ਏਅਰ ਇੰਡੀਆ ਨੇ ਆਪਣੇ ਗਰਾਊਂਡ ਹੈਂਡਲਿੰਗ ਉੱਦਮ AISATS ਦੇ 4 ਕਰਮਚਾਰੀਆਂ ਨੂੰ ਅਸਤੀਫਾ ਦੇਣ ਲਈ ਕਿਹਾ ਹੈ। ਇਹ ਕਾਰਵਾਈ ਉਨ੍ਹਾਂ ਦੀ ਪਾਰਟੀ ਦਾ ਇੱਕ ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤੀ ਗਈ। ਇਨ੍ਹਾਂ ਕਰਮਚਾਰੀਆਂ ਨੇ ਇਹ ਪਾਰਟੀ ਅਹਿਮਦਾਬਾਦ ਜਹਾਜ਼ ਹਾਦਸੇ ਤੋਂ 8 ਦਿਨ ਬਾਅਦ ਕੀਤੀ ਸੀ।
ਦੱਸ ਦਈਏ ਕਿ ਏਅਰ ਇੰਡੀਆ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿੱਚ ਕਿਹਾ, “ਅਸੀਂ ਅਹਿਮਦਾਬਾਦ ਜਹਾਜ਼ ਹਾਦਸੇ ਦੀ ਦੁਖਦਾਈ ਘਟਨਾ ਤੋਂ ਪ੍ਰਭਾਵਿਤ ਪਰਿਵਾਰਾਂ ਪ੍ਰਤੀ ਪੂਰੀ ਹਮਦਰਦੀ ਰੱਖਦੇ ਹਾਂ। ਵਾਇਰਲ ਵੀਡੀਓ ਵਿੱਚ ਕਰਮਚਾਰੀਆਂ ਦਾ ਵਿਵਹਾਰ ਸਾਡੀ ਕੰਪਨੀ ਦੀ ਨੀਤੀ ਦੇ ਵਿਰੁੱਧ ਹੈ। ਅਸੀਂ ਜ਼ਿੰਮੇਵਾਰ ਲੋਕਾਂ ਵਿਰੁੱਧ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਹੈ।”
ਨਾਲ ਹੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਮੀਡੀਆ ਰਿਪੋਰਟਾਂ ਅਤੇ ਵੀਡੀਓਜ਼ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਏਅਰ ਇੰਡੀਆ ਦੇ ਸਟਾਫ ਨੇ 20 ਜੂਨ ਨੂੰ AISATS ਗੁਰੂਗ੍ਰਾਮ ਦਫ਼ਤਰ ਵਿੱਚ ਇੱਕ ਪਾਰਟੀ ਕੀਤੀ ਸੀ।
ਇਸਤੋਂ ਇਲਾਵਾ ਇਸ ਖ਼ਬਰ ਦੇ ਵਾਇਰਲ ਹੋਣ ਤੋਂ ਬਾਅਦ, ਸੋਸ਼ਲ ਮੀਡੀਆ ‘ਤੇ ਲੋਕਾਂ ਨੇ ਇਨ੍ਹਾਂ ਕਰਮਚਾਰੀਆਂ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਏਅਰ ਇੰਡੀਆ ਜਹਾਜ਼ ਹਾਦਸੇ ਤੋਂ ਬਾਅਦ ਕੋਈ ਕਿਵੇਂ ਜਸ਼ਨ ਮਨਾ ਸਕਦਾ ਹੈ। ਉਪਭੋਗਤਾ ਏਅਰ ਇੰਡੀਆ ਦੀ ਸੰਵੇਦਨਸ਼ੀਲਤਾ ‘ਤੇ ਸਵਾਲ ਉਠਾ ਰਹੇ ਸਨ। ਇਸ ਦੌਰਾਨ, ਏਅਰਲਾਈਨ ਨੂੰ ਟ੍ਰੋਲ ਵੀ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਅਹਿਮਦਾਬਾਦ ਤੋਂ ਲੰਡਨ ਜਾ ਰਹੀ ਫਲਾਈਟ AI 171 ਟੇਕਆਫ ਤੋਂ ਥੋੜ੍ਹੀ ਦੇਰ ਬਾਅਦ ਇੱਕ ਮੈਡੀਕਲ ਹੋਸਟਲ ਦੀ ਇਮਾਰਤ ਨਾਲ ਟਕਰਾ ਗਈ। ਇਸ ਹਾਦਸੇ ਵਿੱਚ 241 ਯਾਤਰੀਆਂ ਅਤੇ ਚਾਲਕ ਦਲ ਦੇ ਮੈਂਬਰਾਂ ਸਮੇਤ 270 ਲੋਕ ਮਾਰੇ ਗਏ। ਇੱਕ ਯਾਤਰੀ ਇਸ ਹਾਦਸੇ ਵਿੱਚ ਬਚ ਗਿਆ।
21 ਜੂਨ ਨੂੰ, ਡੀਜੀਸੀਏ ਨੇ ਏਅਰ ਇੰਡੀਆ ਨੂੰ 3 ਅਧਿਕਾਰੀਆਂ ਨੂੰ ਹਟਾਉਣ ਦਾ ਹੁਕਮ ਦਿੱਤਾ ਸੀ। ਇਨ੍ਹਾਂ ਵਿੱਚ ਡਿਵੀਜ਼ਨਲ ਵਾਈਸ ਪ੍ਰੈਜ਼ੀਡੈਂਟ ਚੂੜਾ ਸਿੰਘ, ਚੀਫ ਮੈਨੇਜਰ ਪਿੰਕੀ ਮਿੱਤਲ ਜੋ ਕਰੂ ਸ਼ਡਿਊਲਿੰਗ ਨੂੰ ਸੰਭਾਲਦੇ ਹਨ, ਅਤੇ ਪਾਇਲ ਅਰੋੜਾ ਜੋ ਕਰੂ ਸ਼ਡਿਊਲਿੰਗ ਦੀ ਯੋਜਨਾ ਬਣਾਉਣ ਵਿੱਚ ਸ਼ਾਮਲ ਸਨ, ਸ਼ਾਮਲ ਸਨ।
ਇਹ ਕਾਰਵਾਈ ਤਿੰਨਾਂ ਅਧਿਕਾਰੀਆਂ ਵਿਰੁੱਧ ਹਵਾਬਾਜ਼ੀ ਸੁਰੱਖਿਆ ਪ੍ਰੋਟੋਕੋਲ ਦੀ ਗੰਭੀਰ ਉਲੰਘਣਾ ਲਈ ਕੀਤੀ ਗਈ ਸੀ। ਡੀਜੀਸੀਏ ਨੇ ਏਅਰ ਇੰਡੀਆ ਨੂੰ ਤੁਰੰਤ ਪ੍ਰਭਾਵ ਨਾਲ ਚਾਲਕ ਦਲ ਦੇ ਸ਼ਡਿਊਲਿੰਗ ਅਤੇ ਰੋਸਟਰਿੰਗ ਨਾਲ ਸਬੰਧਤ ਭੂਮਿਕਾਵਾਂ ਤੋਂ ਹਟਾਉਣ ਦਾ ਹੁਕਮ ਦਿੱਤਾ ਸੀ।
ਦੱਸ ਦਈਏ ਕਿ 21 ਜੂਨ ਨੂੰ, ਡੀਜੀਸੀਏ ਨੇ ਏਅਰ ਇੰਡੀਆ ਨੂੰ 3 ਅਧਿਕਾਰੀਆਂ ਨੂੰ ਹਟਾਉਣ ਦਾ ਹੁਕਮ ਦਿੱਤਾ ਸੀ। ਇਨ੍ਹਾਂ ਵਿੱਚ ਡਿਵੀਜ਼ਨਲ ਵਾਈਸ ਪ੍ਰੈਜ਼ੀਡੈਂਟ ਚੂੜਾ ਸਿੰਘ, ਚੀਫ ਮੈਨੇਜਰ ਪਿੰਕੀ ਮਿੱਤਲ ਜੋ ਕਰੂ ਸ਼ਡਿਊਲਿੰਗ ਨੂੰ ਸੰਭਾਲਦੇ ਹਨ, ਅਤੇ ਪਾਇਲ ਅਰੋੜਾ ਜੋ ਕਰੂ ਸ਼ਡਿਊਲਿੰਗ ਦੀ ਯੋਜਨਾ ਬਣਾਉਣ ਵਿੱਚ ਸ਼ਾਮਲ ਸਨ।