ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੀ ਵਿਗੜੀ ਸਿਹਤ
ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਸਿਹਤ ਵਿਗੜਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਗਿਆਨੀ ਰਘਬੀਰ ਸਿੰਘ ਨੂੰ ਡੇਂਗੂ ਹੋਣ ਦਾ ਖਦਸਾ ਹੈ ਜਿਸਦੇ ਚੱਲਦੇ ਉਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ।