ਅੰਮ੍ਰਿਤਸਰ ਫਾਈਰਿੰਗ ਮਾਮਲਾ: DGP ਗੌਰਵ ਯਾਦਵ ਨੇ ਅਪਰਾਧੀਆਂ ਨੂੰ ਜਲਦ ਫੜਨ ਦੇ ਦਿੱਤੇ ਨਿਰਦੇਸ਼ || Latest News

0
151

ਅੰਮ੍ਰਿਤਸਰ ਫਾਈਰਿੰਗ ਮਾਮਲਾ: DGP ਗੌਰਵ ਯਾਦਵ ਨੇ ਅਪਰਾਧੀਆਂ ਨੂੰ ਜਲਦ ਫੜਨ ਦੇ ਦਿੱਤੇ ਨਿਰਦੇਸ਼

ਅੰਮ੍ਰਿਤਸਰ ਫਾਈਰਿੰਗ ਮਾਮਲੇ ‘ਚ ਪੰਜਾਬ ਪੁਲਿਸ ਐਕਸ਼ਨ ਮੋਡ ‘ ਨਜ਼ਰ ਆ ਰਹੀ ਹੈ।ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਮਾਮਲੇ ਦਾ ਨੋਟਿਸ ਲਿਆ । ਡੀਜੀਪੀ ਗੌਰਵ ਯਾਦਵ ਨੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਅਪਰਾਧੀਆਂ ਨੂੰ ਜਲਦੀ ਫੜਨ ਦੇ ਨਿਰਦੇਸ਼ ਦਿੱਤੇ ਹਨ। ਨਾਲ ਹੀ ਕਿਹਾ ਕਿ ਸਖ਼ਤ ਤੋਂ ਸਖ਼ਤ ਕਾਰਵਾਈ ਲਈ ਕਦਮ ਚੁੱਕੇ ਜਾਣੇ ਚਾਹੀਦੇ ਹਨ । ਸਪੈਸ਼ਲ ਡੀਜੀਪੀ ਰਾਜਿੰਦਰ ਢੋਕੇ ‘ਤੇ ਵੀ ਜ਼ਿੰਮੇਦਾਰੀ ਲਗਾਈ ਗਈ। ਰਾਜਿੰਦਰ ਢੋਕੇ ਸ਼ਾਮ ਨੂੰ ਅੰਮ੍ਰਿਤਸਰ ਪਹੁੰਚ ਜਾਣਗੇ। ਸੀਸੀਟੀਵੀ ਰਾਹੀਂ ਅਪਰਾਧੀਆਂ ਦੀ ਭਾਲ ਜਾਰੀ ਹੈ

ਜ਼ਖਮੀ ਨੂੰ ਹਸਪਤਾਲ ‘ਚ ਕਰਵਾਇਆ ਭਰਤੀ

ਅੱਜ ਸਵੇਰੇ 7.30 ਵਜੇ ਦੇ ਕਰੀਬ ਦੋ ਨੌਜਵਾਨ ਅੰਮ੍ਰਿਤਸਰ ਦੇ ਦਬੁਰਜੀ ਦੇ ਘਰ ਵਿੱਚ ਦਾਖਲ ਹੋਏ ਅਤੇ ਪਰਿਵਾਰ ਦੇ ਸਾਹਮਣੇ ਗੋਲ਼ੀਆਂ ਚਲਾ ਦਿੱਤੀਆਂ। ਫਿਲਹਾਲ ਪੀੜਤ ਜ਼ਖਮੀ ਹੈ ਅਤੇ ਉਸ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਘਟਨਾ ਘਰ ਵਿੱਚ ਲੱਗੇ ਸੀਸੀਟੀਵੀ ਵਿੱਚ ਕੈਦ ਹੋ ਗਈ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਸੀਸੀਟੀਵੀ ਕੈਮਰੇ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਮੁਲਜ਼ਮ ਨੇ ਪਿਸਤੌਲ ਨਾਲ ਚਲਾਈਆਂ ਤਿੰਨ ਗੋਲੀਆਂ

