ਥੱ/ਪੜ ਵਾਲੀ ਘਟਨਾ ਮਗਰੋਂ SGPC ਪ੍ਰਧਾਨ ਧਾਮੀ ਨੇ ਕੰਗਨਾ ਰਣੌਤ ‘ਤੇ ਦਿੱਤਾ ਵੱਡਾ ਬਿਆਨ || Punjab News

0
149
After the incident on the floor, SGPC president Dhami made a big statement on Kangana Ranaut

ਥੱ/ਪੜ ਵਾਲੀ ਘਟਨਾ ਮਗਰੋਂ SGPC ਪ੍ਰਧਾਨ ਧਾਮੀ ਨੇ ਕੰਗਨਾ ਰਣੌਤ ‘ਤੇ ਦਿੱਤਾ ਵੱਡਾ ਬਿਆਨ

Punjab News : ਥੱ/ਪੜ ਵਾਲੀ ਘਟਨਾ ਮਗਰੋਂ ਕੰਗਨਾ ਰਣੌਤ ‘ਤੇ SGPC ਪ੍ਰਧਾਨ ਹਰਜਿੰਦਰ ਧਾਮੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਟਵੀਟ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਕੰਗਨਾ ਰਣੌਤ ਵੱਲੋਂ ਲਗਾਤਾਰ ਪੰਜਾਬ ਅਤੇ ਪੰਜਾਬੀਆਂ ਨੂੰ ਨਿਸ਼ਾਨੇ ਉੱਤੇ ਲੈ ਕੇ ਨਫ਼ਰਤੀ ਸੋਚ ਦਾ ਪ੍ਰਗਟਾਵਾ ਕਰਨਾ ਬੇਹੱਦ ਮੰਦਭਾਗਾ ਅਤੇ ਦੁਖਦਾਈ ਹੈ। ਚੰਡੀਗੜ੍ਹ ਦੇ ਹਵਾਈ ਅੱਡੇ ’ਤੇ ਇੱਕ ਪੰਜਾਬੀ ਸੁਰੱਖਿਆ ਕਰਮੀ ਨਾਲ ਹੋਈ ਬਹਿਸਬਾਜ਼ੀ ਤੋਂ ਬਾਅਦ ਇਸ ਮਾਮਲੇ ਨੂੰ ਲੈ ਕੇ ਕੰਗਨਾ ਰਣੌਤ ਵੱਲੋਂ ਪੰਜਾਬੀਆਂ ਵਿਰੁੱਧ ਨਫ਼ਰਤੀ ਟਿੱਪਣੀ ਕਰਨਾ ਉਸਦੀ ਪੰਜਾਬ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਹੈ। ਕੰਗਨਾ ਰਣੌਤ ਦਾ ਇਹ ਕਹਿਣਾ ਕਿ ਪੰਜਾਬ ਵਿੱਚ ਅੱਤ/ਵਾਦ ਵਧ ਰਿਹਾ ਹੈ, ਇਹ ਉਸਦੀ ਬੀਮਾਰ ਮਾਨਸਿਕਤਾ ਦਾ ਪ੍ਰਗਟਾਵਾ ਹੈ, ਜਦਕਿ ਸੱਚ ਇਹ ਹੈ ਕਿ ਉਸ ਦੀ ਆਪਣੀ ਜ਼ੁਬਾਨ ਰਾਹੀਂ ਫੈਲਾਇਆ ਜਾ ਰਿਹਾ ਅੱਤਵਾਦ ਦੇਸ਼ ਦੇ ਮਹੌਲ ਨੂੰ ਦੂਸ਼ਿਤ ਕਰ ਰਿਹਾ ਹੈ।

