ਭਿੰਡਰਾਂਵਾਲੇ ‘ਤੇ ਵਿਵਾਦਿਤ ਬਿਆਨ ਦੇਣ ‘ਤੇ ਅਮਰੀਕ ਸਿੰਘ ਅਜਨਾਲਾ ਨੇ ਕੰਗਨਾ ਨੂੰ ਦਿੱਤਾ ਕਰਾਰਾ ਜਵਾਬ || Punjab Politics

0
17
Amrik Singh Ajnala gave a firm reply to Kangana on her controversial statement on Bhindranwale.

ਭਿੰਡਰਾਂਵਾਲੇ ‘ਤੇ ਵਿਵਾਦਿਤ ਬਿਆਨ ਦੇਣ ‘ਤੇ ਅਮਰੀਕ ਸਿੰਘ ਅਜਨਾਲਾ ਨੇ ਕੰਗਨਾ ਨੂੰ ਦਿੱਤਾ ਕਰਾਰਾ ਜਵਾਬ

ਮਸ਼ਹੂਰ ਫਿਲਮ ਅਦਾਕਾਰਾ ਅਤੇ ਬੀਜੇਪੀ ਸੰਸਦ ਕੰਗਨਾ ਰਣੌਤ ਨੇ ਹਾਲੀ ‘ਚ ਇੱਕ ਇੰਟਰਵਿਊ ਦੌਰਾਨ ਜਰਨੈਲ ਸਿੰਘ ਭਿੰਡਰਾਂਵਾਲਾ ਨੂੰ ਲੈ ਕੇ ਇੱਕ ਬਿਆਨ ਦਿੱਤਾ ਸੀ। ਉਨ੍ਹਾਂ ਨੇ ਕਿਹਾ ਕਿ ਸੀ 99 ਫੀਸਦ ਪੰਜਾਬੀ ਭਿੰਡਰਾਂਵਾਲਿਆਂ ਨੂੰ ਸੰਤ ਨਹੀਂ ਮੰਨਦੇ | ਇਸ ਵਿਵਾਦਿਤ ਬਿਆਨ ‘ਤੇ ਹੁਣ ਅਮਰੀਕ ਸਿੰਘ ਅਜਨਾਲਾ ਨੇ ਕੰਗਨਾ ਨੂੰ ਕਰਾਰਾ ਜਵਾਬ ਦਿੱਤਾ ਹੈ |

ਕੰਗਨਾ ਇਤਿਹਾਸ ਅਤੇ ਸ਼ਾਸਤਰਾਂ ਤੋਂ ਬਹੁਤ ਅਣਜਾਣ

ਜਿਸ ਤੋਂ ਬਾਅਦ ਕੰਗਨਾ ਰਣੌਤ ਦੇ ਬਿਆਨ ਦਾ ਅਮਰੀਕ ਸਿੰਘ ਅਜਨਾਲਾ ਨੇ ਜਵਾਬ ਦਿੰਦਿਆਂ ਕਿਹਾ ਕਿ ਮੈਂ ਕੰਗਨਾ ਰਣੌਤ ਦੀ ਇਸ ਸ਼ਬਦਾਵਲੀ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕਰਦਾ ਹਾਂ। ਉਨ੍ਹਾਂ ਕਿਹਾ ਕਿ ਕੰਗਨਾ ਸਮਾਜ, ਇਤਿਹਾਸ ਅਤੇ ਸ਼ਾਸਤਰਾਂ ਤੋਂ ਬਹੁਤ ਅਣਜਾਣ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਨੌਕਰੀ ਦੇ ਚਾਹਵਾਨਾਂ ਲਈ ਕਰ ਦਿੱਤਾ ਵੱਡਾ ਐਲਾਨ

ਸਾਨੂੰ ਤੇਰੇ ਤੋਂ ਸਰਟੀਫਿਕੇਟ ਲੈਣ ਦੀ ਜ਼ਰੂਰਤ ਨਹੀਂ

ਕੰਗਨਾ ਰਣੌਤ ਵੱਲੋਂ ਭਿੰਡਰਾਂਵਾਲਿਆਂ ਬਾਰੇ ਦਿੱਤੇ ਗਏ ਬਿਆਨ ਦਾ ਜਵਾਬ ਦਿੰਦੇ ਹੋਏ ਅਮਰੀਕ ਸਿੰਘ ਅਜਨਾਲਾ ਨੇ ਕਿਹਾ ਕਿ ਮੁਸਲਮਾਨ ਤੇ ਕਈ ਹਿੰਦੂ ਵੀ ਜਰਨੈਲ ਸਿੰਘ ਭਿੰਡਰਾਂਵਾਲਿਆਂ ਨੂੰ ਸੰਤ ਮੰਨਦੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਤੇਰੇ ਤੋਂ ਸਰਟੀਫਿਕੇਟ ਲੈਣ ਦੀ ਜ਼ਰੂਰਤ ਨਹੀਂ ਹੈ।

 

 

 

 

 

 

 

 

 

LEAVE A REPLY

Please enter your comment!
Please enter your name here