ਰਜਿਸਟ੍ਰੇਸ਼ਨ ਲਈ ਸੁਪਰੀਮ ਕੋਰਟ ਜਾਵੇਗਾ ਅਕਾਲੀ ਦਲ `ਵਾਰਿਸ ਪੰਜਾਬ ਦੇ` : ਇਯਾਲੀ

0
31
Manpreet Iyali

ਚੰਡੀਗੜ੍ਹ, 25 ਨਵੰਬਰ 2026 : ਅਕਾਲੀ ਦਲ ਵਾਰਿਸ ਪੰਜਾਬ ਦੇ (Akali Dal Waris Punjab De) ਜੱਥੇਬੰਦੀ ਵਲੋਂ ਪਾਰਟੀ ਦੀ ਰਜਿਸਟ੍ਰੇੇਸ਼ਨ ਕਰਵਾਉਣ ਲਈ ਸਰਵਉਚ ਤੇ ਮਾਨਯੋਗ ਸੁਪਰੀਮ ਕੋਰਟ ਦਾ ਰੁਖ ਕੀਤਾ ਜਾਵੇਗਾ ।

ਚੋਣ ਕਮਿਸ਼ਨ ਕੋਲ ਰੱਖਿਆ ਜਾਵੇਗਾ ਆਪਣਾ ਪੱਖ : ਵਿਧਾਇਕ ਇਯਾਲੀ

ਮਿਲੀ ਜਾਣਕਾਰੀ ਅਨੁਸਾਰ ਅਕਾਲੀ ਦਲ ਵਾਰਿਸ ਪੰਜਾਬ ਦੇ ਜੱਥੇਬੰਦੀ ਦੇ ਸੀਨੀਅਰ ਲੀਡਰ ਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ (MLA Manpreet Singh Ayali) ਨੇ ਕਿਹਾ ਹੈ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਜੱਥੇਬੰਦੀ ਨੂੰ ਜੋ ਚੋਣ ਕਮਿਸ਼ਨ ਵਲੋਂ ਪਾਰਟੀ ਦੀ ਰਜਿਸਟ੍ਰੇਸ਼ਨ (Party registration) ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਹੈ ਦੇ ਚਲਦਿਆਂ ਪਾਰਟੀ ਵਲੋਂ ਜਿਥੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜ੍ਹਕਾਇਆ ਜਾਵੇਗਾ, ਉਥੇ ਹੀ ਆਪਣਾ ਪੱਖ ਚੋਣ ਕਮਿਸ਼ਨ ਦੇ ਕੋਲ ਵੀ ਰੱਖਿਆ ਜਾਵੇਗਾ ।

ਪਾਰਟੀ ਦੀ ਰਜਿਸਟ੍ਰੇੇਸ਼ਨ ਵਿਚ ਜਾਣ-ਬੁੱਝ ਕੇ ਅੜਿੱਕੇ ਡਾਹੇ ਜਾ ਰਹੇ ਹਨ

ਉਨ੍ਹਾਂ ਦੋਸ਼ ਲਾਇਆ ਕਿ ਪਾਰਟੀ ਨੂੰ ਰਜਿਸਟ੍ਰੇਸ਼ਨ ਦੇਣ ਦੇ ਮਾਮਲੇ ‘ਚ ਜਾਣ-ਬੁੱਝ ਕੇ ਅੜਿੱਕੇ ਡਾਹੇ ਜਾ ਰਹੇ ਹਨ । ਉਨ੍ਹਾਂ ਸਪੱਸ਼ਟ ਕੀਤਾ ਕਿ ਪਾਰਟੀ ਆਪਣੀ ਵੱਖਰੀ ਪਛਾਣ ਨਾਲ ਵਿਧਾਨ ਸਭਾ ਚੋਣਾਂ ਲੜਨਾ ਚਾਹੁੰਦੀ ਹੈ ਜੋ ਅਤੇ ਇਸ ਲਈ ਕਾਨੂੰਨੀ ਲੜਾਈ ਜਾਰੀ ਰੱਖੇਗੀ । ਪਾਰਟੀ ਨੇ ਜਥੇਬੰਦਕ ਗਤੀਵਿਧੀਆਂ ਨੂੰ ਮਜ਼ਬੂਤ ਕਰਨ ਲਈ ਮੋਬਾਈਲ ਐਪ ਲਾਂਚ ਕੀਤੀ ਹੈ ਅਤੇ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਹੈ ।

LEAVE A REPLY

Please enter your comment!
Please enter your name here