ਭੜਕਾਊ ਬਿਆਨ ਦੇਣ ‘ਤੇ ਕੰਗਨਾ ’ਤੇ ਹੋਵੇਗੀ ਕਾਰਵਾਈ , ਰਾਜ ਸਭਾ ਮੈਂਬਰ ਰਵਨੀਤ ਬਿੱਟੂ ਨੇ ਦਿੱਤੇ ਸੰਕੇਤ
ਕੰਗਨਾ ਰਣੌਤ ਦੇ ਕਿਸਾਨਾਂ ਵਿਰੁੱਧ ਬਿਆਨਬਾਜੀ ਮਾਮਲੇ ’ਚ ਭਾਜਪਾ ਹਾਈ ਕਮਾਨ ਨੇ ਸਖ਼ਤ ਐਕਸ਼ਨ ਲਿਆ ਹੈ। ਇਸ ਸਬੰਧੀ ਪੁਸ਼ਟੀ ਕਰਦਿਆਂ ਰਾਜ ਸਭ ਮੈਂਬਰ ਰਵਨੀਤ ਬਿੱਟੂ ਨੇ ਦੱਸਿਆ ਕਿ ਹਾਈ ਕਮਾਨ ਵਲੋਂ ਸਪੱਸ਼ਟ ਸ਼ਬਦਾਂ ’ਚ ਕਿਹਾ ਗਿਆ ਹੈ ਕਿ ਭਵਿੱਖ ’ਚ ਅਜਿਹੀ ਬਿਆਨਬਾਜ਼ੀ ਤੋਂ ਗੁਰੇਜ ਕੀਤਾ ਜਾਵੇ। ਜੇਕਰ ਦੁਬਾਰਾ ਅਜਿਹਾ ਕੋਈ ਭੜਕਾਊ ਬਿਆਨ ਸਾਹਮਣੇ ਆਉਂਦਾ ਹੈ ਤਾਂ ਕੰਗਨਾ ’ਤੇ ਕਾਰਵਾਈ ਕੀਤੀ ਜਾ ਸਕਦੀ ਹੈ।
ਹਰਿਆਣਾ ’ਚ ਪਾਰਟੀ ਦਾ ਹੋਇਆ ਨੁਕਸਾਨ
ਕੰਗਨਾ ਦੇ ਗਲਤ ਬਿਆਨ ਕਾਰਨ ਹਰਿਆਣਾ ’ਚ ਪਾਰਟੀ ਦਾ ਨੁਕਸਾਨ ਹੋਇਆ ਹੈ। ਇਸ ਤੋਂ ਇਲਾਵਾ ਕੰਗਨਾ ਦੀ ਨਵੀਂ ਫ਼ਿਲਸ ਐਮਰਜੈਂਸੀ ਸਬੰਧੀ ਵੀ ਰਵਨੀਤ ਬਿੱਟੂ ਨੇ ਸਪੱਸ਼ਟ ਕੀਤਾ ਹੈ ਕਿ ਅਜਿਹਾ ਕੋਈ ਵੀ ਦ੍ਰਿਸ਼ ਨਹੀਂ ਵਿਖਾਇਆ ਜਾਵੇਗਾ ਜਿਸ ਨਾਲ ਸਿੱਖ ਧਰਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੇ।
ਹਾਈਕੋਰਟ ’ਚ ਪਟੀਸ਼ਨ ਦਾਇਰ
ਜ਼ਿਕਰਯੋਗ ਹੈ ਕਿ ਕੰਗਨਾ ਦੀ ਨਵੀਂ ਫਿਲਮ ਐਮਰਜੈਂਸੀ 6 ਸਤੰਬਰ ਨੂੰ ਸਿਨੇਮਾ ਘਰਾਂ ’ਚ ਰੀਲੀਜ਼ ਕੀਤੀ ਜਾਵੇਗੀ। ਪਰ ਇਸ ਤੋਂ ਪਹਿਲਾਂ ਹੀ ਐੱਸਜੀਪੀਸੀ ਅਤੇ ਸਿੱਖ ਜਥੇਬੰਦੀਆਂ ਵਲੋਂ ਫ਼ਿਲਮ ਦਾ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ। ਇਸ ਫ਼ਿਲਮ ਨੂੰ ਪਾਬੰਦੀ ਲਗਾਉਣ ਲਈ ਵਕੀਲ ਈਮਾਨ ਸਿੰਘ ਖਾਰਾ ਦੁਆਰਾ ਹਾਈਕੋਰਟ ’ਚ ਪਟੀਸ਼ਨ ਵੀ ਦਾਇਰ ਕੀਤੀ ਗਈ ਹੈ।