ਖਰਾਬ ਮੌਸਮ ਕਾਰਨ ਰੋਕੀ ਗਈ ਅਮਰਨਾਥ ਯਾਤਰਾ, ਸ਼ਰਧਾਲੂਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ || Latest News

0
144
Amarnath Yatra canceled due to bad weather, decision taken keeping in mind the safety of pilgrims

ਖਰਾਬ ਮੌਸਮ ਕਾਰਨ ਰੋਕੀ ਗਈ ਅਮਰਨਾਥ ਯਾਤਰਾ, ਸ਼ਰਧਾਲੂਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

ਦੱਖਣੀ ਕਸ਼ਮੀਰ ਦੇ ਹਿਮਾਲਿਆ ‘ਚ ਸਥਿਤ ਅਮਰਨਾਥ ਗੁਫਾ ਮੰਦਰ ਦੀ ਯਾਤਰਾ ਅੱਜ ਯਾਨੀ ਸ਼ਨੀਵਾਰ ਨੂੰ ਭਾਰੀ ਬਾਰਿਸ਼ ਦੇ ਚੱਲਦਿਆਂ ਦੋਹਾਂ ਮਾਰਗਾਂ ‘ਤੇ ਅਸਥਾਈ ਤੌਰ ‘ਤੇ ਮੁਲਤਵੀ ਕਰ ਦਿੱਤੀ ਗਈ ਹੈ । ਦਰਅਸਲ , ਬੀਤੀ ਦੇਰ ਰਾਤ ਤੋਂ ਬਾਲਟਾਲ ਅਤੇ ਪਹਿਲਗਾਮ ਰੋਡ ‘ਤੇ ਰੁਕ-ਰੁਕ ਕੇ ਭਾਰੀ ਮੀਂਹ ਪੈ ਰਿਹਾ ਹੈ। ਅਜਿਹੇ ‘ਚ ਸ਼ਰਧਾਲੂਆਂ ਦੀ ਸੁਰੱਖਿਆ ਦੇ ਮੱਦੇਨਜਰ ਯਾਤਰਾ ਨੂੰ ਅਸਥਾਈ ਤੌਰ ‘ਤੇ ਮੁਲਤਵੀ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਸ਼ੁੱਕਰਵਾਰ ਨੂੰ ਪਹਿਲਗਾਮ ਵਿੱਚ ਪਿਆ ਭਾਰੀ ਮੀਂਹ

ਦੱਸ ਦਈਏ ਕਿ ਪਿਛਲੇ ਸ਼ੁੱਕਰਵਾਰ ਨੂੰ ਪਹਿਲਗਾਮ ਵਿੱਚ ਭਾਰੀ ਮੀਂਹ ਪਿਆ ਸੀ। ਇਸ ਤੋਂ ਬਾਅਦ ਵੀ ਅਮਰਨਾਥ ਯਾਤਰਾ ਜਾਰੀ ਰਹੀ। ਬਾਬਾ ਬਰਫਾਨੀ ਦੇ ਦਰਸ਼ਨਾਂ ਨੂੰ ਲੈ ਕੇ ਸੰਗਤਾਂ ਵਿੱਚ ਅਦਭੁਤ ਉਤਸ਼ਾਹ ਦੇਖਣ ਨੂੰ ਮਿਲਿਆ। ਪਰ ਹੁਣ ਭਾਰੀ ਮੀਂਹ ਨੂੰ ਦੇਖਦੇ ਹੋਏ ਈ ਯਾਤਰਾ ਨੂੰ ਰੋਕਣ ਦਾ ਫੈਸਲਾ ਲਿਆ ਗਿਆ ਹੈ |

ਫਿਲਹਾਲ ਯਾਤਰਾ ਦੇ ਕਿਸੇ ਵੀ ਨਵੇਂ ਜਥੇ ਨੂੰ ਨਨਵਾਨ ਬੇਸ ਕੈਂਪ ਤੋਂ ਚੰਦਨਵਾੜੀ ਧੁਰੀ ਰਾਹੀਂ ਪਵਿੱਤਰ ਗੁਫਾ ਵੱਲ ਵਧਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ। ਅਧਿਕਾਰੀਆਂ ਮੁਤਾਬਕ ਮੌਸਮ ‘ਚ ਸੁਧਾਰ ਹੋਣ ਤੋਂ ਬਾਅਦ ਹੀ ਯਾਤਰੀਆਂ ਨੂੰ ਅੱਗੇ ਵਧਣ ਦੀ ਇਜਾਜ਼ਤ ਦਿੱਤੀ ਜਾਵੇਗੀ। ਹਾਲਾਂਕਿ ਦਰਸ਼ਨਾਂ ਨੂੰ ਲੈ ਕੇ ਯਾਤਰੀਆਂ ‘ਚ ਭਾਰੀ ਉਤਸ਼ਾਹ ਹੈ।

