ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੁੜ ਬਣੇ SGPC ਦੇ ਪ੍ਰਧਾਨ

0
142

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੁੜ ਬਣੇ SGPC ਦੇ ਪ੍ਰਧਾਨ

ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਹੋਈ। ਦੁਪਹਿਰ 12 ਵਜੇ ਦੇ ਕਰੀਬ ਸ੍ਰੀ ਹਰਿਮੰਦਰ ਸਾਹਿਬ ਸਥਿਤ ਤੇਜ ਸਿੰਘ ਸਮੁੰਦਰੀ ਹਾਲ ਵਿੱਚ ਅਰਦਾਸ ਉਪਰੰਤ ਵੋਟਿੰਗ ਸ਼ੁਰੂ ਹੋਈ। ਵੱਖ-ਵੱਖ ਜ਼ਿਲ੍ਹਿਆਂ ਤੋਂ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਨਵੇਂ ਪ੍ਰਧਾਨ ਲਈ ਵੋਟਿੰਗ ਕੀਤੀ ਗਈ। ਜਿਸ ‘ਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਿੱਤ ਹਾਸਿਲ ਕੀਤੀ।

ਹਰਜਿੰਦਰ ਸਿੰਘ ਧਾਮੀ ਨੂੰ 107 ਵੋਟਾਂ ਮਿਲੀਆਂ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਦੀ ਹੋਈ ਚੋਣ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਪ੍ਰਧਾਨ ਚੁਣ ਲਿਆ ਗਿਆ। ਅੱਜ ਕੁੱਲ ਪਈਆਂ ਵੋਟਾਂ ਵਿਚੋ ਉਨ੍ਹਾਂ ਨੂੰ 107 ਵੋਟਾਂ ਮਿਲੀਆਂ, ਜਦਕਿ ਬੀਬੀ ਜਗੀਰ ਕੌਰ ਨੂੰ 33 ਸੀਟਾਂ ਹਾਸਿਲ ਹੋਈਆਂ। ਇਸ ਚੋਣ ਵਿੱਚ 2 ਵੋਟਾਂ ਰੱਦ ਕੀਤੀਆਂ ਗਈਆਂ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਚੋਥੀ ਵਾਰ ਪ੍ਰਧਾਨ ਬਣ ਗਏ ਹਨ।

ਇਹ ਵੀ ਪੜ੍ਹੋ : ਸ਼੍ਰੀ ਅਕਾਲ ਤਖਤ ਸਾਹਿਬ ਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਪਹੁੰਚਿਆ ਮਾਫੀਨਾਮਾ

ਕਾਬਿਲੇਗੌਰ ਹੈ ਕਿ ਸ਼੍ਰੋਮਣੀ ਕਮੇਟੀ ਦੇ ਕੁੱਲ 185 ਮੈਂਬਰ ਹਨ। ਜਿਨ੍ਹਾਂ ਵਿਚੋਂ 31 ਮੈਂਬਰ ਅਕਾਲ ਚਲਾਣਾ ਕਰ ਚੁੱਕੇ ਹਨ। ਜਦਕਿ 4 ਮੈਂਬਰ ਅਸਤੀਫਾ ਦੇ ਚੁੱਕੇ ਹਨ। ਇਸ ਤੋਂ ਇਲਾਵਾ 2 ਮੈਂਬਰ ਅਯੋਗ ਪਾਏ ਗਏ ਹਨ। ਵੋਟ ਪਾਉਣ ਵਾਲੇ ਕੁੱਲ ਮੈਂਬਰਾਂ ਦੀ ਗਿਣਤੀ 148 ਹੈ।

LEAVE A REPLY

Please enter your comment!
Please enter your name here