ਅੰਮ੍ਰਿਤਸਰ: 2 ਅੰਤਰਰਾਸ਼ਟਰੀ ਹਥਿਆਰ ਤਸਕਰ ਗ੍ਰਿਫ਼ਤਾਰ, 8 ਪਿਸਤੌਲ ਹੋਏ ਬਰਾਮਦ

0
42

ਪੰਜਾਬ ਪੁਲਿਸ ਅੰਮ੍ਰਿਤਸਰ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਸਰਹੱਦ ਪਾਰ ਤੋਂ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਦੋ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਤਸਕਰਾਂ ਤੋਂ 8 ਪਿਸਤੌਲ ਬਰਾਮਦ ਕੀਤੇ ਹਨ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸੁਖਚੈਨ ਸਿੰਘ ਅਤੇ ਜੁਗਰਾਜ ਸਿੰਘ ਵਜੋਂ ਹੋਈ ਹੈ।

CISF ‘ਚ 403 ਅਸਾਮੀਆਂ ਦੀ ਭਰਤੀ, ਪੜ੍ਹੋ ਅਰਜ਼ੀਆਂ ਦੇਣ ਦੀ ਲਈ ਆਖਰੀ ਮਿਤੀ ਕਿੰਨੀ
ਦੋਵੇਂ ਮੁਲਜ਼ਮ ਪਾਕਿਸਤਾਨ ਸਥਿਤ ਤਸਕਰ ਨੂਰ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਲਿਆ ਰਹੇ ਸਨ। ਫਿਲਹਾਲ ਦੋਵਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਪੁੱਛਗਿੱਛ ਕੀਤੀ ਜਾ ਰਹੀ ਹੈ। ਮੁਲਜ਼ਮਾਂ ਤੋਂ ਉਨ੍ਹਾਂ ਦੇ ਪਿਛਲੇ ਅਤੇ ਅਗਲੇ ਲਿੰਕਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

ਗੱਲਬਾਤ ਕਰਦਿਆਂ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਖਾਸ ਖੁਫੀਆ ਜਾਣਕਾਰੀ ਦੇ ਆਧਾਰ ‘ਤੇ, ਅੰਮ੍ਰਿਤਸਰ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਇਹ ਕਾਰਵਾਈ ਕੀਤੀ। ਦੋਵੇਂ ਤਸਕਰਾਂ ਨੂੰ ਉਸ ਸਮੇਂ ਫੜਿਆ ਗਿਆ ਜਦੋਂ ਉਹ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਲਿਆ ਰਹੇ ਸਨ। ਦੋਸ਼ੀਆਂ ਨੇ ਮੰਨਿਆ ਹੈ ਕਿ ਇਹ ਹਥਿਆਰ ਪਾਕਿਸਤਾਨ ਤੋਂ ਆਏ ਸਨ ਅਤੇ ਵਿਦੇਸ਼ਾਂ ਵਿੱਚ ਬੈਠੇ ਤਸਕਰਾਂ ਦਾ ਇਸ ਪਿੱਛੇ ਹੱਥ ਹੈ।

ਜਾਣਕਾਰੀ ਸਾਂਝੀ ਕਰਦਿਆਂ ਪੁਲਿਸ ਨੇ ਕਿਹਾ ਕਿ ਜਦੋਂ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਗਈ ਤਾਂ ਉਨ੍ਹਾਂ ਦੇ ਪਾਕਿਸਤਾਨ ਨਾਲ ਸਬੰਧ ਸਾਹਮਣੇ ਆਏ। ਜਦੋਂ ਮੁਲਜ਼ਮਾਂ ਤੋਂ ਬਰਾਮਦ ਕੀਤੇ ਗਏ ਮੋਬਾਈਲ ਫੋਨਾਂ ਦੀ ਜਾਂਚ ਕੀਤੀ ਗਈ ਤਾਂ ਪਾਕਿਸਤਾਨ ਵਿੱਚ ਰਹਿਣ ਵਾਲੇ ਤਸਕਰ ਨੂਰ ਦਾ ਨਾਮ ਸਾਹਮਣੇ ਆਇਆ। ਇਸ ਨੂਰ ਨੇ ਹਥਿਆਰਾਂ ਦੀ ਇਹ ਖੇਪ ਡਰੋਨ ਰਾਹੀਂ ਭਾਰਤੀ ਸਰਹੱਦ ‘ਤੇ ਭੇਜੀ ਸੀ।

ਮੁਲਜ਼ਮਾਂ ਤੋਂ ਬਰਾਮਦਗੀ:

ਤਿੰਨ ਗਲੋਕ 9 ਐਮਐਮ ਪਿਸਤੌਲਾਂ
ਚਾਰ Px5 ਪਿਸਤੌਲਾਂ
ਇੱਕ .30 ਬੋਰ ਪਿਸਤੌਲ
ਦੱਸ ਦਈਏ ਕਿ ਇਸ ਸਬੰਧ ਵਿੱਚ, SSOC ਪੁਲਿਸ ਸਟੇਸ਼ਨ, ਅੰਮ੍ਰਿਤਸਰ ਵਿੱਚ ਇੱਕ FIR ਦਰਜ ਕੀਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ, ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਸ ਨੈੱਟਵਰਕ ਵਿੱਚ ਹੋਰ ਕੌਣ-ਕੌਣ ਸ਼ਾਮਲ ਹੈ। ਪੁਲਿਸ ਦਾ ਧਿਆਨ ਇਸ ਪੂਰੇ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਨਾ ਅਤੇ ਇਸਦੇ ਨੈੱਟਵਰਕ ਨੂੰ ਪੂਰੀ ਤਰ੍ਹਾਂ ਤਬਾਹ ਕਰਨਾ ਹੈ।

LEAVE A REPLY

Please enter your comment!
Please enter your name here