ਨਾਬਾਲਗਾਂ ਦੇ ਵਾਹਨ ਚਲਾਉਣ ‘ਤੇ ਮਾਪਿਆ ‘ਤੇ ਹੋਵੇਗੀ ਕਾਰਵਾਈ , ਪੰਜਾਬ ‘ਚ ਜਾਰੀ ਹੋਏ ਨਵੇਂ ਨਿਯਮ ! || Punjab News

0
83
Action will be taken against parents for driving vehicles of minors, new rules issued in Punjab!

ਨਾਬਾਲਗਾਂ ਦੇ ਵਾਹਨ ਚਲਾਉਣ ‘ਤੇ ਮਾਪਿਆ ‘ਤੇ ਹੋਵੇਗੀ ਕਾਰਵਾਈ , ਪੰਜਾਬ ‘ਚ ਜਾਰੀ ਹੋਏ ਨਵੇਂ ਨਿਯਮ !

ਪੰਜਾਬ ਵਿੱਚ ਟ੍ਰੈਫਿਕ ਨਿਯਮ ਨੂੰ ਲੈ ਕੇ ਨਵੇਂ ਨਿਯਮ ਲਾਗੂ ਹੋ ਗਏ ਹਨ | ਜਿਸਦੇ ਤਹਿਤ ਹੁਣ 18 ਸਾਲਾਂ ਦੇ ਨਬਾਲਿਗ ਬੱਚੇ ਮੋਟਰਸਾਈਕਲ ਜਾਂ ਕਾਰ ਚਲਾਉਂਦੇ ਫੜੇ ਗਏ ਤਾਂ, ਮਾਪਿਆਂ ਨੂੰ ਕੈਦ ਹੋਵੇਗੀ ਤੇ ਮੋਟਾ ਜੁਰਮਾਨਾ ਵੀ ਭਰਨਾ ਪਵੇਗਾ | ਇਹ ਹੁਕਮ ਟ੍ਰੈਫਿਕ ਅਤੇ ਸੜਕ ਸੁਰੱਖਿਆ ਪੰਜਾਬ ਚੰਡੀਗੜ੍ਹ ਵੱਲੋਂ ਸਮੂਹ ਕਮਿਸ਼ਨਰ ਪੁਲਿਸ, ਸਮੂਹ ਸੀਨੀਅਰ ਕਪਤਾਲ ਪੁਲਿਸ ਨੂੰ ਜਾਰੀ ਕੀਤੇ ਗਏ ਹਨ।

ਬੱਚਿਆ ਨੂੰ ਇੱਕ ਮਹੀਨੇ ਲਈ ਕੀਤਾ ਜਾਵੇ ਜਾਗਰੂਕ

ਜਾਰੀ ਕੀਤੇ ਗਏ ਟ੍ਰੈਫਿਕ ਅਤੇ ਸੜਕ ਸੁਰੱਖਿਆ ਪੰਜਾਬ ਚੰਡੀਗੜ੍ਹ ਵੱਲੋਂ ਹੁਕਮਾਂ ਵਿਚ ਸਮੂਹ ਕਮਿਸ਼ਨਰ ਪੁਲਿਸ, ਸਮੂਹ SSPs ਲਿਖਿਆ ਗਿਆ ਹੈ ਕਿ, ਆਪ ਦੇ ਅਧੀਨ ਤਾਇਨਾਤ ਟਰੈਫਿਕ ਐਜੂਕੇਸ਼ਨ ਸੈਲ/ਟਰੈਫਿਕ ਸਟਾਫ ਰਾਹੀਂ ਆਮ ਪਬਲਿਕ ਨੂੰ ਜਿਲ੍ਹਾ ਪੱਧਰ ਤੇ ਪਬਲਿਕ ਰਿਲੇਸ਼ਨ ਅਫਸਰ ਰਾਹੀ ਸਕੂਲਾਂ ਵਿੱਚ ਜਾ ਕੇ ਬੱਚਿਆ ਨੂੰ ਇੱਕ ਮਹੀਨੇ ਲਈ ਭਾਵ 31.07.2024 ਤੱਕ ਮੋਟਰ ਵਹੀਕਲ ਐਕਟ (ਸੋਧ 2019) ਦੀ ਧਾਰਾ 199-ਏ ਅਤੇ 199-ਬੀ ਬਾਰੇ ਜਾਗਰੂਕ ਕੀਤਾ ਜਾਵੇ।

3 ਸਾਲ ਦੀ ਕੈਦ ਅਤੇ 25000 ਜੁਰਮਾਨਾ

ਨਾਲ ਹੀ ਇਹ ਵੀ ਲਿਖਿਆ ਗਿਆ ਹੈ ਕਿ ਕੋਈ ਨਾਬਾਲਗ ਬੱਚਾ 31.07.2024 ਤੋਂ ਬਾਅਦ 2 ਪਹੀਆਂ ਅਤੇ 4 ਪਹੀਆਂ ਵਹੀਕਲ ਚਲਾਉਂਦੇ ਸਮੇਂ ਚੈਕਿੰਗ ਮੋਟਰ ਵਹੀਕਲ ਐਕਟ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਦੇ ਮਾਤਾ ਪਿਤਾ ਦੇ ਖਿਲਾਫ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਜਿਸ ਵਿੱਚ ਉਨ੍ਹਾਂ ਨੂੰ 3 ਸਾਲ ਦੀ ਕੈਦ ਅਤੇ 25000 ਜੁਰਮਾਨਾ ਵੀ ਹੋ ਸਕਦਾ ਹੈ।

ਇਹ ਵੀ ਪੜ੍ਹੋ : ਪੰਜਾਬ ‘ਚ ਝੋਨੇ ਦੀ ਬਜਾਏ ਬਦਲਵੀਆਂ ਫ਼ਸਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਦਿੱਤੇ ਜਾਣਗੇ ਇੰਨੇ ਰੁਪਏ

ਵੱਧ ਤੋ ਵੱਧ ਲਗਾਏ ਜਾਣ ਜਾਗਰੂਰਕਤਾ ਕੈਂਪ

ਇਸੇ ਤਰ੍ਹਾਂ ਜੇਕਰ ਕੋਈ ਨਾ-ਬਾਲਗ ਬੱਚਾ ਕਿਸੇ ਪਾਸੋ 2 ਪਹੀਆਂ ਵਾਹਨ ਜਾਂ 4 ਪਹੀਆਂ ਵਾਹਨ ਮੰਗ ਕੇ ਚਲਾਉਂਦਾ ਹੈ ਤਾਂ ਉਸ ਵਹੀਕਲ ਮਾਲਕ ਦੇ ਖਿਲਾਫ ਵੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਸਬੰਧੀ ਵੱਧ ਤੋ ਵੱਧ ਜਾਗਰੂਰਕਤਾ ਕੈਂਪ ਲਗਾਏ ਜਾਣ। ਇਸ ਸਬੰਧੀ ਕੀਤੀ ਗਈ ਕਾਰਵਾਈ ਤੇ ਮਿਤੀ 01.08.2024 ਨੂੰ ਦਿਨ ਪ੍ਰਤੀ ਦਿਨ ਲਗਾਏ ਗਏ ਕੈਂਪਾਂ ਦੀਆਂ ਫੋਟੋਆਂ, ਲੋਕੇਸ਼ਨਾਂ, ਅਖਬਾਰਾਂ ਦੀਆਂ ਕਟਿੰਗਾਂ ਇਸ ਦਫਤਰ ਨੂੰ ਭੇਜੀਆਂ ਜਾਣ।

 

 

 

 

 

LEAVE A REPLY

Please enter your comment!
Please enter your name here