ਅਕਾਲੀ ਦਲ ਦੀ ਵੱਡੀ ਕਾਰਵਾਈ, ਪ੍ਰੇਮ ਸਿੰਘ ਚੰਦੂਮਾਜਰਾ ਸਮੇਤ ਕਈ ਵੱਡੇ ਲੀਡਰ ਪਾਰਟੀ ‘ਚੋਂ ਕੀਤੇ ਬਾਹਰ || Latest News || Punjab News

0
109

ਅਕਾਲੀ ਦਲ ਦੀ ਵੱਡੀ ਕਾਰਵਾਈ, ਪ੍ਰੇਮ ਸਿੰਘ ਚੰਦੂਮਾਜਰਾ ਸਮੇਤ ਕਈ ਵੱਡੇ ਲੀਡਰ ਪਾਰਟੀ ‘ਚੋਂ ਕੀਤੇ ਬਾਹਰ

ਅਕਾਲੀ ਦਲ ਨੇ ਬਾਗੀ ਧੜੇ ਦੇ 7 ਵੱਡੇ ਆਗੂਆਂ ਨੂੰ ਪਾਰਟੀ ਵਿਚੋਂ ਬਾਹਰ ਦਾ ਰਸਤਾ ਵਿਖਾ ਦਿੱਤਾ ਹੈ। ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਵੱਡੀ ਕਾਰਵਾਈ ਕਰਦੇ ਹੋਏ ਗੁਰਪ੍ਰਤਾਪ ਸਿੰਘ ਵਡਾਲਾ, ਬੀਬੀ ਜਗੀਰ ਕੌਰ, ਪ੍ਰੋ, ਪ੍ਰੇਮ ਸਿੰਘ ਚੰਦੂਮਾਜਰਾ, ਪਰਮਿੰਦਰ ਸਿੰਘ ਢੀਂਡਸਾ, ਸਿਕੰਦਰ ਸਿੰਘ ਮਲੂਕਾ, ਸੁਰਜੀਤ ਸਿੰਘ ਰੱਖੜਾ ਅਤੇ ਚਰਨਜੀਤ ਸਿੰਘ ਬਰਾੜ ਨੂੰ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ‘ਚੋਂ ਬਾਹਰ ਕਰ ਦਿੱਤਾ ਹੈ।

ਇਹ ਵੀ ਪੜ੍ਹੋ – ਚੰਡੀਗੜ੍ਹ ਡਿੱਪੂ ਦੇ ਵਰਕਰਾਂ ਦੀਆਂ ਮੁਸਕਲਾਂ ਦਾ ਨਹੀਂ ਕੀਤਾ ਹੱਲ ਤਾਂ ਚੰਡੀਗੜ੍ਹ ਡਿੱਪੂ ਦੇ ਜਰਨਲ ਮੈਨੇਜਰ ਦੇ ਘਰ ਅੱਗੇ ਹੋਵੇਗਾ ਰੋਸ ਪ੍ਰਦਰਸ਼ਨ -ਹਰਕੇਸ ਕੁਮਾਰ ਵਿੱਕੀ

ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ ਵਿਚ ਬਲਵਿੰਦਰ ਸਿੰਘ ਭੂੰਦੜ ਅਤੇ ਮਹੇਸ਼ ਇੰਦਰ ਸਿੰਘ ਗਰੇਵਾਲ ਤੋਂ ਇਲਾਵਾ ਹੋਰ ਵੀ ਕਈ ਵੱਡੇ ਆਗੂ ਮੌਜੂਦ ਰਹੇ। ਜਿਸ ਵਿਚ ਅਕਾਲੀ ਦਲ ਤੋਂ ਲਗਾਤਾਰ ਬਾਗੀ ਚੱਲਦੇ ਆ ਰਹੇ ਆਗੂਆਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦੇ ਅਕਾਲੀ ਦਲ ਵਿਚੋਂ ਬਾਹਰ ਕੱਢਣ ਦਾ ਫੈਸਲਾ ਕੀਤਾ ਗਿਆ।

LEAVE A REPLY

Please enter your comment!
Please enter your name here