ਪੰਜਾਬ ਵਿੱਚ ਸੰਘਣੀ ਧੁੰਦ ਨੂੰ ਲੈ ਕੇ ਅਲਰਟ ਜਾਰੀ, ਭਲਕੇ ਮੀਂਹ ਦੇ ਆਸਾਰ
ਪੰਜਾਬ ਵਿੱਚ ਧੁੰਦ ਅਤੇ ਸ਼ੀਤ ਲਹਿਰ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਵੈਸਟਰਨ ਡਿਸਟਰਬੈਂਸ ਦੇ ਐਕਟਿਵ ਹੋਣ ਤੋਂ ਬਾਅਦ ਇਸ ਦਾ ਅਸਰ ਪੰਜਾਬ ‘ਚ ਵੀ ਦਿਖਾਈ ਦੇਣ ਲੱਗਾ ਹੈ। ਸੋਮਵਾਰ ਨੂੰ ਮੱਧਮ ਬੱਦਲਵਾਈ ਰਹੀ, ਅੱਜ ਵੀ ਅਜਿਹਾ ਹੀ ਮੌਸਮ ਹੋਣ ਦੀ ਸੰਭਾਵਨਾ ਹੈ।
ਬੁੱਧਵਾਰ ਨੂੰ ਅਲਰਟ ਜਾਰੀ
ਮੌਸਮ ਕੇਂਦਰ ਅਨੁਸਾਰ ਅੱਜ ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ ਤਾਪਮਾਨ ਵਿੱਚ ਕੋਈ ਖਾਸ ਬਦਲਾਅ ਨਹੀਂ ਹੋਵੇਗਾ। ਮੌਸਮ ਵਿਗਿਆਨ ਕੇਂਦਰ ਨੇ ਬੁੱਧਵਾਰ ਨੂੰ ਅਲਰਟ ਜਾਰੀ ਕੀਤਾ ਹੈ। ਬੁੱਧਵਾਰ ਨੂੰ ਪੰਜਾਬ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਕਈ ਥਾਵਾਂ ‘ਤੇ ਤੂਫ਼ਾਨ ਦੀ ਵੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਪਾਕਿਸਤਾਨ ਅਤੇ ਪੰਜਾਬ ਦੇ ਇਹ ਦੋ ਫ਼ਨਕਾਰਾਂ ਦਾ ਇਕੱਠਿਆਂ ਨਵਾਂ ਗੀਤ ਹੋਇਆ ਰਿਲੀਜ਼
ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ
ਬੁੱਧਵਾਰ ਤੋਂ ਬਾਅਦ, ਵੈਸਟਰਨ ਡਿਸਟਰਬੈਂਸ ਦੇ ਕਾਰਨ, ਇੱਕ ਵਾਰ ਫਿਰ 23-24 ਜਨਵਰੀ ਲਈ ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਪੂਰੇ ਰਾਜ ਵਿੱਚ ਵਿਜ਼ੀਬਿਲਟੀ 50 ਤੋਂ 100 ਮੀਟਰ ਦੇ ਕਰੀਬ ਰਹਿ ਸਕਦੀ ਹੈ।