ਅੰਮ੍ਰਿਤਸਰ, 14 ਨਵੰਬਰ 2026 : ਪੰਜਾਬ ਵਿਚ ਆਮ ਆਦਮੀ ਪਾਰਟੀ (Aam Aadmi Party) ਦੇ ਵਿਧਾਇਕ ਵਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਨੂੰ ਪੱਤਰ ਲਿਖ ਕੇ ਮੁਆਫੀ (Forgiveness) ਮੰਗ ਲਈ ਗਈ ਹੈ ।
ਕਿਸ ਵਿਧਾਇਕ ਵਲੋਂ ਮੰਗੀ ਗਈ ਹੈ ਮੁਆਫੀ
ਮਿਲੀ ਜਾਣਕਾਰੀ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਆਮ ਆਦਮੀ ਪਾਰਟੀ ਦੇ ਜਿਸ ਵਿਧਾਇਕ ਨੂੰ 16 ਅਕਤੂਬਰ ਨੂੰ ਤਨਖਾਹੀਆ ਐਲਾਨਿਆਂ ਗਿਆ ਸੀ ਵਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਪੱਤਰ ਲਿਖ ਕੇ ਆਪਣੀ ਗਲਤੀ ਮੰਨਦਿਆਂ ਆਪਣੇ ਬਿਆਨਾਂ ਲਈ ਮੁਆਫੀ ਮੰਗ ਲਈ ਹੈ ਦੀ ਪਛਾਣ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ (MLA Manwinder Singh Giaspura) ਦੇ ਤੌਰ ‘ਤੇ ਹੋਈ ਹੈ ।
ਵਿਧਾਇਕ ਨੇ ਧਾਰਮਿਕ ਸਜ਼ਾ ਭੁਗਤਣ ਲਈ ਮੰਗਿਆ ਸਮਾਂ
ਪ੍ਰਾਪਤ ਜਾਣਕਾਰੀ ਮੁਤਾਬਕ ਵਿਧਾਨ ਸਭਾ ਹਲਕਾ ਪਾਇਲ ਤੋਂ ਵਿਧਾਇਕ ਗਿਆਸਪੁਰਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਪੱਤਰ ਲਿਖ ਕੇ ਜੋ ਆਪਣੀ ਗ਼ਲਤੀ ਸਵੀਕਾਰ ਕੀਤੀ ਹੈ ਦੇ ਚਲਦਿਆਂ ਉਨ੍ਹਾਂ ਨੇ ਧਾਰਮਿਕ ਸਜ਼ਾ ਭੁਗਤਣ ਲਈ ਸਮਾਂ ਮੰਗਿਆ ਹੈ ।
ਕਿਸ ਕਾਰਨ ਕਰਾਰ ਦਿੱਤਾ ਗਿਆ ਸੀ ਤਨਖਾਹੀਆ
ਜਿ਼ਕਰਯੋਗ ਹੈ ਕਿ 16 ਅਕਤੂਬਰ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਤਨਖਾਹੀਆ ਐਲਾਨਿਆ ਗਿਆ ਸੀ । ਉਨ੍ਹਾਂ ‘ਤੇ ਸ੍ਰੀ ਹਰਿਮੰਦਰ ਸਾਹਿਬ ਦੇ ਸੇਵਾਦਾਰਾਂ ‘ਤੇ ਜਾਤੀ ਵਿਤਕਰੇ ਦੇ ਦੋਸ਼ ਲਗਾਉਣ ਅਤੇ ਸਿੱਖ ਸੰਸਥਾਵਾਂ ਤੇ ਧਾਰਮਿਕ ਸ਼ਖ਼ਸੀਅਤਾਂ ਖਿ਼ਲਾਫ਼ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਕਰਨ ਦਾ ਦੋਸ਼ ਸੀ ।









