ਤੰਗ-ਪ੍ਰੇਸ਼ਾਨ ਹੋ ਕੇ ਨਹਿਰ ਵਿਚ ਛਾਲ ਮਾਰ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

0
37
Suicide

ਬਟਾਲਾ, 3 ਜੂਨ 2026 : ਪੰਜਾਬ ਦੇ ਜਿਲਾ ਗੁਰਦਾਸਪੁਰ (Gurdaspur) ਦੇ ਸ਼ਹਿਰ ਬਟਾਲਾ ਵਿਖੇ ਇਕ ਨੌਜਵਾਨ ਵਲੋਂ ਤੰਗ-ਪ੍ਰੇਸ਼ਾਨ ਹੋਣ ਦੇ ਚਲਦਿਆਂ ਨਹਿਰ ਵਿਚ ਛਾਲ ਮਾਰ ਕੇ ਖੁਦਕੁਸ਼ੀ (Suicide) ਕਰ ਲਈ ਹੈ ।

ਕੀ ਹੈ ਪੂਰਾ ਮਾਮਲਾ

ਮਿਲੀ ਜਾਣਕਾਰੀ ਅਨੁਸਾਰ ਗੁਰਦਾਸਪੁਰ ਦੇ ਬਟਾਲਾ ਵਿਚ ਇਕ ਨੌਜਵਾਨ ਨੇ ਜੋ ਨਹਿਰ ਵਿੱਚ ਛਾਲ (Jump canal) ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ ਨੇ ਮਰਨ ਤੋਂ ਪਹਿਲਾਂ ਇੱਕ ਵੀਡੀਓ ਬਣਾਈ ਜਿਸ ਵਿੱਚ ਉਸ ਨੇ ਦੋਸ਼ ਲਗਾਇਆ ਕਿ ਲੜਕੀ ਨੇ ਪਹਿਲਾਂ ਉਸ ਨੂੰ ਪਿਆਰ ਦੇ ਜਾਲ ਵਿੱਚ ਫਸਾਇਆ ਗਿਆ, ਵਿਆਹ ਕਰਵਾਇਆ ਅਤੇ ਫਿਰ ਤੰਗ-ਪ੍ਰੇਸ਼ਾਨ ਕੀਤਾ ਗਿਆ ।

ਉਸ ਦੇ ਸਿਰ ‘ਤੇ ਜੁੱਤੀਆਂ ਮਾਰੀਆਂ ਗਈਆਂ ਅਤੇ ਲੋਕਾਂ ਦੇ ਸਾਹਮਣੇ ਕੁੱਟਿਆ ਗਿਆ । ਉਸ ਦੇ ਸਹੁਰੇ ਉਸ ਦੀ ਜਾਇਦਾਦ ਹੜੱਪਣ ਦੀ ਕੋਸਿ਼ਸ਼ ਕਰ ਰਹੇ ਸਨ । ਨੌਜਵਾਨ ਨੇ ਮੰਗ ਕੀਤੀ ਕਿ ਉਸ ਦੀ ਮੌਤ ਲਈ ਜ਼ਿੰਮੇਵਾਰ ਸਾਰੇ ਲੋਕਾਂ, ਜਿਨ੍ਹਾਂ ਵਿੱਚ ਉਸ ਦੀ ਪਤਨੀ ਅਤੇ ਸਹੁਰਾ ਸ਼ਾਮਲ ਹਨ, ਨੂੰ ਜੇਲ੍ਹ ਭੇਜਿਆ ਜਾਵੇ। ਉਸ ਨੇ ਵੀਡੀਓ ਆਪਣੀ ਭੈਣ ਨੂੰ ਵਟਸਐਪ ‘ਤੇ ਭੇਜੀ ਅਤੇ ਫਿਰ ਨਹਿਰ ਵਿੱਚ ਛਾਲ ਮਾਰ ਦਿੱਤੀ ।

ਪੁਲਸ ਨੇ ਕਰ ਲਿਆ ਛੇ ਵਿਅਕਤੀਆਂ ਵਿਰੁੱਧ ਕੇਸ ਦਰਜ

ਵੀਡੀਓ ਦੇਖਣ ਤੋਂ ਬਾਅਦ ਜਦੋਂ ਪਰਿਵਾਰ ਪਹੁੰਚਿਆ ਤਾਂ ਉਦੋਂ ਤੱਕ ਨੌਜਵਾਨ ਦੀ ਮੌਤ ਹੋ ਚੁੱਕੀ ਸੀ । ਸਿਕਾਇਤ ਤੋਂ ਬਾਅਦ ਪੁਲਸ ਨੇ ਛੇ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ (Case registered) ਕੀਤਾ ਅਤੇ ਪੰਜ ਨੂੰ ਗ੍ਰਿਫ਼ਤਾਰ ਕਰ ਲਿਆ । 31 ਮਈ ਨੂੰ ਰਿਕਾਰਡ ਕੀਤੀ ਗਈ ਇੱਕ ਵੀਡੀਓ ਵਿੱਚ ਬਟਾਲਾ ਦੇ ਅਲੀਵਾਲ ਰੋਡ ਦੇ ਵਸਨੀਕ ਜੋਬਨਪ੍ਰੀਤ ਨੇ ਕਿਹਾ ਕਿ ਉਸ ਦੇ ਸਹੁਰੇ ਉਸ ਦੀ ਮੌਤ ਲਈ ਜਿ਼ੰਮੇਵਾਰ ਹਨ ।

ਹੋਰ ਕੀ ਕੀ ਆਖਿਆ ਨੌਜਵਾਨ ਨੇ ਵੀਡੀਓ ਵਿਚ

ਜੋਬਨਪ੍ਰੀਤ ਨੇ ਵੀਡੀਓ ਵਿਚ ਕਿਹਾ ਕਿ ਮੇਰੀ ਭੈਣ, ਡਾ. ਗੁਰਲੀਨ, ਦਾ ਕੋਈ ਕਸੂਰ ਨਹੀਂ ਹੈ, ਮੇਰੇ ਪਿਤਾ, ਸਰਦਾਰ ਹਰਪਿੰਦਰ ਸਿੰਘ ਦਾ ਕੋਈ ਕਸੂਰ ਨਹੀਂ ਹੈ, ਜਾਂ ਮੇਰੇ ਜੀਜੇ ਦਾ ਕੋਈ ਕਸੂਰ ਨਹੀਂ ਹੈ। ਮੈਂ ਆਪਣੀ ਜਿ਼ੰਦਗੀ ਤੋਂ ਪੂਰੀ ਤਰ੍ਹਾਂ ਤੰਗ ਆ ਚੁੱਕਿਆ ਹਾਂ । ਮੇਰੇ ਪਿਤਾ ਜੀ ਨੇ ਮੈਨੂੰ ਇੰਨੇ ਸਾਲਾਂ ਤੱਕ ਇਕੱਲਿਆਂ ਪਾਲਿਆ। ਮੈਂ ਜਿ਼ੰਦਗੀ ਤੋਂ ਅੱਕ ਚੁੱਕਿਆ ਹੈ ।

LEAVE A REPLY

Please enter your comment!
Please enter your name here