OM ਵੀਜ਼ਾ ਇਮੀਗ੍ਰੇਸ਼ਨ ‘ਚ ਕੰਮ ਕਰਦੇ ਨੌਜਵਾਨ ਨੇ ਚੌਥੀ ਮੰਜ਼ਿਲ ‘ਤੋਂ ਛਾਲ ਮਾਰ ਕੇ ਜੀਵਨ ਲੀਲਾ ਕੀਤੀ ਸਮਾਪਤ || Punjab News

0
28
A young man working in OM Visa Immigration ended his life by jumping from the fourth floor

OM ਵੀਜ਼ਾ ਇਮੀਗ੍ਰੇਸ਼ਨ ‘ਚ ਕੰਮ ਕਰਦੇ ਨੌਜਵਾਨ ਨੇ ਚੌਥੀ ਮੰਜ਼ਿਲ ‘ਤੋਂ ਛਾਲ ਮਾਰ ਕੇ ਜੀਵਨ ਲੀਲਾ ਕੀਤੀ ਸਮਾਪਤ

ਜਲੰਧਰ ‘ਚ ਇਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਿ ਬੱਸ ਸਟੈਂਡ ਨੇੜੇ ਸਥਿਤ ਦਫ਼ਤਰ ਦੀ ਚੌਥੀ ਮੰਜ਼ਿਲ ਤੋਂ ਇੱਕ ਨੌਜਵਾਨ ਵੱਲੋਂ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ | ਮ੍ਰਿਤਕ ਦੀ ਪਛਾਣ ਜਲੰਧਰ ਦੇ ਰਹਿਣ ਵਾਲੇ ਗੌਰਵ ਵਜੋਂ ਹੋਈ ਹੈ। ਉਹ ਪੰਜਾਬ ਵਿੱਚ ਯੂਕੇ ਵੀਜ਼ਾ ਕਿੰਗ ਵਜੋਂ ਜਾਣੀ ਜਾਂਦੀ ਓਮ ਵੀਜ਼ਾ ਇਮੀਗ੍ਰੇਸ਼ਨ ਕੰਪਨੀ ਦਾ ਮੁਲਾਜ਼ਮ ਸੀ ਅਤੇ ਉਹ ਇੱਥੇ ਲੰਬੇ ਸਮੇਂ ਤੋਂ ਕੰਮ ਕਰ ਰਿਹਾ ਸੀ। ਪੁਲਿਸ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਜਲੰਧਰ ਦੇ ਸਿਵਲ ਹਸਪਤਾਲ ਭੇਜ ਦਿੱਤਾ ਹੈ। ਪਰਿਵਾਰਕ ਮੈਂਬਰਾਂ ਨੇ ਓਮ ਵੀਜ਼ਾ ਏਜੰਸੀ ‘ਤੇ ਗੰਭੀਰ ਦੋਸ਼ ਲਗਾਏ ਹਨ ।

ਮ੍ਰਿਤਕ ਹਾਲਤ ਵਿੱਚ ਲਿਆਂਦਾ ਗਿਆ ਹਸਪਤਾਲ

ਪਰਿਵਾਰਕ ਮੈਂਬਰਾਂ ਅਨੁਸਾਰ ਉਨ੍ਹਾਂ ਨੂੰ ਰਾਤ 9.30 ਵਜੇ ਦੇ ਕਰੀਬ ਫ਼ੋਨ ਆਇਆ ਕਿ ਉਨ੍ਹਾਂ ਦਾ ਬੱਚਾ PIMS ਹਸਪਤਾਲ (ਪੰਜਾਬ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼) ਵਿੱਚ ਦਾਖ਼ਲ ਹੈ ਅਤੇ ਉਹ ਹਸਪਤਾਲ ਆਉਣ। ਜਦੋਂ ਪਰਿਵਾਰ ਵਾਲੇ ਹਸਪਤਾਲ ਪੁੱਜੇ ਤਾਂ ਉਨ੍ਹਾਂ ਨੂੰ ਡਾਕਟਰਾਂ ਨੇ ਦੱਸਿਆ ਕਿ ਉਸ ਨੂੰ ਮ੍ਰਿਤਕ ਹਾਲਤ ਵਿੱਚ ਹਸਪਤਾਲ ਲਿਆਂਦਾ ਗਿਆ ਸੀ। ਪਰਿਵਾਰਕ ਮੈਂਬਰਾਂ ਨੇ ਕਿਹਾ- ਸਾਨੂੰ ਨਹੀਂ ਪਤਾ ਕਿ ਇਹ ਕਿਵੇਂ ਹੋਇਆ, ਪਰ ਸਾਡਾ ਬੱਚਾ ਬਹੁਤ ਪਰੇਸ਼ਾਨ ਸੀ।

