ਪ੍ਰਸ਼ਾਸ਼ਨ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ :- ਡੀ.ਸੀ ਜਤਿੰਦਰ ਜੋਰਵਾਲ
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਸਾਨਾਂ ਦੇ ਇੱਕ-ਇੱਕ ਦਾਣੇ ਦੀ ਖਰੀਦ ਕਰਨ ਲਈ ਦ੍ਰਿੜ ਵਚਨਬੱਧਤਾ ਦੁਹਰਾਈ। ਉਨ੍ਹਾਂ ਦੱਸਿਆ ਕਿ ਲੁਧਿਆਣਾ ਦੀਆਂ ਅਨਾਜ ਮੰਡੀਆਂ ਵਿੱਚ 18 ਲੱਖ ਮੀਟ੍ਰਿਕ ਟਨ ਝੋਨਾ ਆਉਣ ਦੀ ਉਮੀਦ ਹੈ ਕਿਉਂਕਿ ਇਹ ਕਿਸਾਨਾਂ ਦੀ ਛੇ ਮਹੀਨਿਆਂ ਦੀ ਮਿਹਨਤ ਦਾ ਫਲ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਫ਼ਸਲ ਦੀ ਨਿਰਵਿਘਨ ਖ਼ਰੀਦ ਲਈ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।
ਇਹ ਵੀ ਪੜ੍ਹੋ- ਪਿੰਡ ਭੋਮਾ ਵਿਖੇ ਵਿਖੇ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ
ਜੋਰਵਾਲ ਨੇ ਅੱਗੇ ਕਿਹਾ ਕਿ ਲਿਫਟਿੰਗ ਦੇ ਢੁੱਕਵੇਂ ਪ੍ਰਬੰਧਾਂ ਤੋਂ ਇਲਾਵਾ ਬਾਰਦਾਨੇ ਦੀ ਵੀ ਲੋੜੀਂਦੀ ਉਪਲਬਧਤਾ ਹੈ ਅਤੇ ਸਾਰੇ ਖਰੀਦ ਕੇਂਦਰਾਂ ਵਿੱਚ ਅਦਾਇਗੀਆਂ ਪਹਿਲਾਂ ਹੀ ਕਰ ਦਿੱਤੀਆਂ ਗਈਆਂ ਹਨ ਜਿੱਥੇ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦੀ ਅਦਾਇਗੀ ਨਿਰਧਾਰਤ ਸਮਾਂ ਸੀਮਾ ਵਿੱਚ ਕੀਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤਾਂ ਵਿੱਚ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਕਿਉਂਕਿ ਇਸ ਨਾਲ ਹਵਾ ਪ੍ਰਦੂਸ਼ਣ ਫੈਲਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੀ ਫ਼ਸਲ ਦੀ ਚੁਕਾਈ ਨੂੰ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਉਪ ਮੰਡਲ ਮੈਜਿਸਟਰੇਟਾਂ ਅਤੇ ਸਮੂਹ ਖਰੀਦ ਏਜੰਸੀਆਂ ਦੇ ਮੁਖੀਆਂ ਨੂੰ ਝੋਨੇ ਦੇ ਖਰੀਦ ਕਾਰਜਾਂ ਦੀ ਨਿਗਰਾਨੀ ਕਰਨ ਲਈ ਵੀ ਕਿਹਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮੂਹ ਅਧਿਕਾਰੀਆਂ ਨੂੰ ਅਨਾਜ ਉਤਪਾਦਕਾਂ ਨੂੰ ਸਮੇਂ ਸਿਰ ਖਰੀਦ, ਲਿਫਟਿੰਗ ਅਤੇ ਅਦਾਇਗੀਆਂ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਉਨ੍ਹਾਂ ਕਮਿਸ਼ਨ ਏਜੰਟਾਂ ਵੱਲੋਂ ਉਠਾਏ ਗਏ ਮੁੱਦਿਆਂ ਦੇ ਜਲਦੀ ਨਿਪਟਾਰੇ ਦਾ ਭਰੋਸਾ ਵੀ ਦਿੱਤਾ।