ਆਪ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਦੀ ਗੱਡੀ ਹੋਈ ਹਾਦਸਾਗ੍ਰਸਤ
ਜ਼ਿਲ੍ਹਾ ਮੋਗਾ ਦੇ ਸਬ-ਡਵੀਜ਼ਨ ਬਾਘਾਪੁਰਾਣਾ ਤੋਂ ਆਪ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਦੀ ਗੱਡੀ ਦਿੱਲੀ ਜਾਣ ਸਮੇਂ ਰਸਤੇ ਵਿਚ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ‘ਚ ਵਿਧਾਇਕ ਅਤੇ ਉਸ ਦੇ ਸਾਥੀਆਂ ਦਾ ਬਚਾਅ ਰਿਹਾ।
ਕੇਂਦਰੀ ਜੇਲ੍ਹ ’ਚੋਂ ਤਲਾਸ਼ੀ ਦੌਰਾਨ ਬਰਾਮਦ ਹੋਏ 17 ਮੋਬਾਇਲ ਫੋਨ, 10 ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ || Punjab News
ਹਾਦਸੇ ਦੌਰਾਨ ਵਾਲ-ਵਾਲ ਬਚੇ ਵਿਧਾਇਕ
ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੇ ਹਲਕਾ ਬਾਘਾਪੁਰਾਣਾ ਤੋਂ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਬੀਤੀ ਰਾਤ ਦਿੱਲੀ ਨੂੰ ਜਾ ਰਹੇ ਸਨ ਤੇ ਜੀਂਦ ਕੋਲ ਜਾ ਕੇ ਉਨ੍ਹਾਂ ਦੀ ਸਰਕਾਰੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। ਵਿਧਾਇਕ ਇਸ ਹਾਦਸੇ ਦੌਰਾਨ ਵਾਲ-ਵਾਲ ਬੱਚ ਗਏ ਹਨ, ਕਿਉਂਕਿ ਉਹ ਦੂਜੀ ਗੱਡੀ ਵਿਚ ਸਵਾਰ ਸਨ। ਉਨ੍ਹਾਂ ਦੀ ਸਰਕਾਰੀ ਗੱਡੀ ਵਿਚ ਉਨ੍ਹਾਂ ਦੇ ਗੰਨਮੈਨ ਸਵਾਰ ਸਨ, ਜੋ ਜ਼ਖ਼ਮੀ ਹੋ ਗਏ ਹੈ। ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਵਿਧਾਇਕ ਨੇ ਹਾਦਸੇ ਦਾ ਜ਼ਿਕਰ ਕਰਦਿਆਂ ਬਚਾਅ ਹੋਣ ਤੇ ਪ੍ਰਮਾਤਮਾ ਸ਼ੁਕਰਾਨਾ ਕੀਤਾ ਹੈ।