ਕਪੂਰਥਲਾ ‘ਚ ਕੁਦਰਤ ਦਾ ਕਹਿਰ ਸਾਹਮਣੇ ਆਇਆ ਹੈ।ਜਾਣਕਾਰੀ ਅਨੁਸਾਰ ਕਪੂਰਥਲਾ ਦੇ ਪਿੰਡ ਸਿੱਧਵਾਂ ‘ਚ ਦੇਰ ਸ਼ਾਮ ਅਸਮਾਨੀ ਬਿਜਲੀ ਡਿੱਗਣ ਕਾਰਨ ਨੌਜਵਾਨ ਦੀ ਮੌਤ ਹੋ ਗਈ ਹੈ। ਜਿਸ ਨੌਜਵਾਨ ਦੀ ਮੌਤ ਹੋਈ ਹੈ ਉਸਦੀ ਉਮਰ 21 ਸਾਲ ਦੱਸੀ ਜਾ ਰਹੀ ਹੈ।
ਇਸ ਘਟਨਾ ਤੋਂ ਬਾਅਦ ਆਸ-ਪਾਸ ਦੇ ਪਿੰਡਾਂ ਵਿੱਚ ਵੀ ਸੋਗ ਦੀ ਲਹਿਰ ਹੈ। ਦੱਸਿਆ ਜਾ ਰਿਹਾ ਹੈ ਕਿ ਜਦੋਂ ਨੌਜਵਾਨ ਕਿਸਾਨ ਸ਼ਾਮ ਸਮੇਂ ਪਿੰਡ ਦੇ ਖੇਤਾਂ ‘ਚ ਕੰਮ ਕਰ ਰਿਹਾ ਸੀ ਤਾਂ ਅਚਾਨਕ ਅਸਮਾਨੀ ਬਿਜਲੀ ਡਿੱਗਣ ਕਾਰਨ ਉਸ ਦੀ ਮੌਤ ਹੋ ਗਈ। ਇਸ ਗੱਲ ਦੀ ਪੁਸ਼ਟੀ ਡੀਐਸਪੀ ਸਬ ਡਵੀਜ਼ਨ ਹਰਪ੍ਰੀਤ ਸਿੰਘ ਨੇ ਵੀ ਕੀਤੀ ਹੈ।
ਮਿਲੀ ਜਾਣਕਾਰੀ ਅਨੁਸਾਰ 21 ਸਾਲਾ ਜਸਕੀਰਤ ਸਿੰਘ ਜੱਸੀ ਪੁੱਤਰ ਜਸਵੀਰ ਸਿੰਘ ਸਿੱਧੂ ਵਾਸੀ ਪਿੰਡ ਸਿੱਧਵਾਂ ਖਰਾਬ ਮੌਸਮ ਕਾਰਨ ਆਪਣੇ ਖੇਤਾਂ ਵਿੱਚ ਪਏ ਆਲੂਆਂ ਦੇ ਢੇਰ ਨੂੰ ਤਰਪਾਲ ਨਾਲ ਢੱਕ ਰਿਹਾ ਸੀ, ਜਦੋਂ ਅਚਾਨਕ ਅਸਮਾਨ ਤੋਂ ਬਿਜਲੀ ਡਿੱਗੀ। ਜਿਸ ਕਾਰਨ ਨੌਜਵਾਨ ਜਸਕੀਰਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ।