ਗੁਣਾਂ ਨਾਲ ਭਰਪੂਰ ਹੁੰਦਾ ਹੈ ਆਂਵਲਾ, ਇਸਦੇ ਸੇਵਨ ਨਾਲ ਕਈ ਬਿਮਾਰੀਆਂ ਤੋਂ ਮਿਲਦੀ ਹੈ ਨਿਜ਼ਾਤ

0
1516

ਆਂਵਲਾ ਸਿਹਤ ਲਈ ਬਹੁਤ ਹੀ ਗੁਣਕਾਰੀ ਮੰਨਿਆ ਜਾਂਦਾ ਹੈ। ਆਂਵਲੇ ਦਾ ਸੇਵਨ ਕਰਨ ਨਾਲ ਕਈ ਬੀਮਾਰੀਆਂ ਤੋਂ ਨਿਜ਼ਾਤ ਮਿਲਦੀ ਹੈ। ਆਂਵਲਾ ਇਕ ਅਜਿਹਾ ਫਲ ਹੈ, ਜਿਸ ‘ਚ ਭਰਪੂਰ ਮਾਤਰਾ ‘ਚ ਐਂਟੀਆਕਸੀਡੈਂਟ, ਪੋਟਾਸ਼ੀਅਮ, ਫਾਈਬਰ, ਪ੍ਰੋਟੀਨ, ਵਿਟਾਮਿਨ, ਮੈਗਨੀਸ਼ੀਅਮ, ਆਇਰਨ ਆਦਿ ਪਾਇਆ ਜਾਂਦਾ ਹੈ। ਅੱਜ ਅਸੀਂ ਤੁਹਾਨੂੰ ਆਂਵਲੇ ਦਾ ਸੇਵਨ ਕਰਨ ਨਾਲ ਸਿਹਤ ਨੂੰ ਹੋਣ ਵਾਲੇ ਫ਼ਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ….

ਅੱਖਾਂ ਲਈ ਫ਼ਾਇਦੇਮੰਦ
ਆਂਵਲੇ ਦਾ ਰਸ ਅੱਖਾਂ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਹ ਅੱਖਾਂ ਦੀ ਰੌਸ਼ਨੀ ਨੂੰ ਤੇਜ਼ ਕਰਦਾ ਹੈ। ਇਸ ਨਾਲ ਮੋਤੀਆਬਿੰਦ ਸਮੇਤ ਅੱਖਾਂ ਦੀਆਂ ਕਈ ਬੀਮਾਰੀਆਂ ਤੋਂ ਨਿਜ਼ਾਤ ਮਿਲਦੀ ਹੈ।

ਪਾਚਨ ਕਿਰਿਆ ਕਰੇ ਮਜ਼ਬੂਤ
ਆਂਵਲੇ ਦੀ ਵਰਤੋਂ ਕਰਨ ਨਾਲ ਖਾਣਾ ਸੌਖੇ ਤਰੀਕੇ ਨਾਲ ਹਜ਼ਮ ਹੋ ਜਾਂਦਾ ਹੈ। ਇਸ ਲਈ ਖਾਣੇ ‘ਚ ਆਂਵਲੇ ਦੀ ਚਟਨੀ, ਮੁੱਰਬਾ, ਅਚਾਰ, ਰਸ ਅਤੇ ਚੂਰਨ ਦੀ ਵਰਤੋਂ ਕਰਨੀ ਚਾਹੀਦੀ ਹੈ।

ਸ਼ੂਗਰ ਨੂੰ ਰੱਖੇ ਕੰਟਰੋਲ ‘ਚ
ਆਂਵਲਾ ਸ਼ੂਗਰ ਨੂੰ ਕੰਟਰੋਲ ਰੱਖਣ ‘ਚ ਮਦਦਗਾਰ ਸਾਬਤ ਹੁੰਦੇ ਹਨ। ਆਂਵਲੇ ‘ਚ ਕ੍ਰੋਮਿਯਮ ਤੱਤ ਹੁੰਦਾ ਹੈ, ਜੋ ਸ਼ੂਗਰ ਦੇ ਮਰੀਜ਼ਾਂ ਲਈ ਫ਼ਾਇਦੇਮੰਦ ਹੁੰਦਾ ਹੈ। ਰੋਜ਼ਾਨਾ ਆਂਵਲੇ ਦੀ ਵਰਤੋਂ ਕਰਨ ਨਾਲ ਖੂਨ ‘ਚ ਸ਼ੂਗਰ ਦੀ ਮਾਤਰਾ ਕੰਟਰੋਲ ‘ਚ ਰਹਿੰਦੀ ਹੈ।

