ਕੈਨੇਡਾ ਵਿਖੇ ਪੰਜਾਬੀ ਮੂਲ ਦੇ ਨੌਜਵਾਨ ਦੀ ਹਾਦਸੇ ’ਚ ਹੋਈ ਮੌਤ

0
38
Canada

ਨਵਾਂ ਨੰਗਲ, 11 ਜੂਨ 2026 : ਪੰਜਾਬ ਦੇ ਨਵਾਂ ਨੰਗਲ (New Nangal) ਦੇ ਪੰਜਾਬੀ ਮੂਲ ਦੇ ਇਕ ਨੌਜਵਾਨ ਦੀ ਕੈਨੇਡਾ ਦੇ ਸੂਬੇ ਓਨਟਾਰੀਓ ਵਿਖੇ ਇਕ ਹਾਦਸੇ (Accidents) ਦੌਰਾਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕੌਣ ਹੈ ਇਹ ਨੌਜਵਾਨ

ਮਿਲੀ ਜਾਣਕਾਰੀ ਅਨੁਸਾਰ ਕਾਂਸਟੇਬਲ ਤਰੁਣ ਬਾਲੀ (Constable Tarun Bali) (ਓ. ਪੀ. ਪੀ.) ਦੇ ਡਫਰਿਨ ਡਿਟੈਚਮੈਂਟ ਵਿੱਚ ਤਾਇਨਾਤ ਸੀ ਅਤੇ ਪਿਛਲੇ ਕਰੀਬ ਢਾਈ ਸਾਲਾਂ ਤੋਂ ਪੁਲਸ ਸੇਵਾ ਨਿਭਾ ਰਿਹਾ ਸੀ ਕਿ ਮੰਗਲਵਾਰ ਦੁਪਹਿਰ ਕਰੀਬ ਸਾਢੇ 12 ਵਜੇ ਓਨਟਾਰੀਓ ਦੇ ਹਰਸਟ ਖੇਤਰ ਵਿੱਚ ਕੇਂਡਲ ਕਨਸੈਸ਼ਨ ਰੋਡ-7 ਅਤੇ ਕਨਸੈਸ਼ਨ ਰੋਡ-6 ਦੇ ਨੇੜੇ ਪੁਲਸ ਟੀਮ ਇੱਕ ਜਾਂਚ ਵਿੱਚ ਰੁੱਝੀ ਹੋਈ ਸੀ ਕਿ ਇਸ ਦੌਰਾਨ ਵਾਪਰੀ ਘਟਨਾ ਵਿੱਚ ਕਾਂਸਟੇਬਲ ਤਰੁਣ ਬਾਲੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ । ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ ਪਰ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ।

ਕੀ ਸਾਹਮਣੇ ਆਇਆ ਪੁਲਸ ਦੀ ਸ਼ੁਰੂਆਤੀ ਜਾਂਚ ਵਿਚ

ਪੁਲਸ ਨੇ ਇਸ ਮਾਮਲੇ ਵਿੱਚ 18 ਸਾਲਾ ਨੌਜਵਾਨ ਨੂੰ ਹਿਰਾਸਤ (Detention) ਵਿੱਚ ਲਿਆ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਹਸਪਤਾਲ ਤੋਂ ਫਰਾਰ ਹੋਏ ਇੱਕ 18 ਸਾਲਾ ਸ਼ੱਕੀ ਨੇ ਕਥਿਤ ਤੌਰ ’ਤੇ ਵਾਹਨ ਨਾਲ ਟੱਕਰ ਮਾਰ ਕੇ ਕਾਂਸਟੇਬਲ ਬਾਲੀ ਨੂੰ ਗੰਭੀਰ ਜ਼ਖ਼ਮੀ ਕੀਤਾ । ਪੁਲਸ ਨੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸ ਖ਼ਿਲਾਫ਼ ਪਹਿਲੀ ਡਿਗਰੀ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ ।

ਕਿਸ ਵਲੋਂ ਕੀਤੀ ਜਾ ਰਹੀ ਹੈ ਸਮੁੱਚੇ ਘਟਨਾਕ੍ਰਮ ਦੀ ਜਾਂਚ

ਘਟਨਾ ਦੀ ਜਾਂਚ ਓ. ਪੀ. ਪੀ. ਦੀ ਕ੍ਰਿਮਿਨਲ ਇਨਵੈਸਟੀਗੇਸ਼ਨ ਬ੍ਰਾਂਚ ਵੱਲੋਂ ਕੀਤੀ ਜਾ ਰਹੀ ਹੈ । ਇਸ ਜਾਂਚ ਵਿੱਚ ਚੀਫ਼ ਕੋਰੋਨਰ ਦਫ਼ਤਰ ਅਤੇ ਓਨਟਾਰੀਓ ਫੋਰੈਂਸਿਕ ਪੈਥੋਲੋਜੀ ਸਰਵਿਸ ਵੀ ਸਹਿਯੋਗ ਕਰ ਰਹੀਆਂ ਹਨ । ਸੂਤਰਾਂ ਅਨੁਸਾਰ ਕਾਂਸਟੇਬਲ ਤਰੁਣ ਬਾਲੀ ਦੀ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਅਤੇ ਹੋਰ ਕਾਰਵਾਈ ਲਈ ਟੋਰਾਂਟੋ ਸਥਿਤ ਚੀਫ਼ ਕੋਰੋਨਰ ਦੇ ਦਫ਼ਤਰ ਲਿਜਾਇਆ ਜਾਵੇਗਾ । ਉਨ੍ਹਾਂ ਦੇ ਸਨਮਾਨ ਵਿੱਚ ਐਮਰਜੈਂਸੀ ਵਾਹਨਾਂ ਦਾ ਇੱਕ ਵਿਸ਼ੇਸ਼ ਕਾਫ਼ਲਾ ਕਰੀਬ 10 ਘੰਟਿਆਂ ਦੀ ਯਾਤਰਾ ਦੌਰਾਨ ਪਾਰਥਿਵ ਦੇਹ ਦੇ ਨਾਲ ਰਹੇਗਾ ।

LEAVE A REPLY

Please enter your comment!
Please enter your name here