ਕੱਲ੍ਹ ਸਵੇਰੇ ਬਠਿੰਡਾ ਦੇ ਜਿੰਦਲ ਹਾਰਟ ਇੰਸਟੀਟਿਊਟ ‘ਚ ਨਿੱਕੇ ਸਿੱਧੂ ਦਾ ਜਨਮ ਹੋਇਆ | ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਤੇ ਮਾਤਾ ਚਰਨ ਕੌਰ ਨੇ ਆਪਣੇ ਬੇਟੇ ਦਾ ਸਵਾਗਤ ਕੀਤਾ ਹੈ |
ਇਸ ਦੇ ਬਾਅਦ ਪੂਰੇ ਪੰਜਾਬ ਵਿਚ ਖੁਸ਼ੀ ਦਾ ਮਾਹੌਲ ਛਾਇਆ ਹੋਇਆ ਹੈ | ਅਨੇਕਾਂ ਹੀ ਮਨੋਰੰਜਨ ਜਗਤ ਨਾਲ ਜੁੜੇ ਤੇ ਕੁਝ ਰਾਜਨੀਤਿਕ ਆਗੂ ਵੀ ਪਰਿਵਾਰ ਦੇ ਨਾਲ ਖੁਸ਼ੀਆਂ ਸਾਂਝੀਆਂ ਕਰਨ ਲਈ ਪਹੁੰਚ ਰਹੇ ਹਨ |
ਤੇ ਇਸ ਨਵਜੰਮੇ ਬਚੇ ਲਈ ਮੂਸੇਵਾਲਾ ਦੇ ਪਰਿਵਾਰ ਨੂੰ ਚਾਰੋਂ ਪਾਸਿਓਂ ਵਧਾਈਆਂ ਤੇ ਆਸ਼ੀਰਵਾਦ ਮਿਲ ਰਿਹਾ ਹੈ | ਇਸ ਖੁਸ਼ੀ ਦੇ ਮੌਕੇ ਪੰਜਾਬ ਕਾਂਗਰਸ ਆਗੂ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਵੀ ਬਠਿੰਡਾ ਦੇ ਜਿੰਦਲ ਹਾਰਟ ਇੰਸਟੀਟਿਊਟ ਪਹੁੰਚੇ ਤੇ ਸਿੱਧੂ ਮੂਸੇਵਾਲੇ ਦੇ ਪਿਤਾ ਜੀ ਨੂੰ ਵਧਾਈਆਂ ਦਿੱਤੀਆਂ |
ਇਸ ਮੌਕੇ ਉਹਨਾਂ ਨੇ ਪਰਿਵਾਰ ਨਾਲ ਖੁਸ਼ੀਆਂ ਸਾਂਝੀਆਂ ਕੀਤੀਆਂ ਤੇ ਕਾਮਨਾ ਕੀਤੀ ਕਿ ਪਰਮਾਤਮਾ ਨਿੱਕੇ ਸਿੱਧੂ ਨੂੰ ਲੰਬੀਆਂ ਉਮਰਾਂ ਬਕਸ਼ੇ ਤੇ ਬੁਰੀਆਂ ਬਲਾਵਾਂ ਤੋਂ ਬਚਾਏ |