ਅਮਨ ਅਰੋੜਾ ਨੇ ਫਾਜ਼ਿਲਕਾ ਜ਼ਿਲ੍ਹੇ ਚ ਆਜ਼ਾਦੀ ਦਿਹਾੜੇ ਤੇ ਲਹਿਰਾਇਆ ਤਿਰੰਗਾ
ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਅੱਜ ਦੇਸ਼ ਦੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਫਾਜ਼ਿਲਕਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਤਿਰੰਗਾ ਲਹਿਰਾਇਆ ਅਤੇ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਸੁਤੰਤਰਤਾ ਸੰਗਰਾਮੀਆਂ ਨੂੰ ਸਿੱਜਦਾ ਕੀਤਾ।ਇਸ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਫਾਜ਼ਿਲਕਾ ਜ਼ਿਲ੍ਹੇ ‘ਚ ਭਲਕੇ ਯਾਨੀ 16 ਅਗਸਤ ਨੂੰ ਵਿਦਿਅਕ ਅਦਾਰਿਆਂ ਨੂੰ ਛੁੱਟੀ ਦਾ ਐਲਾਨ ਕੀਤਾ ਹੈ।
CAS ਦਾ ਵੱਡਾ ਫੈਸਲਾ: ਵਿਨੇਸ਼ ਨੂੰ ਨਹੀਂ ਮਿਲੇਗਾ ਚਾਂਦੀ ਦਾ ਤਗਮਾ||Sports News
ਇਸ ਸਮਾਗਮ ਵਿੱਚ ਫਾਜ਼ਿਲਕਾ ਤੋਂ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ, ਵਿਧਾਇਕ ਬਲੂਆਣਾ ਅਮਨਦੀਪ ਸਿੰਘ ਗੋਲਡੀ ਮੁਸਾਫਿਰ, ਵਿਧਾਇਕ ਜਲਾਲਾਬਾਦ ਜਗਦੀਪ ਸਿੰਘ ਗੋਲਡੀ ਕੰਬੋਜ, ਆਈ.ਜੀ. ਬਲਜੋਦ ਸਿੰਘ, ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ, ਐਸ.ਐਸ.ਪੀ. ਵਰਿੰਦਰ ਸਿੰਘ ਬਰਾੜ ਅਤੇ ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ ਪੋਪਲੀ ਆਦਿ ਮੌਜੂਦ ਸਨ।