26 ਨੂੰ ਮੋਗਾ ਰੈਲੀ ਤੋਂ 2027 ਚੋਣ ਮੁਹਿੰਮ ਦਾ ਆਗਾਜ਼ ਕਰੇਗੀ `ਆਪ`

0
17
Kuldeep Dhaliwal

ਚੰਡੀਗੜ੍ਹ, 23 ਨਵੰਬਰ 2026 : ਪੰਜਾਬ ਵਿਧਾਨ ਸਭਾ ਚੋਣਾਂ-2027 (Punjab Legislative Assembly Elections-2027) ਦੀ ਮੁਹਿੰਮ ਦਾ ਬਿਗੁਲ ਆਮ ਆਦਮੀ ਪਾਰਟੀ ਵਲੋਂ ਮੋਗਾ ਰੈਲੀ ਤੋਂ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕੇਜਰੀਵਾਲ ਅਤੇ ਮਾਨ ਕਰਨਗੇ ਅਗਵਾਈ

ਆਮ ਆਦਮੀ ਪਾਰਟੀ 26 ਨਵੰਬਰ ਨੂੰ ਮੋਗਾ ਵਿਖੇ ਵਿਸ਼ਾਲ ਰੈਲੀ (Massive Rally) ਨਾਲ ਪੰਜਾਬ ਵਿਧਾਨ ਸਭਾ ਚੋਣਾਂ 2027 ਦੀ ਮੁਹਿੰਮ ਦਾ ਬਿਗੁਲ ਵਜਾਏਗੀ । ਪਾਰਟੀ ਦੇ ਸਥਾਪਨਾ ਦਿਵਸ ‘ਤੇ ਆਯੋਜਿਤ ਇਸ ਰੈਲੀ ‘ਚ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਕੰਮਕਾਜ ਅਤੇ ਲੋਕ ਭਲਾਈ ਯੋਜਨਾਵਾਂ ਨੂੰ ਜਨਤਾ ਦੇ ਸਾਹਮਣੇ ਰੱਖਣਗੇ। ਰੈਲੀ ‘ਚ ਪੰਜਾਬ ਪ੍ਰਧਾਨ ਅਮਨ ਅਰੋੜਾ ਸਮੇਤ ਪਾਰਟੀ ਦੇ ਸੀਨੀਅਰ ਆਗੂ ਵੀ ਸ਼ਾਮਲ ਹੋਣਗੇ ।

ਵਿਧਾਇਕ ਤੇ ਮੁੱਖ ਬੁਲਾਰੇ ਨੇ ਲਿਆ ਰੈਲੀ ਦੀ ਤਿਆਰੀਆਂ ਦਾ ਜਾਇਜ਼ਾ

ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਐਤਵਾਰ ਨੂੰ `ਆਪ` ਆਗੂਆਂ ਨੇ ਮੋਗਾ ਦੇ ਪਿੰਡ ਮਟਵਾਣੀ ਵਿਖੇ ਰੈਲੀ ਸਥਾਨ ਦਾ ਦੌਰਾ ਕੀਤਾ । ਰਾਜਾਸਾਂਸੀ ਤੋਂ ਪਾਰਟੀ ਉਮੀਦਵਾਰ ਸੋਨੀਆ ਮਾਨ, ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਅਤੇ `ਆਪ` ਪੰਜਾਬ ਦੇ ਵਿਧਾਇਕ ਤੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਤਿਆਰੀਆਂ ‘ਤੇ ਤਸੱਲੀ ਪ੍ਰਗਟ ਕਰਦਿਆਂ ਪੰਜਾਬ ਭਰ ਦੇ ਵਰਕਰਾਂ ਅਤੇ ਸਮਰਥਕਾਂ ਨੂੰ ਵੱਡੀ ਗਿਣਤੀ `ਚ ਪਹੁੰਚਣ ਦੀ ਅਪੀਲ ਕੀਤੀ । ਸੋਨੀਆ ਮਾਨ ਨੇ ਕਿਹਾ ਕਿ ਰੈਲੀ `ਚ ਮਾਨ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਲੋਕ-ਪੱਖੀ ਕੰਮਾਂ ਨੂੰ ਪ੍ਰਦਰਸ਼ਿਤ ਕੀਤਾ ਜਾਵੇਗਾ ।

ਰੈਲੀ ਦੌਰਾਨ ਰੱਖਿਆ ਜਾਵੇਗਾ ਸਰਕਾਰ ਵਲੋਂ ਕੀਤੇ ਕਾਰਜਾਂ ਦਾ ਵੇਰਵਾ

ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਕਿਹਾ ਕਿ ਰੈਲੀ ਸਰਕਾਰ ਦੇ ਪਿਛਲੇ ਸਾਢੇ ਚਾਰ ਸਾਲਾਂ ਦੇ ਕੰਮਾਂ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਕੀਤੇ ਯਤਨਾਂ ਨੂੰ ਜਨਤਾ ਦੇ ਸਾਹਮਣੇ ਰੱਖਣ ਦਾ ਮੌਕਾ ਹੋਵੇਗੀ। ਉਨ੍ਹਾਂ ਦੱਸਿਆ ਕਿ ਪਿੰਡ ਮਟਵਾਣੀ ‘ਚ ਕਰੀਬ 116 ਏਕੜ ਜ਼ਮੀਨ ‘ਤੇ ਰੈਲੀ ਦੀਆਂ ਤਿਆਰੀਆਂ ਕੀਤੀਆਂ ਜਾ ਰਹੀ਼ਆਂ ਹਨ । ਲੋਕਾਂ ਦੀ ਸਹੂਲਤ ਲਈ ਵੱਡੇ ਪੱਧਰ ‘ਤੇ ਪਾਰਕਿੰਗ ਵਿਵਸਥਾ ਸਮੇਤ ਹੋਰ ਇੰਤਜ਼ਾਮ ਕੀਤੇ ਗਏ ਹਨ ।

LEAVE A REPLY

Please enter your comment!
Please enter your name here