ਭਾਰੀ ਬਰਸਾਤ ਕਾਰਨ ਨਦੀਆਂ ‘ਚ ਭਰਿਆ ਪਾਣੀ

ਜੰਮੂ-ਕਸ਼ਮੀਰ ਦੇ ਮੌਸਮ ਦੀ ਗੱਲ ਕੀਤੀ ਜਾਵੇ ਤਾਂ ਭਾਰੀ ਬਰਸਾਤ ਕਾਰਨ ਨਦੀਆਂ ‘ਚ ਪਾਣੀ ਭਰ ਗਿਆ ਹੈ। ਇੱਥੇ ਅਖਨੂਰ ‘ਚ ਚਿਨਾਰ, ਜੰਮੂ ਤਵੀ ਸਮੇਤ ਕਈ ਨਦੀਆਂ ਦਾ ਜਲ ਪੱਧਰ ਵਧਣ ਨਾਲ ਹੜ੍ਹ ਦਾ ਖਤਰਾ ਵਧ ਗਿਆ ਹੈ। ਇਸ ਦੇ ਨਾਲ ਹੀ ਪ੍ਰਸ਼ਾਸਨ ਨੇ ਜ਼ਰੂਰੀ ਅਲਰਟ ਜਾਰੀ ਕਰਕੇ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ। ਮੌਸਮ ਵਿਭਾਗ ਮੁਤਾਬਕ ਜੰਮੂ-ਕਸ਼ਮੀਰ ‘ਚ ਅਗਲੇ 24 ਤੋਂ 48 ਘੰਟਿਆਂ ਤੱਕ ਭਾਰੀ ਬਾਰਿਸ਼ ਜਾਰੀ ਰਹੇਗੀ।

ਅੱਜ ਤਾਪਮਾਨ ਵਿੱਚ ਵੀ ਭਾਰੀ ਗਿਰਾਵਟ ਕੀਤੀ ਗਈ ਦਰਜ

ਇਸ ਤੋਂ ਇਲਾਵਾ ਅੱਜ ਤਾਪਮਾਨ ਵਿੱਚ ਵੀ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ। ਆਈਐਮਡੀ ਦੇ ਅਨੁਸਾਰ, ਜੰਮੂ ਵਿੱਚ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਸੈਲਸੀਅਸ ਅਤੇ ਘੱਟੋ ਘੱਟ 22 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ, ਜਦੋਂ ਕਿ ਪਹਿਲਗਾਮ ਵਿੱਚ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਸੈਲਸੀਅਸ ਅਤੇ ਘੱਟੋ ਘੱਟ ਤਾਪਮਾਨ 15 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।

1.5 ਲੱਖ ਤੋਂ ਵੱਧ ਸ਼ਰਧਾਲੂ ਬਾਬਾ ਬਰਫਾਨੀ ਦੇ ਕਰ ਚੁੱਕੇ ਦਰਸ਼ਨ

ਧਿਆਨਯੋਗ ਹੈ ਕਿ ਹੁਣ ਤੱਕ 3,880 ਮੀਟਰ ਦੀ ਉਚਾਈ ‘ਤੇ ਸਥਿਤ ਅਮਰਨਾਥ ਗੁਫਾ ‘ਚ 1.5 ਲੱਖ ਤੋਂ ਵੱਧ ਸ਼ਰਧਾਲੂ ਬਾਬਾ ਬਰਫਾਨੀ ਦੇ ਦਰਸ਼ਨ ਕਰ ਚੁੱਕੇ ਹਨ। ਇਹ ਤੀਰਥ ਯਾਤਰਾ 29 ਜੂਨ ਨੂੰ 48 ਕਿਲੋਮੀਟਰ ਲੰਬੇ ਨੁਨਵਾਨ-ਪਹਿਲਗਾਮ ਮਾਰਗ ਤੋਂ ਅਨੰਤਨਾਗ ਅਤੇ ਗੰਦਰਬਲ ਦੇ ਬਾਲਟਾਲ ਮਾਰਗ ਤੋਂ ਸ਼ੁਰੂ ਹੋਈ ਸੀ ਅਤੇ ਹੁਣ 19 ਅਗਸਤ ਨੂੰ ਸਮਾਪਤ ਹੋਵੇਗੀ। ਪਿਛਲੇ ਸਾਲ 2023 ਵਿੱਚ, ਸਾਢੇ ਚਾਰ ਲੱਖ ਤੋਂ ਵੱਧ ਸ਼ਰਧਾਲੂ ਅਮਰਨਾਥ ਗੁਫਾ ਵਿੱਚ ਬਰਫ਼ ਨਾਲ ਬਣੇ ਇਸ ਵਿਸ਼ਾਲ ਸ਼ਿਵਲਿੰਗ ਦੇ ਦਰਸ਼ਨ ਕਰਨ ਆਏ ਸਨ।

LEAVE A REPLY

Please enter your comment!
Please enter your name here