ਏਅਰ ਇੰਡੀਆ ਦੇ ਜਹਾਜ਼ ਨੂੰ ਲੱਗੀ ਅੱਗ , ਦਿੱਲੀ ਏਅਰਪੋਰਟ ‘ਤੇ ਕਰਾਈ ਐਮਰਜੈਂਸੀ ਲੈਂਡਿੰਗ || latest News
ਬੀਤੇ ਦਿਨੀਂ ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ‘ਤੇ ਇਕ ਵੱਡਾ ਹਾਦਸਾ ਹੋਣੋਂ ਟਲ ਗਿਆ। ਏਅਰ ਇੰਡੀਆ ਦੀ ਫਲਾਈਟ ਏਆਈ-807 ਦੇ ਏਸੀ ਯੂਨਿਟ ਵਿਚ ਅੱਗ ਲੱਗਣ ਕਾਰਨ ਫਲਾਈਟ ਵਾਪਸ ਪਰਤ ਕੇ ਆ ਗਈ ਜਿਸ ਦੇ ਬਾਅਦ ਪੂਰੇ ਏਅਰਪੋਰਟ ‘ਤੇ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਗਿਆ । ਇਸ ਫਲਾਈਟ ਵਿਚ 175 ਯਾਤਰੀ ਸਵਾਰ ਸਨ।
ਜਾਨੀ ਨੁਕਸਾਨ ਤੋਂ ਰਿਹਾ ਬਚਾਅ
ਦਰਅਸਲ ਇਹ ਫਲਾਈਟ ਦਿੱਲੀ ਤੋਂ ਬੇਂਗਲੁਰੂ ਜਾ ਰਹੀ ਸੀ। ਰਾਹਤ ਦੀ ਖਬਰ ਹੈ ਕਿ ਇਸ ਹਾਦਸੇ ਵਿਚ ਕਿਸੇ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਜਹਾਜ਼ ਨੇ ਬੇਂਗਲੁਰੂ ਲਈ ਉਡਾਣ ਭਰੀ ਸੀ ਕਿ ਕੁਝ ਦੇਰ ਬਾਅਦ ਹੀ ਜਹਾਜ਼ ਦਾ ਫਾਇਰ ਅਲਾਮਰ ਵਜਣ ਲੱਗ ਪਿਆ | ਜਿਸ ਤੋਂ ਬਾਅਦ ਜਹਾਜ਼ ਦੀ IGI ਏਅਰਪੋਰਟ ‘ਤੇ ਐਮਰਜੈਂਸੀ ਲੈਂਡਿੰਗ ਕਰਵਾ ਦਿੱਤੀ ਗਈ | ਦਿੱਲੀ ਏਅਰਪੋਰਟ ਦੇ ਇਕ ਅਧਿਕਾਰੀ ਨੇ ਕਿਹਾ ਕਿ ਯਾਤਰੀਆਂ ਲਈ ਬੇਂਗਲੁਰੂ ਜਾਣ ਲਈ ਵਿਵਸਥਾ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ :ਖੇਤਾਂ ‘ਚ ਲੱਗੀ ਅੱਗ ਦੀ ਲਪੇਟ ਵਿੱਚ ਆਏ ਕਣਕ ਨਾਲ ਭਰੇ ਦੋ ਟਰੱਕ
ਉਨ੍ਹਾਂ ਨੇ ਦੱਸਿਆ ਕਿ ਫਲਾਈਟ ਦਿੱਲੀ ਪਰਤ ਕੇ ਆ ਗਈ ਹੈ ਤੇ ਸੁਰੱਖਿਅਤ ਤੌਰ ‘ਤੇ ਲੈਂਡਿੰਗ ਕਰ ਚੁੱਕੀ ਹੈ। ਇਸ ਵਿਚ ਸਵਾਰ ਸਾਰੇ ਯਾਤਰੀ ਤੇ ਚਾਲਕ ਦਲ ਸੁਰੱਖਿਅਤ ਤੌਰ ‘ਤੇ ਏਅਰਬ੍ਰਿਜ ‘ਤੇ ਬਾਹਰ ਉਤਰ ਗਏ ਹਨ ।