ਪੀਰੀਅਡ ਦੌਰਾਨ ਹੋਣ ਵਾਲੀ ਸਮੱਸਿਆ ਤੋਂ ਦੇਵੇ ਛੁਟਕਾਰਾ
ਆਂਵਲਾ ਪੀਰੀਅਡ ਦੌਰਾਨ ਹੋਣ ਵਾਲੀਆਂ ਸਮੱਸਿਆਵਾਂ ਤੋਂ ਵੀ ਨਿਜ਼ਾਤ ਦਿਵਾਉਂਦਾ ਹੈ। ਪੀਰੀਅਡ ਦੇ ਦਿਨਾਂ ‘ਚ ਰੋਜ਼ਾਨਾ ਇਕ ਆਂਵਲੇ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ, ਜਿਸ ਨਾਲ ਸਰੀਰ ’ਚ ਦਰਦ ਨਹੀਂ ਹੁੰਦੀ।

ਹੱਡੀਆਂ ਕਰੇ ਮਜ਼ਬੂਤ
ਆਂਵਲੇ ਦੀ ਵਰਤੋਂ ਕਰਨ ਨਾਲ ਹੱਡੀਆਂ ਮਜ਼ਬੂਤ ਹੁੰਦੀਆਂ ਹਨ ਅਤੇ ਜੋੜਾਂ ਦੇ ਦਰਦ ਤੋਂ ਰਾਹਤ ਮਿਲਦੀ ਹੈ।

ਥਕਾਵਟ ਕਰੇ ਦੂਰ
ਰੋਜ਼ਾਨਾ ਆਂਵਲੇ ਦਾ ਸੇਵਨ ਕਰਨ ਨਾਲ ਥਕਾਵਟ ਦੂਰ ਹੁੰਦੀ ਹੈ। ਤਣਾਅ ਘੱਟ ਹੋਣ ਦੇ ਨਾਲ-ਨਾਲ ਨੀਂਦ ਵੀ ਚੰਗੀ ਆਉਂਦੀ ਹੈ।

ਪੱਥਰੀ ਦੀ ਸਮੱਸਿਆ ਤੋਂ ਦੇਵੇ ਛੁਟਕਾਰਾ
ਅੱਜਕਲ ਬਹੁਤ ਸਾਰੇ ਲੋਕਾਂ ਨੂੰ ਪੱਥਰੀ ਦੀ ਸ਼ਿਕਾਇਤ ਰਹਿੰਦੀ ਹੈ। ਇਸ ਤੋਂ ਨਿਜ਼ਾਤ ਪਾਉਣ ਲਈ ਆਂਵਲੇ ਦੇ ਚੂਰਨ ਨੂੰ ਮੂਲੀ ਦੇ ਰਸ ‘ਚ ਮਿਲਾ ਕੇ 40 ਦਿਨਾਂ ਤੱਕ ਪੀਓ। ਇਸ ਨਾਲ ਪੱਥਰੀ ਦੀ ਸਮੱਸਿਆ ਖ਼ਤਮ ਹੋ ਜਾਂਦੀ ਹੈ।

ਬਵਾਸੀਰ ਤੋਂ ਦੇਵੇ ਛੁਟਕਾਰਾ
ਬਵਾਸੀਰ ਦੇ ਮਰੀਜ਼ ਸੁੱਕੇ ਆਂਵਲੇ ਨੂੰ ਪੀਸ ਕੇ ਇਸ ਦੇ ਪਾਊਡਰ ਦਾ ਸੇਵਨ ਦੁੱਧ ਨਾਲ ਕਰੋ। ਅਜਿਹਾ ਕਰਨ ਨਾਲ ਬਵਾਸੀਰ ਦੀ ਸਮੱਸਿਆ ਤੋਂ ਨਿਜ਼ਾਤ ਮਿਲਦੀ ਹੈ।

LEAVE A REPLY

Please enter your comment!
Please enter your name here