ਅੰਮ੍ਰਿਤਪਾਲ ਦੀ ਮਾਤਾ ਨੇ ਮੁੱਖ ਮੰਤਰੀ ਤੋਂ ਕੀਤੀ ਅੰਮ੍ਰਿਤਪਾਲ ਨੂੰ ਪੰਜਾਬ ਲਿਆਉਣ ਦੀ ਮੰਗ

0
22
Amritpal

ਅੰਮ੍ਰਿਤਸਰ, 7 ਮਈ 2026 : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ (Amritsar) ਵਿਖੇ ਸ਼ਕਰਾਨਾ ਯਾਤਰਾ ਦੌਰਾਨ ਸੰਸਦ ਮੈਂਬਰ (Member of Parliament) ਅੰਮ੍ਰਿ਼ਤਪਾਲ ਸਿੰਘ ਦੇ ਮਾਤਾ ਨੇ ਮੁੱਖ ਮੰਤਰੀ ਪੰਜਾਬ ਤੋਂ ਅੰਮ੍ਰਿਤਪਾਲ ਨੂੰ ਪੰਜਾਬ ਲਿਆਉਣ ਦੀ ਮੰਗ ਕੀਤੀ ।

ਕੀ ਹੈ ਪੂਰਾ ਮਾਮਲਾ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਜਿਸ ਵੇਲੇ ਅੰਮ੍ਰਿਤਸਰ ਵਿਚ ਯਾਤਰਾ ਦੌੌਰਾਨ ਸੜਕਾਂ ਤੇ ਆਪਣੇ ਕਾਫਲੇ ਨਾਲ ਸਨ ਦੌਰਾਨ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ (Amritpal Singh) ਦੇ ਮਾਤਾ ਵਲੋਂ ਅਚਾਨਕ ਹੀ ਕਾਫਲੇ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਦੇ ਸਾਹਮਣੇ ਪਹੁੰਚ ਕੇ ਉਨ੍ਹਾਂ ਦੇ ਪੁੱਤਰ ਅਤੇ ਹੋਰ ਨੌਜਵਾਨਾਂ ਨੂੰ ਪੰਜਾਬ ਵਾਪਸ ਕਿਊਂ ਨਹੀਂ ਲਿਆਂਦਾ ਜਾ ਰਿਹਾ । ਇਸ ਮੌਕੇ ਉਨ੍ਹਾਂ ਮੁੱਖ ਮੰਤਰੀ (Chief Minister) ਤੋਂ ਅੰਮ੍ਰਿਤਪਾਲ ਸਿੰਘ ਸਮੇਤ ਬਾਕੀ ਨੌਜਵਾਨਾਂ ਨੂੰ ਪੰਜਾਬ ਲਿਆਉਣ ਦੀ ਮੰਗ ਕੀਤੀ।

ਅੰਮ੍ਰਿਤਪਾਲ ਡਿਬਰਗੜ੍ਹ ਜੇਲ ਵਿਚ ਕਿਊਂ ਹਨ ਬੰਦ

ਜਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਕਈ ਸਾਥੀ ਇਸ ਵੇਲੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ । ਉਨ੍ਹਾਂ ‘ਤੇ ਪਹਿਲਾਂ ਐਨ. ਐਸ. ਏ. ਲਗਾਈ ਗਈ ਸੀ । ਹਾਲਾਂਕਿ ਹੁਣ ਪੰਜਾਬ ਪੁਲਸ ਅਜਨਾਲਾ ਕੇਸ ਨੂੰ ਲੈ ਕੇ ਅੰਮ੍ਰਿਤਪਾਲ ਵਿਰੁੱਧ ਜਾਂਚ ਕਰ ਰਹੀ ਹੈ ਪਰ ਉਨ੍ਹਾਂ ਨੂੰ ਪੰਜਾਬ ਦੀ ਕਿਸੇ ਜੇਲ੍ਹ ਵਿੱਚ ਤਬਦੀਲ ਨਹੀਂ ਕੀਤਾ ਗਿਆ ।

LEAVE A REPLY

Please enter your comment!
Please enter your name here