ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਹਥਿਆਰਾਂ ਸਮੇਤ 8 ਵਿਅਕਤੀ ਕੀਤੇ ਗ੍ਰਿਫਤਾਰ || Punjab News

0
52

ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਹਥਿਆਰਾਂ ਸਮੇਤ 8 ਵਿਅਕਤੀ ਕੀਤੇ ਗ੍ਰਿਫਤਾਰ

ਪੰਜਾਬ ਪੁਲਸ ਨੂੰ ਵੱਡੀ ਸਫ਼ਲਤਾ ਹਾਸਲ ਹੋਈ ਹੈ ਜਿਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਆਪਣੇ ਐਕਸ ਅਕਾਊਂਟ ‘ਤੇ ਸਾਂਝੀ ਕੀਤੀ ਹੈ। ਡੀ. ਜੀ. ਪੀ. ਨੇ ਦੱਸਿਆ ਕਿ ਇੱਕ ਗੁਪਤ ਸੂਚਨਾ ‘ਤੇ ਕਾਰਵਾਈ ਕਰਦੇ ਹੋਏ ਅੰਮ੍ਰਿਤਸਰ ਪੁਲਸ ਨੇ ਇੱਕ ਸਫ਼ਲ ਆਪ੍ਰੇਸ਼ਨ ਕੀਤਾ, ਜਿਸ ‘ਚ ਯੂ.ਕੇ. ਹੈਂਡਲਰ ਧਰਮਾ ਸੰਧੂ ਨਾਲ ਜੁੜੇ 8 ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਕਾਰਵਾਈ ਦੌਰਾਨ 4.5 ਕਿਲੋ ਹੈਰੋਇਨ, 2 ਗਲੋਕ ਪਿਸਤੌਲ (9 ਐਮ.ਐਮ.), 2 ਪਿਸਤੌਲ (30 ਬੋਰ), 1 ਪਿਸਤੌਲ (32 ਬੋਰ), 1 ਜ਼ਿਗਾਨਾ ਪਿਸਤੌਲ (30 ਬੋਰ), 16 ਜ਼ਿੰਦਾ ਕਾਰਤੂਸ, 1.5 ਲੱਖ ਰੁਪਏ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ।

ਕਿਸਾਨ ਅੰਦੋਲਨ ਨੂੰ ਲੈ ਕੇ PM ਮੋਦੀ ਨੇ ਕੀਤੀ ਉੱਚ ਪੱਧਰੀ ਮੀਟਿੰਗ

ਉਨ੍ਹਾਂ ਦੱਸਿਆ ਕਿ ਐੱਨ. ਡੀ. ਪੀ. ਐੱਸ ਅਤੇ ਆਰਮਜ਼ ਐਕਟ ਤਹਿਤ ਥਾਣਾ ਘਰਿੰਡਾ, ਅੰਮ੍ਰਿਤਸਰ ਵਿਖੇ ਐੱਫ਼. ਆਈ. ਆਰ. ਦਰਜ ਕੀਤੀ ਗਈ ਹੈ ਅਤੇ ਫਾਰਵਾਰਡ ਅਤੇ ਬੈਕਵਾਰਡ ਲਿੰਕਾ ਦੀ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here