ਜ਼ਖ਼ਮੀ ਦੀ ਪਛਾਣ ਸੁਖਚੈਨ ਸਿੰਘ ਵਜੋਂ ਹੋਈ ਹੈ। ਜੋ ਅਮਰੀਕਾ ਵਿੱਚ ਰਹਿੰਦਾ ਸੀ। ਏਡੀਸੀਪੀ ਹਰਪਾਲ ਸਿੰਘ ਨੇ ਦੱਸਿਆ ਕਿ ਇਹ ਘਟਨਾ ਸਵੇਰੇ 7.05 ਵਜੇ ਦੇ ਕਰੀਬ ਵਾਪਰੀ। ਸੁਖਚੈਨ ਸਿੰਘ ਜਿੰਮ ਜਾਣ ਤੋਂ ਪਹਿਲਾਂ ਦੰਦ ਬੁਰਸ਼ ਕਰ ਰਿਹਾ ਸੀ। ਉਦੋਂ ਦੋ ਨੌਜਵਾਨ ਬਾਈਕ ‘ਤੇ ਆਏ ਅਤੇ ਘਰ ‘ਚ ਦਾਖਲ ਹੋ ਗਏ। ਜਿਵੇਂ ਹੀ ਉਹ ਘਰ ਅੰਦਰ ਵੜਿਆ ਤਾਂ ਮੁਲਜ਼ਮ ਉਸ ਦੀ ਮਰਸਡੀਜ਼ ਕਾਰ ਦੇ ਕਾਗਜ਼ਾਤ ਦਿਖਾਉਣ ਦੀ ਮੰਗ ਕਰਨ ਲੱਗਾ। ਜਦੋਂ ਸੁਖਚੈਨ ਨੇ ਇਸ ਦਾ ਵਿਰੋਧ ਕੀਤਾ ਤਾਂ ਮੁਲਜ਼ਮ ਹਥਿਆਰ ਦਿਖਾ ਕੇ ਸੁਖਚੈਨ ਸਿੰਘ ਨੂੰ ਅੰਦਰ ਲੈ ਗਏ।ਮੁਲਜ਼ਮ ਨੇ ਪਿਸਤੌਲ ਨਾਲ ਤਿੰਨ ਗੋਲੀਆਂ ਚਲਾਈਆਂ। ਜਿਸ ਵਿੱਚੋਂ 2 ਗੋਲ਼ੀਆਂ ਸੁਖਚੈਨ ਸਿੰਘ ਨੂੰ ਲੱਗੀਆਂ। ਮੁਲਜ਼ਮ ਸੁਖਚੈਨ ’ਤੇ ਹੋਰ ਗੋਲ਼ੀਆਂ ਚਲਾਉਣਾ ਚਾਹੁੰਦੇ ਸਨ, ਪਰ ਉਨ੍ਹਾਂ ਦਾ ਹਥਿਆਰ ਫਟ ਗਿਆ।

ਛੋਟੇ-ਛੋਟੇ ਬੱਚੇ ਆਪਣੇ ਪਿਤਾ ਨੂੰ ਛੱਡਣ ਲਈ ਜੋੜਦੇ ਰਹੇ ਹੱਥ

ਸੁਖਚੈਨ ਦੀ ਪਤਨੀ ਨੇ ਦੱਸਿਆ ਕਿ ਜਦੋਂ ਇਹ ਘਟਨਾ ਵਾਪਰੀ ਤਾਂ ਘਰ ਵਿੱਚ ਦੋ ਬੱਚੇ ਅਤੇ ਬਜ਼ੁਰਗ ਮਾਂ ਸਮੇਤ 5 ਲੋਕ ਮੌਜੂਦ ਸਨ। ਛੋਟੇ-ਛੋਟੇ ਬੱਚੇ ਆਪਣੇ ਪਿਤਾ ਨੂੰ ਛੱਡਣ ਲਈ ਹੱਥ ਜੋੜਦੇ ਰਹੇ। ਪਰ ਦੋਸ਼ੀ ਦਾ ਇਰਾਦਾ ਉਸ ਨੂੰ ਮਾਰਨ ਦਾ ਸੀ। ਤਿੰਨ ਗੋਲ਼ੀਆਂ ਚੱਲਣ ਤੋਂ ਬਾਅਦ ਜਦੋਂ ਹਥਿਆਰ ਬੰਦ ਹੋ ਗਿਆ ਤਾਂ ਦੋਸ਼ੀ ਘਰੋਂ ਫਰਾਰ ਹੋ ਗਿਆ। ਉਹ ਤੁਰੰਤ ਸੁਖਚੈਨ ਨੂੰ ਹਸਪਤਾਲ ਲੈ ਆਏ। ਫਿਲਹਾਲ ਉਸਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਸੁਖਚੈਨ ਦੀ ਪਤਨੀ ਨੇ ਦੱਸਿਆ ਕਿ ਉਹ ਉਸ ਦੀ ਦੂਜੀ ਪਤਨੀ ਹੈ ਅਤੇ ਉਸ ਦੀ ਪਹਿਲੀ ਪਤਨੀ ਨੇ ਖੁਦਕੁਸ਼ੀ ਕਰ ਲਈ ਹੈ।

