ਅੰਮ੍ਰਿਤਪਾਲ ਦੇ ਭਰਾ ਨੂੰ 2 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ
ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਹੈਪੀ ਤੇ ਉਸਦੇ ਸਾਥੀ ਨੂੰ ਅੱਜ ਪੁਲਿਸ ਨੇ ਡਰੱਗ ਦੇ ਇੱਕ ਮਾਮਲੇ ਵਿੱਚ ਜਲੰਧਰ ਸੈਸ਼ਨ ਕੋਰਟ ਵਿੱਚ ਪੇਸ਼ ਕੀਤਾ। ਅਦਾਲਤ ਵੱਲੋਂ ਪੁਲਿਸ ਨੂੰ ਦੋ ਦਿਨ ਦਾ ਰਿਮਾਂਡ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : FASTag ਨੂੰ ਲੈ ਕੇ NHAI ਨੇ ਬਦਲਿਆ ਨਿਯਮ , ਇਹ ਗਲਤੀ ਕਰਨ ‘ਤੇ ਦੇਣਾ ਪੈ ਸਕਦਾ Toll Tax
ਦੱਸ ਦੇਈਏ ਕਿ ਗ੍ਰਿਫਤਾਰੀ ਤੋਂ ਬਾਅਦ ਪੁਲਿਸ ਨੇ ਫਿਲੌਰ ਕੋਰਟ ਤੋਂ ਰਿਮਾਂਡ ਨਹੀਂ ਲਿਆ ਸੀ। ਅੱਜ ਪੁਲੀਸ ਨੇ ਕਰੀਬ 10 ਦਿਨਾਂ ਦਾ ਰਿਮਾਂਡ ਮੰਗਿਆ ਸੀ, ਜਿਸ ’ਤੇ ਅਦਾਲਤ ਨੇ ਸਿਰਫ਼ 2 ਦਿਨਾਂ ਦਾ ਰਿਮਾਂਡ ਦਿੱਤਾ। ਪੁਲਸ ਦੋਵਾਂ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲੈ ਕੇ ਆਈ ਹੈ।ਦੱਸ ਦੇਈਏ ਕਿ ਬੀਤੇ ਦਿਨੀ ਫਿਲੌਰ ਦੀ ਦਿਹਾਤੀ ਪੁਲਿਸ ਨੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਤੇ ਉਸ ਦੇ ਦੋ ਹੋਰ ਸਾਥੀਆਂ ਨੂੰ ਚਾਰ ਗ੍ਰਾਮ ਆਈਸ ਡਰੱਗ ਸਮੇਤ ਗ੍ਰਿਫ਼ਤਾਰ ਕੀਤਾ ਸੀ।