ਅਹਿਮਦਾਬਾਦ: ਏਅਰ ਇੰਡੀਆ ਜਹਾਜ਼ ਹਾਦਸੇ ਵਾਲੀ ਥਾਂ ਤੇ ਪਹੁੰਚੇ ਪ੍ਰਧਾਨ ਮੰਤਰੀ ਮੋਦੀ

0
15

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਵੇਰੇ ਅਹਿਮਦਾਬਾਦ ਪਹੁੰਚੇ। ਉਨ੍ਹਾਂ ਨੇ ਮੇਘਨਾਨਗਰ ਵਿੱਚ ਹਾਦਸਾਗ੍ਰਸਤ ਹੋਈ ਏਅਰ ਇੰਡੀਆ ਦੀ ਉਡਾਣ ਦੇ ਪੀੜਤਾਂ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਨੇ ਸਿਵਲ ਹਸਪਤਾਲ ਵਿੱਚ ਦਾਖਲ ਇਕਲੌਤੇ ਬਚੇ ਯਾਤਰੀ ਨਾਲ ਵੀ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਮੋਦੀ ਦੇ ਨਾਲ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਅਤੇ ਸਥਾਨਕ ਅਧਿਕਾਰੀ ਵੀ ਸਨ ਜਿਨ੍ਹਾਂ ਨੇ ਹਾਦਸੇ ਬਾਰੇ ਜਾਣਕਾਰੀ ਦਿੱਤੀ।

ਜ਼ਿਕਰਯੋਗ ਹੈ ਕਿ ਏਅਰ ਇੰਡੀਆ ਦੇ ਜਹਾਜ਼ ਹਾਦਸੇ ਵਾਲੀ ਥਾਂ ‘ਤੇ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਹੋਏ ਦੁਖਦਾਈ ਹਾਦਸੇ ਬਾਰੇ ਮੰਤਰੀਆਂ ਅਤੇ ਅਧਿਕਾਰੀਆਂ ਤੋਂ ਜਾਣਕਾਰੀ ਲਈ। ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮਨੋਹਨ ਨਾਇਡੂ, ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ, ਗ੍ਰਹਿ ਮੰਤਰੀ ਹਰਸ਼ ਸੰਘਵੀ ਅਤੇ ਕੇਂਦਰੀ ਰਾਜ ਮੰਤਰੀ ਮੁਰਲੀਧਰ ਮੋਹੋਲ ਵੀ ਪ੍ਰਧਾਨ ਮੰਤਰੀ ਮੋਦੀ ਦੇ ਨਾਲ ਮੌਜੂਦ ਸਨ। ਪ੍ਰਧਾਨ ਮੰਤਰੀ ਨੇ ਉਸ ਹੋਸਟਲ ਦਾ ਵੀ ਦੌਰਾ ਕੀਤਾ ਜਿੱਥੇ ਜਹਾਜ਼ ਹਾਦਸਾਗ੍ਰਸਤ ਹੋਇਆ ਸੀ। ਤੁਹਾਨੂੰ ਦੱਸ ਦੇਈਏ ਕਿ ਇਸ ਭਿਆਨਕ ਹਾਦਸੇ ਵਿੱਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਸਮੇਤ ਕੁੱਲ 266 ਲੋਕਾਂ ਦੀ ਮੌਤ ਹੋ ਗਈ ਹੈ। ਇਨ੍ਹਾਂ ਵਿੱਚੋਂ 241 ਲੋਕ ਜਹਾਜ਼ ਵਿੱਚ ਸਫ਼ਰ ਕਰ ਰਹੇ ਸਨ। ਬਾਕੀ ਜ਼ਖਮੀ ਮੇਘਨਾਨਗਰ ਵਿੱਚ ਜਹਾਜ਼ ਦੇ ਹਾਦਸਾਗ੍ਰਸਤ ਹੋਣ ਵੇਲੇ ਮੌਕੇ ‘ਤੇ ਮੌਜੂਦ ਸਨ।
ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੋ ਅਹਿਮਦਾਬਾਦ ਵਿੱਚ ਹਾਦਸਾਗ੍ਰਸਤ ਹੋਏ ਜਹਾਜ਼ ਦੇ ਮਲਬੇ ‘ਤੇ ਪਹੁੰਚੇ ਹਨ ਉਹਨਾਂ ਨੇ ਹਾਦਸੇ ਤੋਂ ਬਾਅਦ ਦੀ ਸਥਿਤੀ ਅਤੇ ਬਚਾਅ ਕਾਰਜਾਂ ਬਾਰੇ ਵਿਸਤ੍ਰਿਤ ਅਤੇ ਬਾਰੀਕੀ ਨਾਲ ਜਾਣਕਾਰੀ ਲਈ।

LEAVE A REPLY

Please enter your comment!
Please enter your name here