AGTF ਨੇ ਹਥਿਆਰਾਂ ਸਮੇਤ 3 ਬ.ਦ.ਮਾ.ਸ਼ਾਂ ਨੂੰ ਕੀਤਾ ਗ੍ਰਿਫਤਾਰ

0
73

ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ​​ਨੂੰ ਵੱਡੀ ਕਾਮਯਾਬੀ ਮਿਲੀ ਹੈ। AGTF ਨੇ ਤਿੰਨ ਬਦਮਾਸ਼ਾਂ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਲਖਬੀਰ ਲੰਡਾ ਤੇ ਹਰਵਿੰਦਰ ਰਿੰਦਾ ਦੇ 3 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਦੇ ਨਾਂ ਜੋਬਨਜੀਤ ਸਿੰਘ ਜੋਬਨ, ਬਿਕਰਮਜੀਤ ਸਿੰਘ ਬਿੱਕਾ ਅਤੇ ਕੁਲਵਿੰਦਰ ਸਿੰਘ ਕਾਲਾ) ਦੱਸਿਆ ਹੈ।

ਮੁਲਜ਼ਮਾਂ ਕੋਲੋਂ ਦੋ ਪਿਸਤੌਲ ਅਤੇ 10 ਕਾਰਤੂਸ ਬਰਾਮਦ ਹੋਏ ਹਨ। ਫੜੇ ਗਏ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਹੈ।

DGP ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਉਹ ਵਿਦੇਸ਼ ‘ਚ ਬੈਠੇ ਆਪਣੇ ਹੈਂਡਲਰ ਦੇ ਸੰਪਰਕ ‘ਚ ਸੀ। ਇਸ ਤੋਂ ਇਲਾਵਾ ਉਸ ਦੇ ਇਸ਼ਾਰਿਆਂ ‘ਤੇ ਅਪਰਾਧਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਸੀ। ਪੁਲਿਸ ਦੀ ਹੁਣ ਤੱਕ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਕਈ ਕੇਸ ਦਰਜ ਹਨ।

ਹਾਲਾਂਕਿ ਦੋਸ਼ੀਆਂ ਨੂੰ ਕਿੱਥੋਂ ਗ੍ਰਿਫਤਾਰ ਕੀਤਾ ਗਿਆ ਹੈ, ਇਸ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਪੁਲਿਸ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ। ਉਮੀਦ ਹੈ ਕਿ ਕੁਝ ਹੋਰ ਖੁਲਾਸੇ ਹੋਣਗੇ।

ਇਸ ਤੋਂ ਪਹਿਲਾਂ ਮੁਲਜ਼ਮ ਤੇ ਐਨਡੀਪੀਐਸ ਅਤੇ ਆਈਟੀ ਦੇ ਕੇਸ ਦਰਜ ਹਨ। ਦੋਸ਼ ਹੈ ਕਿ ਉਸ ਨੂੰ ਦੋ ਸਾਲ ਪਹਿਲਾਂ ਆਰਡੀਐਕਸ ਨਾਲ ਸਬੰਧਤ ਇੱਕ ਕੇਸ ਵਿੱਚ ਫੜਿਆ ਗਿਆ ਸੀ।

ਉਸ ਸਮੇਂ ਵੀ ਉਸ ਦੇ ਪਾਕਿਸਤਾਨ ਨਾਲ ਸਬੰਧਾਂ ਦਾ ਖੁਲਾਸਾ ਹੋਇਆ ਸੀ। ਉਸ ਸਮੇਂ ਉਸ ਨੂੰ ਰਾਜਸਥਾਨ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸੇ ਕੇਸ ਦੇ ਦੂਜੇ ਮੁਲਜ਼ਮ ਦਾ ਵੀ ਅਪਰਾਧਿਕ ਰਿਕਾਰਡ ਹੈ। ਉਸ ਖਿਲਾਫ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕੀਤਾ ਗਿਆ ਹੈ।

LEAVE A REPLY

Please enter your comment!
Please enter your name here