ਅੱਲੂ ਅਰਜੁਨ ਨੂੰ ਮਿਲੀ ਵੱਡੀ ਰਾਹਤ
ਸੁਪਰਸਟਾਰ ਅੱਲੂ ਅਰਜੁਨ ਨੂੰ ਹੈਦਰਾਬਾਦ ਦੇ ਸੰਧਿਆ ਥੀਏਟਰ ਭਗਦੜ ਮਾਮਲੇ ਵਿੱਚ ਵੱਡੀ ਰਾਹਤ ਮਿਲੀ ਹੈ। ਤੇਲੰਗਾਨਾ ਹਾਈ ਕੋਰਟ ਨੇ ਇਸ ਮਾਮਲੇ ‘ਚ ਅੱਲੂ ਅਰਜੁਨ ਨੂੰ ਜ਼ਮਾਨਤ ਦੇ ਦਿੱਤੀ ਹੈ। ਪੁਲਿਸ ਨੇ ਅੱਜ ਸਵੇਰੇ ਹੀ ਅਦਾਕਾਰ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਪੁੱਛਗਿੱਛ ਲਈ ਚਿੱਕੜਪੱਲੀ ਥਾਣੇ ਲਿਜਾਇਆ ਗਿਆ। ਸੰਧਿਆ ਥੀਏਟਰ ਭਗਦੜ ਮਾਮਲੇ ‘ਚ 32 ਸਾਲਾ ਔਰਤ ਦੀ ਮੌਤ ਹੋ ਗਈ ਸੀ।
ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਵਿਰੁੱਧ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ || Punjab News
ਹਾਈਕੋਰਟ ਦਾ ਇਹ ਫੈਸਲਾ ਅਜਿਹੇ ਸਮੇਂ ਆਇਆ ਹੈ ਜਦੋਂ ਭਗਦੜ ਮਾਮਲੇ ਵਿੱਚ ਹੇਠਲੀ ਅਦਾਲਤ ਨੇ ਅੱਲੂ ਅਰਜੁਨ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ। ਹਾਲਾਂਕਿ ਹੁਣ ਹਾਈ ਕੋਰਟ ਨੇ ਅੱਲੂ ਅਰਜੁਨ ਨੂੰ ਵੱਡੀ ਰਾਹਤ ਦਿੰਦਿਆਂ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ।
4 ਦਸੰਬਰ ਨੂੰ ਸੰਧਿਆ ਥੀਏਟਰ ਵਿੱਚ ਮੱਚੀ ਭਗਦੜ
4 ਦਸੰਬਰ ਨੂੰ ਬਲਾਕਬਸਟਰ ਫਿਲਮ ਪੁਸ਼ਪਾ 2 ਦੀ ਸਕ੍ਰੀਨਿੰਗ ਦੌਰਾਨ ਹੈਦਰਾਬਾਦ ਦੇ ਸੰਧਿਆ ਥੀਏਟਰ ਵਿੱਚ ਭਗਦੜ ਮੱਚ ਗਈ ਸੀ, ਜਿਸ ਵਿੱਚ ਇੱਕ ਔਰਤ ਦੀ ਮੌਤ ਹੋ ਗਈ ਸੀ ਅਤੇ ਚਾਰ ਲੋਕ ਜ਼ਖਮੀ ਹੋ ਗਏ ਸਨ। ਘਟਨਾ ਦੀ ਸ਼ਿਕਾਇਤ ਦਰਜ ਹੋਣ ਤੋਂ ਬਾਅਦ ਪੁਲਿਸ ਨੇ ਸ਼ੁੱਕਰਵਾਰ ਨੂੰ ਅੱਲੂ ਅਰਜੁਨ ਨੂੰ ਗ੍ਰਿਫਤਾਰ ਕਰ ਲਿਆ।