ਸਿੱਖਾਂ ਨੂੰ ਅੱਤਵਾਦੀ ਅਤੇ ਵੱਖਵਾਦੀ ਕਹਿਣ ਵਾਲੀ ਕੰਗਨਾ ਖਿਲਾਫ ਕੀਤੀ ਜਾਵੇ ਕਾਰਵਾਈ :ਪੰਜਾਬ ਕਿਸਾਨ ਕਾਂਗਰਸ
News of Punjab : ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ‘ਤੇ ਭਾਜਪਾ ਦੀ ਨਵੀਂ ਚੁਣੀ ਸੰਸਦ ਮੈਂਬਰ ਕੰਗਨਾ ਰਣੌਤ ਦੇ ਥੱਪੜ ਮਾਰਨ ਦਾ ਵਿਸ਼ਾ ਕਾਫੀ ਚਰਚਾ ਵਿੱਚ ਬਣਿਆ ਹੋਇਆ ਹੈ | ਇਸੇ ਘਟਨਾ ਦੇ ਸਬੰਧ ‘ਚ ਪੰਜਾਬ ਕਿਸਾਨ ਕਾਂਗਰਸ ਨੇ ਚੰਡੀਗੜ੍ਹ ਪ੍ਰੈੱਸ ਕਲੱਬ ਸੈਕਟਰ 27 ‘ਚ ਪ੍ਰੈੱਸ ਕਾਨਫਰੰਸ ਦੌਰਾਨ ਮੰਗ ਕੀਤੀ ਕਿ ਕੰਗਨਾ ਅਤੇ ਪ੍ਰਧਾਨ ਮੰਤਰੀ ਮੋਦੀ ਤੋਂ ਮੰਗ ਕੀਤੀ ਕਿ ਸਿੱਖਾਂ ਨੂੰ ਅੱਤਵਾਦੀ ਅਤੇ ਵੱਖਵਾਦੀ ਕਹਿਣ ਵਾਲੀ ਕੰਗਨਾ ਖਿਲਾਫ ਕਾਰਵਾਈ ਕੀਤੀ ਜਾਵੇ। ਪਾਰਲੀਮੈਂਟ ਵਿੱਚ ਆਪਣੀ ਸਥਿਤੀ ਸਪੱਸ਼ਟ ਕਰੋ ਅਤੇ ਪੰਜਾਬ ਦੇ ਲੋਕ ਸਭਾ ਮੈਂਬਰ ਨੂੰ ਇਸ ਦਾ ਜਵਾਬ ਸੰਸਦ ਵਿੱਚ ਮੰਗਣਾ ਚਾਹੀਦਾ ਹੈ।
ਕਿਸਾਨਾਂ ਨੂੰ ਬਿਨਾਂ ਜਾਂਚ ਤੋਂ ਕੀਤਾ ਜਾ ਰਿਹਾ ਤੰਗ ਪ੍ਰੇਸ਼ਾਨ
ਪੰਜਾਬੀਆਂ ਨੂੰ ਅੱਤਵਾਦੀ ਵੱਖਵਾਦੀ ਕਹੇ ਜਾਣ ‘ਤੇ ਪੰਜਾਬ ਭਾਜਪਾ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ ਕਿ ਕੀ ਪੰਜਾਬੀ ਅਸਲ ‘ਚ ਅੱਤਵਾਦੀ ਅਤੇ ਵੱਖਵਾਦੀ ਹਨ। ਉਨ੍ਹਾਂ ਨੇ ਪੰਜਾਬ ਦੇ ਇੱਕ ਕਿਸਾਨ ਦੀ ਧੀ ਅਤੇ ਦੇਸ਼ ਦੀ ਸੁਰੱਖਿਆ ਪ੍ਰਣਾਲੀ ਦਾ ਹਿੱਸਾ CISF ਜਵਾਨ ਕੁਲਵਿੰਦਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਜੈ ਜਵਾਨ ਜੈ ਕਿਸਾਨ ਦਾ ਨਾਅਰਾ ਲਗਾਇਆ ਜਾਂਦਾ ਹੈ ਪਰ ਦੂਜੇ ਪਾਸੇ ਕਿਸਾਨਾਂ ਨੂੰ ਬਿਨਾਂ ਜਾਂਚ ਤੋਂ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।