ਸਫਾਈ ਕਰਮਚਾਰੀ ਦੀ ਸ਼ੱਕੀ ਹਾਲਾਤਾਂ ‘ਚ ਹੋਈ ਮੌ.ਤ || Punjab News

ਪਰਿਵਾਰਕ ਮੈਂਬਰ ਪਰਮਜੀਤ ਸਿੰਘ ਨੇ ਦੱਸਿਆ ਕਿ ਸੁਖਚੈਨ ਦਾ ਆਪਣੀ ਪਹਿਲੀ ਪਤਨੀ ਦੇ ਪਰਿਵਾਰ ਨਾਲ ਝਗੜਾ ਚੱਲ ਰਿਹਾ ਸੀ। ਉਸਦੀ ਪਹਿਲੀ ਪਤਨੀ ਨੇ 2022 ਵਿੱਚ ਖੁਦਕੁਸ਼ੀ ਕਰ ਲਈ ਸੀ। ਇਸ ਤੋਂ ਬਾਅਦ ਮ੍ਰਿਤਕ ਦੀ ਪਤਨੀ ਦੇ ਮਾਮੇ ਵੱਲੋਂ ਐਫਆਈਆਰ ਵੀ ਦਰਜ ਕਰਵਾਈ ਗਈ ਸੀ। ਜਿਸ ‘ਚ ਪੁਲਸ ਜਾਂਚ ‘ਚ ਸੁਖਚੈਨ ਬੇਕਸੂਰ ਪਾਇਆ ਗਿਆ, ਜਦਕਿ ਸੁਖਚੈਨ ਦੀ ਮਾਂ ਖਿਲਾਫ ਅਦਾਲਤ ‘ਚ ਚਲਾਨ ਪੇਸ਼ ਕੀਤਾ ਗਿਆ ਹੈ। ਅਦਾਲਤ ਵਿੱਚ ਕੇਸ ਵੀ ਚੱਲ ਰਿਹਾ ਸੀ।

ਉਨ੍ਹਾਂ ਦੇ ਦੋ ਬੱਚੇ ਹਨ, ਜੋ ਸੁਖਚੈਨ ਨਾਲ ਰਹਿ ਰਹੇ ਹਨ। ਉਸ ਨੇ ਦੱਸਿਆ ਕਿ ਕਰੀਬ 5 ਮਹੀਨੇ ਪਹਿਲਾਂ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਸਨ। ਪਰਮਜੀਤ ਨੇ ਦੱਸਿਆ ਕਿ ਸੁਖਚੈਨ ਅਮਰੀਕਾ ਰਹਿੰਦਾ ਸੀ। ਅਮਰੀਕਾ ਵਿੱਚ ਉਸਦਾ ਇੱਕ ਭਰਾ ਹੈ। ਪਰ ਪਤਨੀ ਦੀ ਖੁਦਕੁਸ਼ੀ ਤੋਂ ਬਾਅਦ ਉਹ ਬੱਚਿਆਂ ਦੀ ਦੇਖਭਾਲ ਲਈ ਲਗਭਗ ਇੱਕ ਸਾਲ ਤੋਂ ਭਾਰਤ ਵਿੱਚ ਰਹਿ ਰਿਹਾ ਸੀ। ਇਸ ਦੌਰਾਨ ਉਹ ਕੰਮ ਲਈ ਕਈ ਵਾਰ ਅਮਰੀਕਾ ਗਿਆ।ਕਰੀਬ ਇੱਕ ਮਹੀਨਾ ਪਹਿਲਾਂ ਉਸ ਦੀ ਪਤਨੀ ਦਾ ਐਕਸੀਡੈਂਟ ਹੋ ਗਿਆ ਸੀ, ਜਿਸ ਤੋਂ ਬਾਅਦ ਸੁਖਚੈਨ ਇੱਕ ਮਹੀਨਾ ਅੰਮ੍ਰਿਤਸਰ ਦੇ ਦਬੁਰਜੀ ਵਿੱਚ ਰਿਹਾ ਸੀ।

LEAVE A REPLY

Please enter your comment!
Please enter your name here