UP ਪੁਲਿਸ ‘ਤੇ ਸਿੱਖਾਂ ਨੂੰ ‘ਅੱਤਵਾਦੀ’ ਆਖਣ ਦੇ ਦੋਸ਼ , ਵੀਡੀਓ ਵਾਇਰਲ || Punjab Update

0
157
Accusations of calling Sikhs 'terrorists' on UP Police, video viral

UP ਪੁਲਿਸ ‘ਤੇ ਸਿੱਖਾਂ ਨੂੰ ‘ਅੱਤਵਾਦੀ’ ਆਖਣ ਦੇ ਦੋਸ਼ , ਵੀਡੀਓ ਵਾਇਰਲ

ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲ੍ਹੇ ਦੇ ਕਸਬੇ ਵਿਚ ਸਿੱਖਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਦਰਅਸਲ, ਉੱਤਰ ਪ੍ਰਦੇਸ਼ ਪੁਲਿਸ ਉੱਤੇ ਸਿੱਖਾਂ ਨਾਲ ਇਤਰਾਜ਼ਯੋਗ ਸ਼ਬਦਾਵਲੀ ਦੀ ਵਰਤੋਂ ਕਰਨ ਦਾ ਇਲਜ਼ਾਮ ਲੱਗਿਆ ਹੈ।

ਪੁਲਿਸ ਮੁਲਾਜ਼ਮ ਨੇ ਉਨ੍ਹਾਂ ਨੂੰ ਅੱਤਵਾਦੀ ਦੱਸਿਆ

ਜਿਸ ਤੋਂ ਬਾਅਦ ਦੇਸ਼ ਭਰ ਵਿਚ ਰਹਿ ਰਹੇ ਸਿੱਖਾਂ ਵਿੱਚ ਭਾਰੀ ਰੋਸ ਦੇਖਿਆ ਜਾ ਰਿਹਾ ਹੈ | ਸਿੱਖ ਭਾਈਚਾਰੇ ਵੱਲੋਂ ਇਲਜ਼ਾਮ ਲਗਾਏ ਜਾ ਰਹੇ ਹਨ ਕਿ ਪੁਲਿਸ ਮੁਲਾਜ਼ਮ ਨੇ ਉਨ੍ਹਾਂ ਨੂੰ ਅੱਤਵਾਦੀ ਦੱਸਿਆ ਹੈ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ, ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਨੇ ਇਸ ਦੀ ਨਿੰਦਾ ਕੀਤੀ ਹੈ।

ਪੁਲਿਸ ਕਰਮੀਆਂ ਵਿਰੁੱਧ ਕਾਰਵਾਈ ਦੀ ਮੰਗ

ਸੁਖਬੀਰ ਬਾਦਲ ਨੇ ਵੀਡੀਓ ਸਾਂਝੀ ਕਰਕੇ ਸੋਸ਼ਲ ਮੀਡੀਆ ਉੱਤੇ ਲਿਖਿਆ, ਲਖੀਮਪੁਰ ਖੀਰੀ – ਪਲੀਆ ਭੀਰਾ (ਯੂਪੀ) ਰਾਜ ਮਾਰਗ ‘ਤੇ ਸਥਾਨਕ ਪੁਲਿਸ ਅਧਿਕਾਰੀਆਂ ਵੱਲੋਂ ਉੱਥੋਂ ਲੰਘ ਰਹੇ ਸਿੱਖਾਂ ਨੂੰ ਅੱਤਵਾਦੀ, ਉਪਦਰਵੀ ਜਿਹੇ ਸ਼ਬਦਾਂ ਨਾਲ ਬੇਇੱਜ਼ਤ ਕੀਤਾ ਜਾਣ ਉਤੇ ਸਾਨੂੰ ਸਖ਼ਤ ਇਤਰਾਜ਼ ਹੈ। ਜਿੱਥੇ ਮੈਂ ਯੂਪੀ ਸਰਕਾਰ ਤੋਂ ਇਹਨਾਂ ਪੁਲਿਸ ਕਰਮੀਆਂ ਵਿਰੁੱਧ ਕਾਰਵਾਈ ਦੀ ਮੰਗ ਕਰਦਾ ਹਾਂ, ਉੱਥੇ ਹੀ ਸਾਰੇ ਸੂਬਿਆਂ ਅਤੇ ਕੇਂਦਰ ਦੀ ਸਰਕਾਰ ਨੂੰ ਅਪੀਲ ਵੀ ਕਰਦਾ ਹਾਂ ਕਿ ਘੱਟ ਗਿਣਤੀਆਂ, ਖ਼ਾਸ ਤੌਰ ਉਤੇ ਸਿੱਖਾਂ ਪ੍ਰਤੀ ਫਲਾਈ ਜਾ ਰਹੀ ਨਫ਼ਰਤ ਨੂੰ ਠੱਲ੍ਹ ਪਾਉਣ ਲਈ ਸ਼ਰਾਰਤੀ ਲੋਕਾਂ ਦੇ ਨਾਲ ਨਾਲ ਸਰਕਾਰੀ ਕਰਮਚਾਰੀਆਂ ਨੂੰ ਵੀ ਇਸ ਬਾਰੇ ਤਾੜਨਾ ਕਰਨ। ਸਿੱਖ ਕੌਮ ਸਰਬੱਤ ਦਾ ਭਲਾ ਮੰਗਣ ਵਾਲੀ ਕੌਮ ਹੈ ਅਤੇ ਇਹ ਹਮੇਸ਼ਾ ਜਬਰ ਅਤੇ ਜ਼ੁਲਮ ਦੇ ਵਿਰੁੱਧ ਲੜਦੀ ਆਈ ਹੈ।’’

ਇਹ ਵੀ ਪੜ੍ਹੋ : ਚੰਡੀਗੜ੍ਹ-ਸ਼ਿਮਲਾ ਹਾਈਵੇ ‘ਤੇ ਬੋਲੈਰੋ ‘ਤੇ ਡਿੱਗੇ ਵੱਡੇ-ਵੱਡੇ ਪੱਥਰ,  ਇੱਕ ਦੀ ਮੌਤ

ਇਸ ਤੋਂ ਇਲਾਵਾ ਤਖ਼ਤ ਸੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਲਗਤਾਰ ਵਾਪਰ ਰਹੀਆਂ ਇਹੋ ਜਿਹੀਆਂ ਘਟਨਾਵਾਂ ਸਰਕਾਰੀ ਸਰਪ੍ਰਸਤੀ ਹੇਠ ਭਾਰਤ ਅੰਦਰ ਘੱਟ ਗਿਣਤੀਆਂ ਪ੍ਰਤੀ ਫਲਾਈ ਜਾ ਰਹੀ ਨਫਰਤ ਦਾ ਨਤੀਜਾ ਹੈ।

 

 

 

 

 

 

 

 

 

 

 

LEAVE A REPLY

Please enter your comment!
Please enter your name here