ਰਾਮ ਰਹੀਮ ਤੋਂ ਬਾਅਦ ਆਸਾਰਾਮ ਨੂੰ ਮਿਲੀ 7 ਦਿਨਾਂ ਦੀ ਪੈਰੋਲ
ਡੇਰਾ ਸਿਰਸਾ ਮੁੱਖੀ ਰਾਮ ਰਹੀਮ ਤੋਂ ਬਾਅਦ ਹੁਣ ਬਲਾਤਕਾਰ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਆਸਾਰਾਮ ਨੂੰ ਜੋਧਪੁਰ ਹਾਈ ਕੋਰਟ ਤੋਂ 7 ਦਿਨਾਂ ਦੀ ਪੈਰੋਲ ਮਿਲੀ ਹੈ। ਆਸਾਰਾਮ ਨੂੰ ਪੁਣੇ ਦੇ ਮਾਧੋਬਾਗ ਆਯੁਰਵੈਦਿਕ ਹਸਪਤਾਲ ‘ਚ ਇਲਾਜ ਲਈ ਪੈਰੋਲ ਦਿੱਤੀ ਗਈ ਹੈ। ਜਸਟਿਸ ਪੁਸ਼ਪੇਂਦਰ ਸਿੰਘ ਭਾਟੀ ਦੀ ਅਦਾਲਤ ਵਿੱਚ ਆਸਾਰਾਮ ਦੀ ਪੈਰੋਲ ਮਨਜ਼ੂਰ ਕੀਤੀ ਗਈ। ਆਸਾਰਾਮ ਪਿਛਲੇ ਚਾਰ ਦਿਨਾਂ ਤੋਂ ਜੋਧਪੁਰ ਏਮਜ਼ ਵਿੱਚ ਦਾਖ਼ਲ ਹਨ। ਆਸਾਰਾਮ ਨੂੰ 11 ਸਾਲ ਬਾਅਦ ਪੈਰੋਲ ਮਿਲੀ ਹੈ।
ਅੰਮ੍ਰਿਤਸਰ ਹਵਾਈ ਅੱਡੇ ‘ਤੇ ਫੜੀਆਂ ਵਿਦੇਸ਼ੀ ਸਿਗਰਟਾਂ, ਕਸਟਮ ਵਿਭਾਗ ਨੇ ਕਾਰਵਾਈ ਕੀਤੀ ਸ਼ੁਰੂ ||Punjab News
ਆਸਾਰਾਮ ਨੇ ਇਲਾਜ ਲਈ ਪੈਰੋਲ ਲਈ ਅਰਜ਼ੀ ਦਿੱਤੀ ਸੀ, ਪਰ ਹਰ ਵਾਰ ਇਸ ਨੂੰ ਰੱਦ ਕਰ ਦਿੱਤਾ ਗਿਆ ਸੀ। ਇਸ ਤੋਂ ਪਹਿਲਾਂ ਆਸਾਰਾਮ ਨੂੰ ਜੋਧਪੁਰ ਦੇ ਇੱਕ ਨਿੱਜੀ ਆਯੁਰਵੈਦਿਕ ਹਸਪਤਾਲ ਵਿੱਚ ਇਲਾਜ ਲਈ ਪੁਲਿਸ ਹਿਰਾਸਤ ਵਿੱਚ ਰੱਖਿਆ ਗਿਆ ਸੀ। ਉੱਥੇ ਆਸਾਰਾਮ ਨੇ ਪੁਣੇ ਤੋਂ ਡਾਕਟਰਾਂ ਦੀ ਨਿਗਰਾਨੀ ‘ਚ ਇਲਾਜ ਕਰਵਾਇਆ।
ਆਸਾਰਾਮ 2 ਸਤੰਬਰ 2013 ਤੋਂ ਜੇਲ੍ਹ ‘ਚ
ਇਸ ਤੋਂ ਬਾਅਦ ਜਦੋਂ ਉਨ੍ਹਾਂ ਦੀ ਸਿਹਤ ਵਿਗੜ ਗਈ ਤਾਂ ਉਨ੍ਹਾਂ ਨੂੰ ਜੋਧਪੁਰ ਏਮਜ਼ ‘ਚ ਭਰਤੀ ਕਰਵਾਇਆ ਗਿਆ। ਦੱਸਣਯੋਗ ਹੈ ਕਿ ਆਸਾਰਾਮ ਨੂੰ 25 ਅਪ੍ਰੈਲ 2018 ਨੂੰ ਜੋਧਪੁਰ ਦੀ ਵਿਸ਼ੇਸ਼ ਪੋਕਸੋ ਅਦਾਲਤ ਨੇ ਨਾਬਾਲਗ ਨਾਲ ਬਲਾਤਕਾਰ ਕਰਨ ਦਾ ਦੋਸ਼ੀ ਠਹਿਰਾਇਆ ਸੀ ਅਤੇ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਆਸਾਰਾਮ 2 ਸਤੰਬਰ 2013 ਤੋਂ ਜੇਲ੍ਹ ਵਿੱਚ ਹੈ। ਦੋ ਸਾਲ ਪਹਿਲਾਂ, ਗੁਜਰਾਤ ਦੀ ਇੱਕ ਅਦਾਲਤ ਨੇ ਆਸਾਰਾਮ ਨੂੰ 2013 ਵਿੱਚ ਸੂਰਤ ਦੇ ਆਸ਼ਰਮ ਵਿੱਚ ਇੱਕ ਮਹਿਲਾ ਅਨੁਯਾਈ ਨਾਲ ਕਈ ਵਾਰ ਬਲਾਤਕਾਰ ਕਰਨ ਦਾ ਦੋਸ਼ੀ ਠਹਿਰਾਇਆ ਸੀ।