AAP ਦਾ ਪੱਲ੍ਹਾ ਛੱਡ ਭਾਜਪਾ ‘ਚ ਸ਼ਾਮਲ ਹੋਏ ਅਸ਼ੋਕ ਤੰਵਰ

0
102

ਅਸ਼ੋਕ ਤੰਵਰ ਅੱਜ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਇਕ ਦਿਨ ਪਹਿਲਾਂ AAP ਤੋਂ ਅਸਤੀਫ਼ਾ ਦਿੱਤਾ ਸੀ। CM ਮਨੋਹਰ ਲਾਲ ਖੱਟੜ ਨੇ ਦਿੱਲੀ ਵਿਖੇ ਉਨ੍ਹਾਂ ਨੂੰ ਭਾਜਪਾ ‘ਚ ਸ਼ਾਮਲ ਕਰਵਾਇਆ ਹੈ।

ਜ਼ਿਕਰਯੋਗ ਹੈ ਕਿ ਹਰਿਆਣਾ ’ਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਸ਼ੋਕ ਤੰਵਰ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਨੇ ਪਾਰਟੀ ਦੇ ਕਾਂਗਰਸ ਨਾਲ ਗੱਠਜੋੜ ਦਾ ਵਿਰੋਧ ਕੀਤਾ ਸੀ। ਪਾਰਟੀ ਪ੍ਰਧਾਨ ਨੂੰ ਭੇਜੇ ਅਸਤੀਫ਼ੇ ’ਚ ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤ ਤੇ ਤੁਹਾਡੀ ਕਾਂਗਰਸ ਨਾਲ ਨੇੜਤਾ ਨੂੰ ਦੇਖਦਿਆਂ ਮੈਂ ਪਾਰਟੀ ’ਚ ਨੈਤਿਕ ਤੌਰ ’ਤੇ ਨਹੀਂ ਰਹਿ ਸਕਦਾ।

ਤੰਵਰ, ਹਰਿਆਣਾ ਕਾਂਗਰਸ ਦੇ ਪ੍ਰਧਾਨ ਰਹਿ ਚੁੱਕੇ ਹਨ। ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨਾਲ ਟਕਰਾਅ ਕਾਰਨ ਤੰਵਰ ਨੂੰ ਕਾਂਗਰਸ ਛੱਡਣੀ ਪਈ ਸੀ। ਕਾਂਗਰਸ ਛੱਡਣ ਤੋਂ ਬਾਅਦ ਉਹ ਮਮਤਾ ਬੈਨਰਜੀ ਦੀ ਪਾਰਟੀ ਤ੍ਰਿਣਮੂਲ ਕਾਂਗਰਸ ਵਿਚ ਰਹੇ। ਇਸ ਤੋਂ ਬਾਅਦ ਉਨ੍ਹਾਂ ਨੇ ਆਪਣਾ ਭਾਰਤ ਮੋਰਚਾ ਬਣਾਇਆ ਤੇ ਫਿਰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ।

LEAVE A REPLY

Please enter your comment!
Please enter your name here