ਖੁਦਕੁਸ਼ੀ ਦੇ ਕੋਣ ਤੋਂ ਕਰ ਰਹੀ ਜਾਂਚ

ਮਿਲੀ ਜਾਣਕਾਰੀ ਮੁਤਾਬਕ ਗੌਰਵ ਪਿਛਲੇ ਤਿੰਨ ਸਾਲਾਂ ਤੋਂ ਓਮ ਵੀਜ਼ਾ ਕੰਪਨੀ ਵਿੱਚ ਕੰਮ ਕਰ ਰਿਹਾ ਸੀ। ਬੱਸ ਸਟੈਂਡ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਵਾਲੀ ਥਾਂ ਤੋਂ ਸੀਸੀਟੀਵੀ ਕੈਮਰੇ ਕਬਜ਼ੇ ਵਿੱਚ ਲੈ ਕੇ ਉਸ ਜਗ੍ਹਾ ਨੂੰ ਸੀਲ ਕਰ ਦਿੱਤਾ ਹੈ। ਜਿਸ ‘ਚ ਗੌਰਵ ਬੁਰੀ ਤਰ੍ਹਾਂ ਡਿੱਗਦਾ ਨਜ਼ਰ ਆ ਰਿਹਾ ਹੈ। ਫਿਲਹਾਲ ਪੁਲਿਸ ਇਸ ਮਾਮਲੇ ‘ਚ ਖੁਦਕੁਸ਼ੀ ਦੇ ਕੋਣ ਤੋਂ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ : ਲੁਧਿਆਣਾ ਤੋਂ ਹੈਰਾਨੀਜਨਕ ਮਾਮਲਾ, ਸਸਕਾਰ ਤੋਂ ਪਹਿਲਾਂ ਡਾਕਟਰਾਂ ਵੱਲੋਂ ਮ੍ਰਿਤਕ ਐਲਾਨੀ ਬਜ਼ੁਰਗ ਹੋਈ ਜ਼ਿੰਦਾ

ਘਟਨਾ ਵਾਲੀ ਥਾਂ ਤੋਂ ਸਬੂਤ ਕੀਤੇ ਇਕੱਠੇ

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਡਿਵੀਜ਼ਨ ਨੰਬਰ 6 ਦੀ ਪੁਲਿਸ ਮੌਕੇ ’ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ | ਪੁਲਿਸ ਨੇ ਤੁਰੰਤ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਘਟਨਾ ਵਾਲੀ ਥਾਂ ਤੋਂ ਸਬੂਤ ਇਕੱਠੇ ਕਰ ਲਏ ਹਨ। ਫਿਲਹਾਲ ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਕੀ ਗੌਰਵ ਨੇ ਖੁਦ ਚੌਥੀ ਮੰਜ਼ਿਲ ਤੋਂ ਛਾਲ ਮਾਰੀ ਜਾਂ ਕਿਸੇ ਨੇ ਉਸ ਨੂੰ ਧੱਕਾ ਦਿੱਤਾ। ਪੁਲਿਸ ਵੱਲੋਂ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

 

 

 

 

 

 

 

 

 

 

 

 

 

 

LEAVE A REPLY

Please enter your comment!
Please enter your name here