਂ ਨੂੰ ਉਸ ਸਮੇਂ ਲੱਗਿਆ ਜਦੋਂ ਨੌਜਵਾਨ ਦੇ ਮਾਪੇ ਕੰਮ ਤੋਂ ਵਾਪਸ ਆਏ ਤਾਂ ਘਰ ਦਾ ਗੇਟ ਅੰਦਰੋਂ ਬੰੰਦ ਸੀ ਤੇ ਕਾਫੀ ਆਵਾਜਾਂ ਦੇਣ ਤੋਂ ਬਾਅਦ ਵੀ ਦਰਵਾਜਾਂ ਨਾ ਖੁੱਲ੍ਹਣ ਤੇ ਜਦੋਂ ਗੁਆਂਢੀਆਂ ਦੀ ਮਦਦ ਨਾਲ ਦਰਵਾਜ਼ਾ ਖੋਲ੍ਹਿਆ ਗਿਆ ਤਾਂ ਨੌਜਵਾਨ ਨੂੰ ਮਾਪਿਆਂ ਵਲੋਂ ਮਰਿਆ ਹੋਇਆ ਪਾਇਆ ਗਿਆ ।
ਪੁਲਸ ਨੇ ਮਾਮਲੇ ਦੀ ਜਾਂਚ ਕਰ ਦਿੱਤੀ ਹੈ ਸ਼ੁਰੂ
ਉਕਤ ਨੌਜਵਾਨ ਨੂੰ ਤੁਰੰਤ ਮਾਪਿਆਂ ਵਲੋਂ ਗੁਆਂਢੀਆਂ ਦੀ ਮਦਦ ਨਾਲ ਚੰਡੀਗੜ੍ਹ ਵਿਖੇ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ । ਸੂਚਨਾ ਮਿਲਣ ’ਤੇ ਪੁਲਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਪੋਸਟਮਾਰਟਮ (Postmortem) ਲਈ ਸੈਕਟਰ-32 ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾ ਦਿੱਤਾ ਗਿਆ ਹੈ । ਪੁਲਸ ਨੇ ਮਾਮਲੇ ਵਿੱਚ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
ਕੀ ਦੱਸਿਆ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ
ਪੁਲਸ ਵਲੋਂ ਪਰਿਵਾਰਕ ਮੈਂਬਰਾਂ ਤੋਂ ਕੀਤੀ ਗਈ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਨੌਜਵਾਨ ਪਹਿਲਾਂ ਇੱਕ ਸਾਮਾਨ ਡਿਲੀਵਰੀ ਕਰਨ ਵਾਲੀ ਕੰਪਨੀ ਵਿੱਚ ਕੰਮ ਕਰਦਾ ਸੀ ਅਤੇ ਉੱਥੋਂ ਨੌਕਰੀ ਛੁੱਟਣ ਤੋਂ ਬਾਅਦ ਉਹ ਪ੍ਰੇਸ਼ਾਨ ਰਹਿੰਦਾ ਸੀ । ਪਰਿਵਾਰ ਨੇ ਦੱਸਿਆ ਕਿ ਨੌਕਰੀ ਜਾਣ ਤੋਂ ਬਾਅਦ ਉਹ ਨਵੀਂ ਨੌਕਰੀ ਦੀ ਭਾਲ ਕਰ ਰਿਹਾ ਸੀ ਪਰ ਕੰਮ ਨਾ ਮਿਲਣ ਕਾਰਨ ਤਣਾਅ ਵਿੱਚ ਸੀ । ਪਰਿਵਾਰਕ ਮੈਂਬਰਾਂ ਨੇ ਪੁਲਸ ਨੂੰ ਦੱਸਿਆ ਕਿ ਉਨ੍ਹਾਂ ਨੂੰ ਖਦਸ਼ਾ ਹੈ ਕਿ ਨੌਕਰੀ ਨਾ ਮਿਲਣ ਅਤੇ ਆਰਥਿਕ ਪਰੇਸ਼ਾਨੀ (Economic distress) ਕਾਰਨ ਨੌਜਵਾਨ ਨੇ ਇਹ ਕਦਮ ਚੁੱਕਿਆ । ਪੁਲਸ ਵਲੋਂ ਜਾਂਚ ਕੀਤੀ ਜਾ ਰਹੀ ਹੈ ।









