ਕੱਲ੍ਹ ਚੰਡੀਗੜ੍ਹ ਦਾ ਦੌਰਾ ਕਰਨਗੇ ਅਮਿਤ ਸ਼ਾਹ, 24 ਘੰਟੇ ਜਲ ਸਪਲਾਈ ਪ੍ਰਾਜੈਕਟ ਦਾ ਕਰਨਗੇ ਉਦਘਾਟਨ || Latest Update

0
189
An accident happened in the langar house at Sri Darbar Sahib, an attendant fell into the cauldron

ਕੱਲ੍ਹ ਚੰਡੀਗੜ੍ਹ ਦਾ ਦੌਰਾ ਕਰਨਗੇ ਅਮਿਤ ਸ਼ਾਹ, 24 ਘੰਟੇ ਜਲ ਸਪਲਾਈ ਪ੍ਰਾਜੈਕਟ ਦਾ ਕਰਨਗੇ ਉਦਘਾਟਨ

ਕੱਲ੍ਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਚੰਡੀਗੜ੍ਹ ਆ ਰਹੇ ਹਨ। ਜਿੱਥੇ ਕਿ ਉਹ ਦੁਪਹਿਰ 12:30 ਤੋਂ 1:30 ਵਜੇ ਦਰਮਿਆਨ ਮਨੀਮਾਜਰਾ ਦੇ ਸ਼ਿਵਾਲਿਕ ਗਾਰਡਨ ਵਿੱਚ ਸ਼ਹਿਰ ਦੇ 24 ਘੰਟੇ ਚੱਲਣ ਵਾਲੇ ਜਲ ਸਪਲਾਈ ਪ੍ਰਾਜੈਕਟ ਦਾ ਉਦਘਾਟਨ ਕਰਨਗੇ। ਇਸ ਤੋਂ ਬਾਅਦ ਉਹ ਸ਼ਹਿਰ ਦੇ ਮੁੱਦਿਆਂ ਨੂੰ ਲੈ ਕੇ ਚੰਡੀਗੜ੍ਹ ਸਕੱਤਰੇਤ ਵਿਖੇ ਪ੍ਰਸ਼ਾਸਕ ਗੁਲਾਬਚੰਦ ਕਟਾਰੀਆ ਅਤੇ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ। ਇਸ ਸਬੰਧੀ ਪ੍ਰਸ਼ਾਸਨ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

ਜਨ ਸਭਾ ਨੂੰ ਸੰਬੋਧਨ ਕਰਨ ਤੋਂ ਬਾਅਦ ਉਹ ਸਕੱਤਰੇਤ ਪਹੁੰਚਣਗੇ

ਕੇਂਦਰੀ ਗ੍ਰਹਿ ਮੰਤਰਾਲੇ ਦੀ ਟੀਮ ਚੰਡੀਗੜ੍ਹ ਪਹੁੰਚ ਗਈ ਹੈ। ਜਿਸਦੀ ਨਿਗਰਾਨੀ ਹੇਠ ਇਹ ਤਿਆਰੀਆਂ ਚੱਲ ਰਹੀਆਂ ਹਨ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਲਈ ਚੰਡੀਗੜ੍ਹ ਸਕੱਤਰੇਤ ਵਿਖੇ ਦੁਪਹਿਰ ਦੇ ਖਾਣੇ ਦਾ ਪ੍ਰਬੰਧ ਕੀਤਾ ਗਿਆ ਹੈ। ਮਨੀਮਾਜਰਾ ਵਿੱਚ ਜਨ ਸਭਾ ਨੂੰ ਸੰਬੋਧਨ ਕਰਨ ਤੋਂ ਬਾਅਦ ਉਹ ਸਕੱਤਰੇਤ ਪਹੁੰਚਣਗੇ। ਉੱਥੇ ਉਹ ਪ੍ਰਸ਼ਾਸਕ ਗੁਲਾਬਚੰਦ ਕਟਾਰੀਆ, ਚੰਡੀਗੜ੍ਹ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਅਤੇ ਚੰਡੀਗੜ੍ਹ ਭਾਜਪਾ ਦੇ ਕੁਝ ਆਗੂਆਂ ਨਾਲ ਦੁਪਹਿਰ ਦਾ ਭੋਜਨ ਕਰਨਗੇ।

ਜਨ ਸਭਾ ਲਈ ਵਿਸ਼ਾਲ ਪੰਡਾਲ ਕੀਤਾ ਜਾ ਰਿਹਾ ਤਿਆਰ

24 ਘੰਟੇ ਚੱਲਣ ਵਾਲੇ ਜਲ ਸਪਲਾਈ ਪ੍ਰਾਜੈਕਟ ਦਾ ਉਦਘਾਟਨ ਕਰਨ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਇੱਥੇ ਇੱਕ ਜਨ ਸਭਾ ਨੂੰ ਸੰਬੋਧਨ ਕਰਨਗੇ। ਇਸ ਜਨ ਸਭਾ ਲਈ ਵਿਸ਼ਾਲ ਪੰਡਾਲ ਤਿਆਰ ਕੀਤਾ ਜਾ ਰਿਹਾ ਹੈ। ਜਿੱਥੇ ਕਿ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਇਸਨੂੰ ਵਾਟਰ ਪਰੂਫ ਬਣਾਇਆ ਜਾ ਰਿਹਾ ਹੈ। ਚੰਡੀਗੜ੍ਹ ਪੁਲਿਸ ਵੀ ਦੌਰੇ ਤੋਂ ਪਹਿਲਾਂ ਪੂਰੀ ਤਰ੍ਹਾਂ ਤਿਆਰ ਹੈ।

ਇਹ ਵੀ ਪੜ੍ਹੋ : ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਘਰ ‘ਚ ਵਾਪਰਿਆ ਭਾਣਾ , ਕੜਾਹੇ ‘ਚ ਡਿੱਗਿਆ ਸੇਵਾਦਾਰ

ਹਰ ਨੁੱਕਰ ‘ਤੇ ਪੁਲਿਸ ਤਾਇਨਾਤ

ਸੁਰੱਖਿਆ ਲਈ ਪੁਲਿਸ ਨੇ ਪਿਛਲੇ ਦੋ ਦਿਨਾਂ ਤੋਂ ਸ਼ਹਿਰ ਵਿੱਚ ਚੌਕਸੀ ਵਧਾ ਦਿੱਤੀ ਹੈ | ਜਿਨ੍ਹਾਂ ਇਲਾਕਿਆਂ ‘ਚ ਗ੍ਰਹਿ ਮੰਤਰੀ ਦੇ ਪ੍ਰੋਗਰਾਮ ਹੁੰਦੇ ਹਨ, ਉਥੇ ਹਰ ਨੁੱਕਰ ‘ਤੇ ਪੁਲਿਸ ਤਾਇਨਾਤ ਕੀਤੀ ਗਈ ਹੈ। ਜਿਨ੍ਹਾਂ ਸੜਕਾਂ ਤੋਂ ਗ੍ਰਹਿ ਮੰਤਰੀ ਦਾ ਕਾਫ਼ਲਾ ਲੰਘੇਗਾ, ਉਨ੍ਹਾਂ ਸੜਕਾਂ ‘ਤੇ ਵੀ ਚੈਕਪੋਸਟ ਬਣਾਏ ਜਾ ਰਹੇ ਹਨ। ਇਸ ਦੇ ਨਾਲ ਹੀ ਆਸਪਾਸ ਦੁਕਾਨਦਾਰਾਂ ਅਤੇ ਕਿਰਾਏਦਾਰਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here