AGTF ਨੇ ਸੁਨੀਲ ਭੰਡਾਰੀ ਸਮੇਤ 5 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ
ਐਂਟੀ ਗੈਂਗਸਟਰ ਟਾਸਕ ਫੋਰਸ (#AGTF) ਪੰਜਾਬ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਲ ਹੋਈ ਹੈ। ਜਦੋਂ ਟੀਮ ਗੈਂਗਸਟਰ ਸੁਨੀਲ ਭੰਡਾਰੀ ਉਰਫ ਨਟਾ ਸਮੇਤ ਪੰਜ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜੋ ਫਿਰੋਜ਼ਪੁਰ ਵਿੱਚ ਹਾਲ ਹੀ ਵਿੱਚ ਹੋਈਆਂ ਤਿੰਨ ਹੱਤਿਆਵਾਂ ਸਮੇਤ ਘਿਨਾਉਣੇ ਅਪਰਾਧਾਂ ਦੇ ਕਈ ਮਾਮਲਿਆਂ ਵਿੱਚ ਲੋੜੀਂਦੇ ਸਨ।
ਇਹ ਵੀ ਪੜ੍ਹੋ ਦੋ ਸਕੇ ਭਰਾਵਾਂ ਦੀ ਸੜਕ ਹਾਦਸੇ ‘ਚ ਹੋਈ ਮੌਤ || Punjab News
ਗੁਪਤ ਸੂਚਨਾ ਦੇ ਅਧਾਰ ‘ਤੇ ਕੀਤਾ ਗ੍ਰਿਫਤਾਰ
ਦੋਸ਼ੀ ਨਟਾ 31 ਜੁਲਾਈ, 2024 ਨੂੰ ਦਿਨ-ਦਿਹਾੜੇ ਸਨਸਨੀਖੇਜ਼ ਕਤਲ ਦਾ ਮਾਸਟਰਮਾਈਂਡ ਸੀ। ਇਹ ਗੈਂਗ ਦੋ SUV ਵਿੱਚ ਘੁੰਮ ਰਿਹਾ ਸੀ ਜਦੋਂ ਸਵੇਰੇ ਰਾਸ਼ਟਰੀ ਰਾਜਮਾਰਗ ਰਾਜਪੁਰਾ ਨੇੜੇ ਇੱਕ ਗੁਪਤ ਸੂਚਨਾ ਦੇ ਅਧਾਰ ‘ਤੇ ਗ੍ਰਿਫਤਾਰ ਕਰ ਲਿਆ। ਇਨ੍ਹਾਂ ਪਾਸੋਂ ਪੁਲਿਸ ਨੇ 40 ਜਿੰਦਾ ਕਾਰਤੂਸ ਅਤੇ ਦੋ ਵਾਹਨਾਂ ਦੇ ਨਾਲ 5 ਪਿਸਤੌਲ ਬਰਾਮਦ ਕੀਤੇ ਹਨ।