ਸਿੱਧੂ ਮੂਸੇਵਾਲਾ ਕਤਲ ਤੋਂ ਬਾਅਦ ਵਿਵਾਦਾਂ ‘ਚ ਘਿਰੇ ਮਸ਼ਹੂਰ ਸਿੰਗਰ ਮਨਕੀਰਤ ਔਲਖ ਭਾਰਤ ਆ ਚੁੱਕੇ ਹਨ। ਜਾਣਕਾਰੀ ਮੁਤਾਬਕ ਉਹ ਦਿੱਲੀ ‘ਚ ਇਕ ਵੱਡਾ ਸ਼ੋਅ ਕਰਨ ਜਾ ਰਹੇ ਹਨ, ਜਿਸ ਦੀ ਜਾਣਕਾਰੀ ਉਨ੍ਹਾਂ ਨੇ ਹੁਣ ਇੰਸਟਾਗ੍ਰਾਮ ‘ਤੇ ਇਕ ਵੀਡੀਓ ਸ਼ੇਅਰ ਕਰਕੇ ਦਿੱਤੀ ਹੈ। ਇਸਦੇ ਨਾਲ ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ ਕਿ ਮਿਲਦੇ ਆ ਅੱਜ ਦਿੱਲੀ ਵਾਲੇਓ !! ਦੱਸ ਦੇਈਏ ਕਿ ਮਰਹੂਮ ਸਿੰਗਰ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਨ੍ਹਾਂ ਦਾ ਇਹ ਪਹਿਲਾਂ ਸ਼ੋਅ ਹੈ।
ਇਹ ਵੀ ਪੜ੍ਹੋ: ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਗੁਰਗਾ ਦੀਪਕ ਟੀਨੂੰ ਪੁਲਿਸ ਦੀ ਕਸਟੱਡੀ ਤੋਂ ਹੋਇਆ ਫਰਾਰ
ਜਿਕਰਯੋਗ ਹੈ ਕਿ ਸਿੱਧੂ ਕਤਲ ਕਾਂਡ ‘ਚ ਮਨਕੀਰਤ ‘ਤੇ ਵੀ ਕਈ ਸਵਾਲੀਆ ਨਿਸ਼ਾਨ ਖੜ੍ਹੇ ਹੋਏ ਸਨ ਪਰ ਪੁਲਿਸ ਨੇ ਜਾਂਚ ‘ਚ ਮਨਕੀਰਤ ਨੂੰ ਕਲੀਨ ਚਿੱਟ ਦੇ ਦਿੱਤੀ ਸੀ। ਪੰਜਾਬ ਪੁਲਿਸ ਦੀ ਜਾਂਚ ਵਿੱਚ ਮਨਕੀਰਤ ਔਲਖ ਦੀ ਇਸ ਕਤਲ ਵਿੱਚ ਕੋਈ ਭੂਮਿਕਾ ਸਾਹਮਣੇ ਨਹੀਂ ਆਈ ਸੀ। ਮੂਸੇਵਾਲਾ ਦੇ ਕਤਲ ਤੋਂ ਬਾਅਦ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਨੇ ਇਸ ਨੂੰ ਔਲਖ ਦੀ ਸਾਜ਼ਿਸ਼ ਦੱਸਿਆ ਸੀ। ਪੁਲਿਸ ਸੂਤਰਾਂ ਦੀ ਮੰਨੀਏ ਤਾਂ ਮਨਕੀਰਤ ਔਲਖ ਫਿਲਹਾਲ ਪੰਜਾਬ ‘ਚ ਕੋਈ ਸ਼ੋਅ ਨਹੀਂ ਕਰਨਗੇ। ਉਹ ਜਲਦ ਹੀ ਪੰਜਾਬ ਦੇ ਡੀਜੀਪੀ ਨੂੰ ਮਿਲਣਗੇ ਅਤੇ ਸੁਰੱਖਿਆ ਦੇ ਮੱਦੇਨਜ਼ਰ ਗੱਲਬਾਤ ਕੀਤੀ ਜਾਵੇਗੀ।