ਪੰਜਾਬ ਪੁਲਿਸ ਨੂੰ ਗੈਂਗਸਟਰਾਂ ਖ਼ਿਲਾਫ਼ ਵੱਡੀ ਕਾਮਯਾਬੀ ਮਿਲੀ ਹੈ। ਪੰਜਾਬ ਦੇ 3 ਖ਼ਤਰਨਾਕ ਗੈਂਗਸਟਰਾਂ ਨੂੰ ਮੁੰਬਈ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਸੋਮਵਾਰ ਨੂੰ ਇਕ ਅਧਿਕਾਰੀ ਨੇ ਦੱਸਿਆ ਕਿ ਮਹਾਰਾਸ਼ਟਰ ਦੇ ਅੱਤਵਾਦ ਵਿਰੋਧੀ ਦਸਤੇ (ATS) ਨੇ ਮੁੰਬਈ ਦੇ ਠਾਣੇ ਜ਼ਿਲ੍ਹੇ ਤੋਂ ਗੈਂਗਸਟਰ ਸੋਨੂੰ ਖੱਤਰੀ ਗੈਂਗ ਦੇ 3 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਪੰਜਾਬ ਦੇ DGP ਗੌਰਵ ਯਾਦਵ ਵਲੋਂ ਟਵੀਟ ਕਰ ਕੇ ਸਾਂਝੀ ਕੀਤੀ ਗਈ।

ਮਾਮਲੇ ਸਬੰਧੀ ਅਧਿਕਾਰੀ ਨੇ ਦੱਸਿਆ ਕਿ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਅਤੇ ਮਹਾਰਾਸ਼ਟਰ ਦੇ ATS ਦੇ ਸਾਂਝੇ ਆਪ੍ਰੇਸ਼ਨ ਦੇ ਨਾਲ ਮੁੰਬਈ ਦੇ ਠਾਣੇ ਜ਼ਿਲ੍ਹੇ ਦੇ ਕਲਿਆਣ ਤੋਂ ਤਿੰਨੋਂ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਅਗੇ ਦੱਸਿਆ ਕਿ ਤਿੰਨੋਂ ਗੈਂਗਸਟਰ-ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਦੇ ਸੰਪਰਕ ਵਿਚ ਵੀ ਸਨ। ਪੰਜਾਬ ਪੁਲਿਸ ਨੂੰ ਮਿਲੀ ਸੂਚਨਾ ਦੇ ਆਧਾਰ ‘ਤੇ ATS ਅਧਿਕਾਰੀਆਂ ਨੇ ਇਹ ਕਾਰਵਾਈ ਕੀਤੀ। ਜਿਸ ‘ਤੋਂ ਬਾਅਦ ਇਨ੍ਹਾਂ ਗੈਂਗਸਟਰਾਂ ਨੂੰ ਕਾਬੂ ਕੀਤਾ ਗਿਆ।

ਇਹ ਵੀ ਪੜ੍ਹੋ : ਨਵੀਂ ਖੇਡ ਨੀਤੀ ਵਿੱਚ ਪੈਰਾ ਖਿਡਾਰੀਆਂ ਨੂੰ ਦਿੱਤੀ ਜਾਵੇਗੀ ਵਿਸ਼ੇਸ਼ ਤਵੱਜੋਂ : ਮੀਤ ਹੇਅਰ

ਇਕ ਹੋਰ ਅਧਿਕਾਰੀ ਨੇ ਇਸ ਮਾਮਲੇ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਿੰਨੋਂ ਮੁਲਜ਼ਮ ਜਿਨ੍ਹਾਂ ਦੀ ਉਮਰ 20 ਸਾਲ ਹੈ। ਤਿੰਨੋਂ ਮੁਲਜ਼ਮ ਕਤਲ, ਕਤਲ ਦੀ ਕੋਸ਼ਿਸ਼, ਗੰਭੀਰ ਅਪਰਾਧ, ਹਥਿਆਰ ਅਤੇ ਵਿਸਫੋਟਕ ਰੱਖਣ ਦੇ ਕਈ ਮਾਮਲਿਆਂ ਵਿਚ ਸ਼ਾਮਲ ਹਨ। ਇਹ ਗੈਂਗਸਟਰ ਮਾਰਚ 2022 ਵਿਚ ਹੋਏ ਮੱਖਣ ਕਤਲ ਕੇਸ ਵਿਚ ਵੀ ਸ਼ਾਮਲ ਸਨ। ਫਿਲਹਾਲ ਪੰਜਾਬ ਪੁਲਿਸ ਵੱਲੋਂ ਤਿੰਨੋਂ ਖ਼ਤਰਨਾਕ ਗੈਂਗਸਟਰਾਂ ਨੂੰ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ।

LEAVE A REPLY

Please enter your comment!
Please enter your name here