ਆਮ ਆਦਮੀ ਪਾਰਟੀ ਦੇ ਨੇਤਾ ਨੇੇ ਕੀਤੀ ਭਾਰਤੀ ਜਨਤਾ ਪਾਰਟੀ ਵਿਚ ਸ਼ਮੂਲੀਅਤ

0
33
Aam Aadmi Party

ਚੰਡੀਗੜ੍ਹ, 19 ਨਵੰਬਰ 2026 : ਆਮ ਆਦਮੀ ਪਾਰਟੀ (Aam Aadmi Party) ਦੇ ਸੀਨੀਅਰ ਲੀਡਰ ਵਲੋਂ ਅੱਜ ਭਾਰਤੀ ਜਨਤਾ ਪਾਰਟੀ ਵਿਚ ਮੁੱਖ ਮੰਤਰੀ ਹਰਿਆਣਾ ਦੀ ਅਗਵਾਈ ਹੇਠ ਸ਼ਮੂਲੀਅਤ ਕੀਤੀ ਗਈ ਹੈ ।

ਕੌਣ ਹੈ ਇਹ ਆਮ ਆਦਮੀ ਪਾਰਟੀ ਦਾ ਆਗੂ

ਮਿਲੀ ਜਾਣਕਾਰੀ ਅਨੁਸਾਰ ਅੱਜ ਮੋਗਾ ਵਿਖੇ ਜੋ ਇਕ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਵਲੋਂ ਭਾਰਤੀ ਜਨਤਾ ਪਾਰਟੀ (Bharatiya Janata Party) ਵਿਚ ਸ਼ਮੂਲੀਅਤ ਕੀਤੀ ਗਈ ਹੈ ਦੀ ਪਛਾਣ ਨਵਦੀਪ ਸਿੰਘ ਸੰਘਾ ਦੇ ਤੌਰ ‘ਤੇ ਹੋਈ ਹੈ । ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ-2027 ਦੇ ਚਲਦਿਆਂ ਸਿਆਸਤਦਾਨਾਂ ਦਾ ਇਕ ਪਾਰਟੀ ਛੱਡ ਕੇ ਦੂਸਰੀ ਪਾਰਟੀ ਵਿਚ ਜਾਣਾ ਆਮ ਜਿਹੀ ਗੱਲ ਹੋ ਗਈ ਹੈ ।

ਕੌਣ-ਕੌਣ ਮੌਜੂਦ ਸੀ ਭਾਜਪਾ ਵਿਚ ਸ਼ਾਮਲ ਕਰਵਾਉਣ ਮੌਕੇ

ਪ੍ਰਾਪਤ ਸੂਚਨਾ ਮੁਤਾਬਕ ਜਿਸ ਆਮ ਆਦਮੀ ਪਾਰਟੀ ਦੇ ਆਗੂ ਵਲੋਂ ਅੱਜ ਭਾਰਤੀ ਜਨਤਾ ਪਾਰਟੀ ਵਿਚ ਸ਼ਮੂਲੀਅਤ ਕੀਤੀ ਗਈ ਹੈ ਨੂੰ ਪਾਰਟੀ ਵਿਚ ਸ਼ਾਮਲ ਕਰਵਾਉਣ ਮੌਕੇ ਮੁੱਖ ਮੰਤਰੀ ਹਰਿਆਣਾ ਨਾਇਬ ਸਿੰਘ ਸੈਣੀ ਅਤੇ ਭਾਜਪਾ ਦੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਵੱਡੀ ਗਿਣਤੀ ਵਿਚ ਭਾਜਪਾ ਨੇਤਾ ਮੌਜੂਦ ਸਨ । ਨਵਦੀਪ ਸਿੰਘ ਸੰਘਾ (Navdeep Singh Sangha) ਨੂੰ ਪਾਰਟੀ ਵਿਚ ਸ਼ਾਮਲ ਹੋਣ ਮੌਕੇ ਪਾਰਟੀ ਦਾ ਸਿਰੋਪਾਓ ਦੇ ਕੇ ਰਸਮੀ ਤੌਰ ‘ਤੇ ਭਾਜਪਾ ਵਿਚ ਸ਼ਾਮਲ ਕਰਵਾਇਆ ਗਿਆ ।

LEAVE A REPLY

Please enter your comment!
Please enter your name here