ਕੁਲਵਿੰਦਰ ਕੌਰ ਅਤੇ ਉਸਦੇ ਪਰਿਵਾਰ ਦਾ ਮੋਢੇ ਨਾਲ ਮੋਢਾ ਜੋੜ ਕੇ ਦੇਣਗੇ ਸਾਥ
ਇਸ ਸਬੰਧੀ ਕਿਰਨਜੀਤ ਸਿੰਘ ਸੰਧੂ (ਮਿੱਠਾ) ਨੇ ਕਿਹਾ ਕਿ ਪੰਜਾਬ ਕਿਸਾਨ ਕਾਂਗਰਸ ਦੇ ਸਮੂਹ ਮੈਂਬਰ ਅੰਤ ਤੱਕ ਇਸ ਲੜਾਈ ਵਿੱਚ ਕੁਲਵਿੰਦਰ ਕੌਰ ਅਤੇ ਉਸਦੇ ਪਰਿਵਾਰ ਦਾ ਮੋਢੇ ਨਾਲ ਮੋਢਾ ਜੋੜ ਕੇ ਸਾਥ ਦੇਣਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਵੱਲੋਂ ਇਸ ਮਾਮਲੇ ਨੂੰ ਲੈ ਕੇ ਜੋ ਵੀ ਸੰਘਰਸ਼ ਕੀਤਾ ਜਾਵੇਗਾ, ਪੰਜਾਬ ਕਿਸਾਨ ਕਾਂਗਰਸ ਦੇ ਵਰਕਰ ਉਸ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣਗੇ ਅਤੇ ਸਮਰਥਨ ਕਰਨਗੇ।
ਇਹ ਵੀ ਪੜ੍ਹੋ :Elon Musk ਨੇ ਲੋਕ ਸਭਾ ਚੋਣਾਂ ਜਿੱਤਣ ‘ਤੇ PM Modi ਨੂੰ ਦਿੱਤੀ ਵਧਾਈ
ਕਿਸਾਨਾਂ ਖ਼ਿਲਾਫ਼ ਕੋਈ ਵੀ ਬਿਆਨ ਨਹੀਂ ਕੀਤਾ ਜਾਵੇਗਾ ਬਰਦਾਸ਼ਤ
ਮਿੱਠਾ ਨੇ ਕਿਹਾ ਕਿ ਕੰਗਣਾ ਸਸਤੀ ਸ਼ੋਹਰਤ ਲਈ ਪੰਜਾਬੀਆਂ ਅਤੇ ਖਾਸ ਕਰਕੇ ਸਿੱਖਾਂ ਖਿਲਾਫ ਵਿਵਾਦਤ ਅਤੇ ਭੜਕਾਊ ਬਿਆਨ ਦੇ ਕੇ ਕੀ ਸਾਬਤ ਕਰਨਾ ਚਾਹੁੰਦੀ ਹੈ। ਪੰਜਾਬ ਵਿੱਚ ਕਿਸਾਨਾਂ ਖ਼ਿਲਾਫ਼ ਕੋਈ ਵੀ ਬਿਆਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਭਾਵੇਂ ਉਹ ਕੰਗਣਾ ਦਾ ਹੀ ਕਿਉਂ ਨਾ ਹੋਵੇ। ਜੇਕਰ ਕੰਗਨਾ ਨੇ ਇਸ ਮਾਮਲੇ ‘ਚ ਮੁਆਫੀ ਨਹੀਂ ਮੰਗੀ ਤਾਂ ਉਨ੍ਹਾਂ ਦੇ ਚੰਡੀਗੜ੍ਹ ਤੋਂ ਮੰਡੀ ਜਾਣ ਦਾ ਤਿੱਖਾ ਵਿਰੋਧ ਕੀਤਾ ਜਾਵੇਗਾ।









