AAP MLA ਗੁਰਦਿੱਤ ਸੇਖੋਂ ਹੋਏ ਸੜਕ ਹਾਦਸੇ ਦਾ ਸ਼ਿਕਾਰ

0
217

ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਜਾਣਕਾਰੀ ਅਨੁਸਾਰ ਸੇਖਾਂ ਦੀ ਕਾਰ ਲੁਧਿਆਣਾ ਸ਼ਹਿਰ ਦੇ ਬੱਦੋਵਾਲ ਇਲਾਕੇ ਵਿੱਚ ਹਾਦਸੇ ਦਾ ਸ਼ਿਕਾਰ ਹੋ ਗਈ। ਹਾਲਾਂਕਿ ਇਸ ਹਾਦਸੇ ‘ਚ ਵਿਧਾਇਕ ਵਾਲ-ਵਾਲ ਬਚ ਗਏ ਹਨ। ਜਾਣਕਾਰੀ ਅਨੁਸਾਰ ਬੱਦੋਵਾਲ ਨੇੜੇ ਸੇਖੋਂ ਦੀ ਸਰਕਾਰੀ ਕਾਰ ਅਚਾਨਕ ਹਾਦਸਾਗ੍ਰਸਤ ਹੋ ਗਈ।ਇਸ ਕਾਰਨ ਗੱਡੀ ਨੂੰ ਨੁਕਸਾਨ ਪੁੱਜਾ ਹੈ।ਹਾਦਸੇ ਤੋਂ ਬਾਅਦ ਵੱਡੀ ਗਿਣਤੀ ‘ਚ ਆਮ ਆਦਮੀ ਪਾਰਟੀ ਦੇ ਸਮਰਥਕ ਪਹੁੰਚ ਗਏ।ਇਸ ਤੋਂ ਬਾਅਦ ਵਿਧਾਇਕ ਸੇਖੋਂ ਕਿਸੇ ਹੋਰ ਕਾਰ ਰਾਹੀਂ ਚੰਡੀਗੜ੍ਹ ਲਈ ਰਵਾਨਾ ਹੋ ਗਏ।

ਇਹ ਵੀ ਪੜ੍ਹੋ : ਵਿਅਕਤੀ ਨੇ ਪਰਿਵਾਰ ਸਮੇਤ ਨਹਿਰ ‘ਚ ਉਤਾਰੀ ਕਾਰ, ਬੱਚਿਆਂ ਸਮੇਤ 4 ਦੀ ਮੌਤ

ਦੱਸਿਆ ਜਾ ਰਿਹਾ ਹੈ ਕਿ ਧੁੰਦ ਕਾਰਨ ਵਿਜ਼ੀਬਿਲਟੀ ਘੱਟ ਹੋਣ ਕਾਰਨ ਸਾਹਮਣੇ ਵਾਲੇ ਵਾਹਨ ਨੇ ਬ੍ਰੇਕਾਂ ਲਗਾ ਦਿੱਤੀਆਂ ਸਨ, ਜਿਸ ਕਾਰਨ ਇਹ ਹਾਦਸਾ ਵਾਪਰ ਗਿਆ। ਗੱਡੀ ਦੇ ਡਰਾਈਵਰ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਮੁਲਾਜ਼ਮ ਵੀ ਮੌਕੇ ਉਤੇ ਪਹੁੰਚ ਗਏ। ਜ਼ਿਕਰਯੋਗ ਹੈ ਕਿ ਪੰਜਾਬ ‘ਚ ਪਰਾਲੀ ਸਾੜਨ ਦੇ ਮਾਮਲਿਆਂ ਤੋਂ ਬਾਅਦ ਧੂੰਆਂ ਕਾਫੀ ਵਧ ਗਿਆ ਹੈ। ਇਸ ਕਾਰਨ ਵਾਹਨ ਚਾਲਕ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ।

 

 

LEAVE A REPLY

Please enter your comment!
Please enter your name here