ਹਵਾਈ ਅੱਡਿਆਂ ’ਤੇ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਹਿਨਣ ਤੋਂ ਰੋਕਣ ਦਾ ਐਡਵੋਕੇਟ ਧਾਮੀ ਨੇ ਲਿਆ ਨੋਟਿਸ

0
33
The film "Emergency" which portrays the character of Sikhs in a wrong way should be banned: Advocate Dhami

ਹਵਾਈ ਅੱਡਿਆਂ ’ਤੇ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਹਿਨਣ ਤੋਂ ਰੋਕਣ ਦਾ ਐਡਵੋਕੇਟ ਧਾਮੀ ਨੇ ਲਿਆ ਨੋਟਿਸ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਵਾਈ ਅੱਡਿਆਂ ’ਤੇ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਨੂੰ ਕਕਾਰ (ਕਿਰਪਾਨ) ਪਹਿਨ ਕੇ ਡਿਊਟੀ ਕਰਨ ਤੋਂ ਰੋਕਣ ਦਾ ਸਖ਼ਤ ਨੋਟਿਸ ਲਿਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿਵਲ ਏਵੀਏਸ਼ਨ ਸੁਰੱਖਿਆ ਬਿਊਰੋ ਵੱਲੋਂ ਹਾਲ ਹੀ ਵਿਚ ਜਾਰੀ ਕੀਤੇ ਆਦੇਸ਼ ਅਨੁਸਾਰ ਹਵਾਈ ਅੱਡੇ ’ਤੇ ਡਿਊਟੀ ਕਰਨ ਵਾਲੇ ਸਿੱਖ ਕਰਮਚਾਰੀਆਂ ਦੇ ਡਿਊਟੀ ਦੌਰਾਨ ਕਿਰਪਾਨ ਪਹਿਨਣ ’ਤੇ ਰੋਕ ਲਗਾਉਣੀ ਸਿੱਖਾਂ ਨਾਲ ਧੱਕਾ ਹੈ।

ਖੰਨਾ ‘ਚ ਸੜਕ ਹਾਦਸਾ, ਪਤੀ-ਪਤਨੀ ਹੋਏ ਜ਼ਖਮੀ || Punjab News

ਇਸ ਮਾਮਲੇ ਨੂੰ ਲੈ ਕੇ ਐਡਵੋਕੇਟ ਧਾਮੀ ਨੇ ਭਾਰਤ ਦੇ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮਮੋਹਨ ਨਾਇਡੂ ਨੂੰ ਪੱਤਰ ਲਿਖ ਕੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਇਸ ਫੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਆਪਣੇ ਹੀ ਦੇਸ਼ ਅੰਦਰ ਇਹ ਵਿਤਕਰਾ ਦੇਸ਼ ਦੇ ਨਾਗਰਿਕ ਸਿੱਖਾਂ ਦੀ ਧਾਰਮਿਕ ਅਜ਼ਾਦੀ ’ਤੇ ਵੱਡਾ ਹਮਲਾ ਹੈ।

ਦੇਸ਼ ਲਈ ਆਪਾ ਵਾਰਨ ਵਾਲੇ ਸਿੱਖਾਂ ਨਾਲ ਆਪਣੇ ਹੀ ਦੇਸ਼ ਵਿਚ ਧੱਕਾ

ਭਾਰਤ ਸਰਕਾਰ ਨੂੰ ਇਹ ਕਦੇ ਵੀ ਨਹੀਂ ਭੁੱਲਣਾ ਚਾਹੀਦਾ ਕਿ ਇਸ ਦੇਸ਼ ਦੀ ਅਜ਼ਾਦੀ ਲਈ ਸਿੱਖਾਂ ਦੀਆਂ ਵੱਡੀਆਂ ਕੁਰਬਾਨੀਆਂ ਹਨ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਦੇਸ਼ ਲਈ ਆਪਾ ਵਾਰਨ ਵਾਲੇ ਸਿੱਖਾਂ ਨਾਲ ਆਪਣੇ ਹੀ ਦੇਸ਼ ਵਿਚ ਧੱਕਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਅਜਿਹੀਆਂ ਗੱਲਾਂ ਤੋਂ ਗੁਰੇਜ ਕਰਨਾ ਚਾਹੀਦਾ ਹੈ, ਜਿਸ ਨਾਲ ਸਿੱਖਾਂ ਦੀ ਧਾਰਮਿਕ ਭਾਵਨਾਵਾਂ ਨੂੰ ਸੱਟ ਵੱਜਦੀ ਹੋਵੇ।

LEAVE A REPLY

Please enter your comment!
Please enter your name here