ਮੁਹਾਲੀ ਦੀ ਇੱਕ ਨਿੱਜੀ ਯੂਨੀਵਰਸਿਟੀ ‘ਚ ਦੇਰ ਰਾਤ ਨੂੰ ਵਿਦਿਆਰਥਣਾਂ ਵਲੋਂ ਜ਼ਬਰਦਸਤ ਹੰਗਾਮਾ ਕੀਤਾ ਗਿਆ। ਇਸ ਹੰਗਾਮੇ ਦਾ ਕਾਰਨ ਇਹ ਸੀ ਕਿ ਇੱਥੇ ਪੜ੍ਹ ਰਹੀ ਇੱਕ ਵਿਦਿਆਰਥਣ ਨੇ ਕਰੀਬ 60 ਹੋਰ ਵਿਦਿਆਰਥਣਾਂ ਦੇ ਨਹਾਉਣ ਦੀ ਵੀਡੀਓ ਬਣਾਈ ਜੋ ਕਿ ਵਾਇਰਲ ਕਰ ਦਿੱਤੀ ਗਈ। ਉਸ ਨੇ ਇਹ ਵੀਡੀਓ ਸ਼ਿਮਲਾ ‘ਚ ਰਹਿੰਦੇ ਆਪਣੇ ਦੋਸਤ ਨੂੰ ਭੇਜੀ ਸੀ।
ਉਸ ਨੇ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤਾ। ਇਸ ਦੌਰਾਨ ਇਹ ਗੱਲ ਸਾਹਮਣੇ ਆਈ ਕਿ 8 ਵਿਦਿਆਰਥਣਾਂ ਵਲੋਂ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਇਸਦੀ ਅਧਿਕਾਰਤ ਤੌਰ ’ਤੇ ਪੁਸ਼ਟੀ ਨਹੀਂ ਹੋਈ। ਜਾਣਕਾਰੀ ਅਨੁਸਾਰ ਦੇਰ ਰਾਤ ਕਰੀਬ 2.30 ਵਜੇ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਉੱਥੇ ਪਹੁੰਚ ਗਈ। ਪੁਲਿਸ ਨੇ ਵੀਡੀਓ ਅੱਗੇ ਭੇਜਣ ਵਾਲੀ ਵਿਦਿਆਰਥਣ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਇਸ ਸਮੇਂ ਕੈਂਪਸ ਵਿੱਚ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ।