ਆਏ ਦਿਨ ਨਸ਼ੇ ਕਾਰਨ ਕਿਸੇ ਨਾ ਕਿਸੇ ਘਰ ਦਾ ਚਿਰਾਗ ਬੁੱਝ ਜਾਂਦਾ ਹੈ।ਤਾਜ਼ਾ ਮਾਮਲਾ ਫਿਰੋਜ਼ਪੁਰ ਤੋਂ ਸਾਹਮਣੇ ਆਇਆ ਹੈ।ਜਾਣਕਾਰੀ ਅਨੁਸਾਰ ਫਿਰੋਜ਼ਪੁਰ ਦੀ ਬਸਤੀ ਗੋਲਬਾਗ ਵਿੱਚ ਨਸ਼ੇ ਕਾਰਨ ਇੱਕ 19 ਸਾਲਾਂ ਨੌਜਵਾਨ ਦੀ ਮੌਤ ਹੋ ਚੁੱਕੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਬਸਤੀ ਵਿੱਚ ਸਰੇਆਮ ਨਸ਼ਾ ਵਿਕ ਰਿਹਾ ਹੈ।
ਜਿਸ ਨਾਲ ਆਏ ਦਿਨ ਨੌਜਵਾਨ ਨਸ਼ੇ ਦੀ ਭੇਟ ਚੜ੍ਹ ਰਹੇ ਹਨ। ਇਸੇ ਦੇ ਚਲਦਿਆਂ ਅੱਜ ਉਨ੍ਹਾਂ ਦੇ ਨੌਜਵਾਨ ਪੁੱਤ ਦੀ ਨਸ਼ੇ ਕਾਰਨ ਮੌਤ ਹੋ ਚੁੱਕੀ ਹੈ। ਦੱਸ ਦਈਏ ਕਿ ਮ੍ਰਿਤਕ ਨੌਜਵਾਨ ਦੀ ਮੌਤ ਤੋਂ ਪਹਿਲਾਂ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ।
ਜਿਸ ਵਿੱਚ ਉਹ ਬੋਲ ਰਿਹਾ ਕਿ ਉਸਨੂੰ ਕਿਸਨੇ ਨਸ਼ਾ ਕਰਾਇਆ ਹੈ। ਫਿਲਹਾਲ ਪਰਿਵਾਰ ਵੱਲੋਂ ਮੰਗ ਕੀਤੀ ਕਿ ਉਨ੍ਹਾਂ ਦੇ ਬਸਤੀ ਵਿੱਚ ਨਸ਼ੇ ਤੇ ਰੋਕ ਲਗਾਈ ਜਾਵੇ ਤਾਂ ਜੋ ਉਨ੍ਹਾਂ ਦੀ ਤਰ੍ਹਾਂ ਕਿਸੇ ਹੋਰ ਦਾ ਘਰ ਨਾ ਉੱਜੜੇ।