ਕੰਗਨਾ ਰਣੌਤ ਨੂੰ ਜਾਬਤੇ ਵਿੱਚ ਰਹਿਣ ਦਾ ਪੜ੍ਹਾਉਣ ਪਾਠ

ਕੰਗਨਾ ਰਣੌਤ ਨੂੰ ਇਹ ਕਦੇ ਨਹੀਂ ਭੁੱਲਣਾ ਚਾਹੀਦਾ ਕਿ ਜੇਕਰ ਅੱਜ ਦੇਸ਼ ਦਾ ਬਹੁ-ਕੌਮੀ ਤੇ ਬਹੁ-ਭਾਸ਼ਾਈ ਸੱਭਿਆਚਾਰ ਜਿੰਦਾ ਹੈ ਤਾਂ ਉਸ ਪਿੱਛੇ ਪੰਜਾਬੀਆਂ ਦੀਆਂ ਦੇਸ਼ ਲਈ ਕੀਤੀਆਂ ਕੁਰਬਾਨੀਆਂ ਹਨ। ਇਤਿਹਾਸ ਨੂੰ ਭੁੱਲ ਕੇ ਕੇਵਲ ਚਰਚਿਤ ਹੋਣ ਲਈ ਦੇਸ਼ ਵਿੱਚ ਲੋਕਾਂ ਦੀ ਆਪਸੀ ਸਦਭਾਵਨਾ ਅਤੇ ਪਰਸਪਰ ਸਮਾਜਿਕ ਰਿਸ਼ਤਿਆਂ ਦੀ ਅਣਦੇਖੀ ਕਰਨਾ ਦੇਸ਼ ਲਈ ਚੰਗਾ ਨਹੀਂ ਹੈ। ਪਰੰਤੂ ਕੰਗਣਾ ਰਣੌਤ ਜਾਣਬੁੱਝ ਕੇ ਇਸ ਰਸਤੇ ਉੱਤੇ ਤੁਰ ਰਹੀ ਹੈ। ਭਾਰਤੀ ਜਨਤਾ ਪਾਰਟੀ ਦੇ ਪ੍ਰਮੁੱਖ ਆਗੂਆਂ ਨੂੰ ਅਪੀਲ ਹੈ ਕਿ ਉਹ ਕੰਗਨਾ ਰਣੌਤ ਨੂੰ ਜਾਬਤੇ ਵਿੱਚ ਰਹਿਣ ਦਾ ਪਾਠ ਪੜ੍ਹਾਉਣ ਅਤੇ ਨੈਤਿਕ ਕਦਰਾਂ ਕੀਮਤਾਂ ਵੀ ਸਿਖਾਉਣ।

ਇਹ ਵੀ ਪੜ੍ਹੋ : ਕੰਗਨਾ ਰਣੌਤ ਨੂੰ ਥੱ/ਪੜ ਮਾਰਨ ਵਾਲੀ ਕੁਲਵਿੰਦਰ ਕੌਰ ਦੇ ਸਮਰਥਨ ‘ਚ ਆਈ ਸੋਨੀਆ ਮਾਨ, ਦਿੱਤਾ ਵੱਡਾ ਬਿਆਨ

ਹਵਾਈ ਅੱਡੇ ਉੱਤੇ ਵਾਪਰੀ ਘਟਨਾ ਦੇ ਕਾਰਨਾਂ ਦੀ ਡੂੰਘਾਈ ਨਾਲ ਹੋਣੀ ਚਾਹੀਦੀ ਜਾਂਚ

ਚੰਡੀਗੜ੍ਹ ਦੇ ਹਵਾਈ ਅੱਡੇ ਉੱਤੇ ਵਾਪਰੀ ਘਟਨਾ ਦੇ ਕਾਰਨਾਂ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ ਕਿ ਕਿਤੇ ਇਸ ਵਿੱਚ ਵੀ ਕੰਗਨਾ ਰਣੌਤ ਵੱਲੋਂ ਪੰਜਾਬ ਵਿਰੁੱਧ ਨਫ਼ਰਤੀ ਮਾਹੌਲ ਸਿਰਜਣ ਲਈ ਕੋਈ ਸ਼ਰਾਰਤੀ ਬਹਿਸਬਾਜੀ ਤਾਂ ਨਹੀਂ ਕੀਤੀ ਗਈ। ਕੇਂਦਰੀ ਸਰੁੱਖਿਆ ਬਲ ਵੱਲੋਂ ਕੀਤੀ ਜਾਣ ਵਾਲੀ ਜਾਂਚ ਬਿਨਾਂ ਕਿਸੇ ਦੇ ਸਿਆਸੀ ਤੇ ਸਖ਼ਸ਼ੀ ਪ੍ਰਭਾਵ ਤੋਂ ਹੋਣੀ ਚਾਹੀਦੀ ਹੈ ਤਾਂ ਜੋ ਕਿਸੇ ਨਾਲ ਅਨਿਆ ਨਾ ਹੋਵੇ।

 

LEAVE A REPLY

Please enter your comment!
Please enter your name here