ਸੜਕਾਂ ਦੇ ਨਿਰਮਾਣ/ਮੁਰੰਮਤ, ਸਟਰੀਟ ਲਾਈਟਾਂ ਦੀ ਸਾਂਭ-ਸੰਭਾਲ ਲਈ ਏਆਈ ਤੇ ਹੋਰ ਤਕਨੀਕਾਂ ਦੀ ਹੋਵੇਗੀ ਵਰਤੋਂ : CM ਮਾਨ

0
12
CM Bhagwant Mann's statement on the resignation of Jathedar Giani Harpreet Singh

ਸੜਕਾਂ ਦੇ ਨਿਰਮਾਣ/ਮੁਰੰਮਤ, ਸਟਰੀਟ ਲਾਈਟਾਂ ਦੀ ਸਾਂਭ-ਸੰਭਾਲ ਲਈ ਏਆਈ ਤੇ ਹੋਰ ਤਕਨੀਕਾਂ ਦੀ ਹੋਵੇਗੀ ਵਰਤੋਂ : CM ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਿੱਲੀ ਦੇ ਆਪਣੇ ਹਮਰੁਤਬਾ ਨਾਲ ਸੂਬੇ ਦੇ ਨਗਰ ਨਿਗਮ ਵਾਲੇ ਸ਼ਹਿਰਾਂ ਨੂੰ ਨਵਾਂ ਰੂਪ ਦੇਣ ਲਈ ਬੈਠਕ ਕੀਤੀ। ਇਹ ਬੈਠਕ ਸ਼ਹਿਰੀ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਰਾਜ ਸਰਕਾਰ ਅਤੇ ਦਿੱਲੀ ਸਰਕਾਰ ਵਿਚਾਲੇ ਗਿਆਨ ਅਦਾਨ-ਪ੍ਰਦਾਨ ਸਬੰਧੀ ਸਮਝੌਤੇ ਤਹਿਤ ਕੀਤੀ ਗਈ ਸੀ, ਜਿਸ ਵਿਚ ਰਾਜ ਦੇ ਸਾਰੇ ਨਗਰ ਨਿਗਮਾਂ ਦੇ ਕਮਿਸ਼ਨਰ ਵੀ ਸ਼ਾਮਲ ਹੋਏ।

ਬੈਠਕ ਦਾ ਉਦੇਸ਼ ਰਾਜ ਦੇ ਨਗਰ ਨਿਗਮ ਵਾਲੇ ਸ਼ਹਿਰਾਂ ‘ਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਉਤਸ਼ਾਹਿਤ ਕਰਨਾ

ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਨੇ ਦੱਸਿਆ ਕਿ ਬੈਠਕ ਦਾ ਉਦੇਸ਼ ਰਾਜ ਦੇ ਨਗਰ ਨਿਗਮ ਵਾਲੇ ਸ਼ਹਿਰਾਂ ‘ਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਮਕਸਦ ਇਹ ਵੀ ਨਿਸ਼ਚਿਤ ਕਰਨਾ ਹੈਕਿ ਸ਼ਹਿਰਵਾਸੀਆਂ ਨੂੰ ਦਿੱਲੀ ਦੀ ਤਰਜ਼ ‘ਤੇ ਅਤਿਆਧੁਨਿਕ ਨਾਗਰਿਕ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਭਗਵੰਤ ਮਾਨ ਨੇ ਕਿਹਾ ਕਿ ਰਾਜ ਸਰਕਾਰ ਇਸ ਦਿਸ਼ਾ ‘ਚ ਪਹਿਲਾਂ ਤੋਂ ਹੀ ਪੂਰੀ ਲਗਨ ਨਾਲ ਕੰਮ ਕਰ ਰਹੀ ਹੈ ਅਤੇ ਇਸ ਨੇਕ ਕੰਮ ‘ਚ ਕੋਈ ਕਸਰ ਨਹੀਂ ਛੱਡੀ ਜਾ ਰਹੀ।

ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਦੀ ‘ਆਪ’ ਸਰਕਾਰ ਨੇ ਸ਼ਹਿਰਾਂ ਦੇ ਵਿਆਪਕ ਵਿਕਾਸ ਨੂੰ ਨਿਸ਼ਚਿਤ ਕਰਨ ਦੇ ਨਾਲ-ਨਾਲ ਨਾਗਿਰਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਦੇ ਖੇਤਰ ‘ਚ ਨਵੇਂ ਰਿਕਾਰਡ ਬਣਾਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸੇ ਤਰਜ਼ ‘ਤੇ ਸ਼ਹਿਰਾਂ ਦਾ ਸੁਨਹਿਰੀ ਵਿਕਾਸ ਕਰਵਾਉਣਾ ਚਾਹੁੰਦੀ ਹੈ, ਜਿਸ ਲਈ ਦਿੱਲੀ ਸਰਕਾਰ ਦੀ ਪਹਿਲਕਦਮੀ ਦਾ ਪੂਰਾ ਲਾਭ ਲਿਆ ਜਾ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਸਾਬਤ ਹੋ ਚੁੱਕਿਆ ਹੈ ਕਿ ਅਰਵਿੰਦ ਕੇਜਰੀਵਾਲ ਦੇ ਦੂਰਦਰਸ਼ੀ ਅਗਵਾਈ ਵਾਲੀ ‘ਆਪ’ਸਰਕਾਰ ਨੇ ਸ਼ਹਿਰੀ ਵਿਕਾਸ ਅਤੇ ਯੋਜਨਾਬੱਧਤਾ ਦੇ ਖੇਤਰ ‘ਚ ਸ਼ਾਨਦਾਰ ਉਪਲੱਬਧੀਆਂ ਹਾਸਲ ਕੀਤੀਆਂ ਹਨ।

ਯੂਨੀਵਰਸਿਟੀ ਦੇ ਵਿਦਿਆਰਥੀ ਵੱਲੋਂ ਕੀਤੀ ਗਈ ਖੁਦ.ਕੁਸ਼ੀ

ਮੁੱਖ ਮੰਤਰੀ ਨੇ ਕਿਹਾ ਕਿ ਸ਼ਹਿਰੀ ਵਿਕਾਸ ਸਬੰਧੀ ਦਿੱਲੀ ਮਾਡਲ ਪੂਰੇ ਦੇਸ਼ ਲਈ ਇਕ ਪ੍ਰੇਰਨਾ ਬਣਕੇ ਉੱਭਰਿਆ ਹੈ। ਇਸ ਲਈ ਪੰਜਾਬ ਨੂੰ ਇਸ ਤੋਂ ਵਿਆਪਕ ਲਾਭ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦਾ ਮੁੱਖ ਧਿਆਨ ਸ਼ਹਿਰਾਂ ਦੀ ਸਫ਼ਾਈ, ਪੀਣ ਵਾਲੇ ਪਾਣੀ ਦੀ ਸਪਲਾਈ, ਸਟਰੀਟ ਲਾਈਟਾਂ ਦੇ ਨਾਲ-ਨਾਲ ਸ਼ਿਹਰਾਂ ਦੇ ਸੁਨਹਿਰੀ ਵਿਕਾਸ ‘ਤੇ ਕੇਂਦਰਿਤ ਹੈ। ਭਗਵੰਤ ਮਾਨ ਨੇ ਕਿਹਾ ਕਿ ਰਾਜ ਸਰਕਾਰ ਦੇਹਰ ਕਦਮ ਦਾ ਉਦੇਸ਼ ਆਮ ਲੋਕਾਂ ਦੀ ਭਲਾਈ ਨਿਸ਼ਚਿਤ ਕਰਨਾ ਅਤੇ ਉਨ੍ਹਾਂ ਨੂੰ ਅਤਿਆਧੁਨਿਕ ਸਹੂਲਤਾਂ ਮੁਹੱਈਆ ਕਰਵਾ ਕੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੜਕਾਂ ‘ਚ ਪਏ ਖੱਡਿਆਂ, ਪੈਚਵਰਕ ਅਤੇ ਹੋਰ ਟੁੱਟ-ਫੁੱਟ ਦੀ ਪਛਾਣ ਲਈ ਆਰਟੀਫਿਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਕਰਨ ਦਾ ਫ਼ੈਸਲਾ ਲਿਆ ਗਿਆ ਹੈ ਤਾਂਕਿ ਨਿਰਧਾਰਿਤ ਸਮੇਂ ਅੰਦਰ ਸਹੀ ਮੁਰੰਮਤ ਨਿਸ਼ਿਚਤ ਕੀਤੀ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਅਧਿਕਾਰੀਆਂ ਨੂੰ ਸਹੀ ਸਮੇਂ ‘ਤੇ ਅਲਰਟ ਭੇਜਣ ਅਤੇ ਵੱਧ ਤੋਂ ਵੱਧ ਤਿੰਨ ਘੰਟਿਆਂ ‘ਚ ਸਟਰੀਟ ਲਾਈਟਾਂਦੀ ਮੁਰੰਮਤ ਨਿਸ਼ਚਿਤ ਕਰਨ ਲਈ ਆਧੁਨਿਕ ਤਕਨੀਕਾਂ ਦੀ ਵਰਤੋਂ ਦਾ ਫ਼ੈਸਲਾ ਲਿਆ ਗਿਆ।

LEAVE A REPLY

Please enter your comment!
Please enter your name here