ਦੁਬਈ ਗਏ ਨੌਜਵਾਨ ਨਾਲ ਵਾਪਰ ਗਿਆ ਭਾਣਾ , ਹੋਈ ਮੌਤ || Punjab Update

0
86
An accident happened to a young man who went to Dubai, he died

ਦੁਬਈ ਗਏ ਨੌਜਵਾਨ ਨਾਲ ਵਾਪਰ ਗਿਆ ਭਾਣਾ , ਹੋਈ ਮੌਤ

ਆਏ ਦਿਨ ਵਿਦੇਸ਼ ਗਏ ਨੌਜਵਾਨਾਂ ਦੀ ਮੌਤ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਅਜਿਹੀ ਹੀ ਇਕ ਹੋਰ ਮੰਦਭਾਗੀ ਖ਼ਬਰ ਦੁਬਈ ਤੋਂ ਸਾਹਮਣੇ ਆਈ ਹੈ ਜਿੱਥੇ ਕਿ ਬਟਾਲਾ ਹਲਕਾ ਫਤਿਹਗੜ੍ਹ ਚੂੜੀਆਂ ਦੇ ਨਜ਼ਦੀਕੀ ਪਿੰਡ ਰੂਪੋਵਾਲੀ ਦੇ 22 ਸਾਲਾ ਨੌਜਵਾਨ ਦੀ ਕ੍ਰੇਨ ਦਾ ਬੂਮ ਟੁੱਟਣ ਨਾਲ ਮੌਤ ਹੋ ਗਈ ਹੈ | ਨੌਜਵਾਨ ਪੁੱਤ ਦੀ ਮੌਤ ਨਾਲ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ |

ਇਲਾਜ ਦੌਰਾਨ ਹੋਈ ਮੌਤ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਵਾਸੀਆਂ ਅਤੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ 22 ਸਾਲਾ ਨੌਜਵਾਨ ਜਾਰਜ ਮਸੀਹ ਪੁੱਤਰ ਬਲਕਾਰ ਮਸੀਹ ਪਿੰਡ ਰੂਪੋਵਾਲੀ ਰੋਜੀ ਰੋਟੀ ਕਮਾਉਣ ਲਈ ਕਰੀਬ ਪੌਣੇ ਦੋ ਸਾਲ ਪਹਿਲਾਂ ਦੁਬਈ ਦੀ ਟੈਗ ਕੰਪਨੀ ਵਿੱਚ ਹੈਲਪਰ ਵੀਜ਼ਾ ਤੇ ਗਿਆ ਸੀ। ਬੀਤੇ ਕੱਲ ਉਹਨਾਂ ਨੂੰ ਦੁਬਈ ਵਿੱਚੋਂ ਜਾਰਜ ਦੇ ਨਾਲ ਕੰਮ ਕਰਦੇ ਨੌਜਵਾਨਾਂ ਦਾ ਫੋਨ ਆਇਆ ਕਿ ਜਾਰਜ ਮਸੀਹ ਕ੍ਰੇਨ ਦਾ ਬੂਮ ਟੁੱਟਣ ਦੇ ਨਾਲ ਉਸ ਦੇ ਥੱਲੇ ਆ ਕੇ ਗੰਭੀਰ ਜਖਮੀ ਹੋਇਆ ਹੈ। ਉਸ ਨੇ ਦੱਸਿਆ ਕਿ ਜਾਰਜ ਨੂੰ ਇਲਾਜ ਲਈ ਕੰਪਨੀ ਦੇ ਅਧਿਕਾਰੀਆਂ ਵੱਲੋਂ ਹਸਪਤਾਲ ਲਜਾਇਆ ਗਿਆ ਜਿੱਥੇ ਕਿ ਇਲਾਜ ਦੌਰਾਨ ਉਸ ਦੀ ਮੌਤ ਹੋਈ ਹੈ।

ਇਹ ਵੀ ਪੜ੍ਹੋ : ਸੁਪਰੀਮ ਕੋਰਟ ਨੇ ਰਾਮਦੇਵ-ਬਾਲਕ੍ਰਿਸ਼ਨ ਨੂੰ ਦਿੱਤੀ ਵੱਡੀ ਰਾਹਤ, ਮਾਣਹਾਨੀ ਦਾ ਕੇਸ ਹੋਇਆ ਬੰਦ

ਨੌਜਵਾਨ ਦੀ ਦੇਹ ਵਤਨ ਲਿਆਉਣ ਵਿੱਚ ਕੀਤੀ ਜਾਵੇ ਮਦਦ

ਇਸ ਮੌਕੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਸਮਾਜ ਸੇਵੀ ਜਥੇਬੰਦੀਆਂ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਨੌਜਵਾਨ ਦੀ ਦੇਹ ਵਤਨ ਲਿਆਉਣ ਵਿੱਚ ਮਦਦ ਕੀਤੀ ਜਾਵੇ। ਪਿੰਡ ਵਾਸੀਆਂ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਜਾਰਜ ਮਸੀਹ ਦੀਆਂ ਦੋ ਭੈਣਾਂ,ਦੋ ਭਰਾ ਅਤੇ ਬਜ਼ੁਰਗ ਮਾਤਾ ਪਿਤਾ ਦਾ ਗੁਜਾਰਾ ਉਸ ਦੇ ਸਿਰ ਤੇ ਚਲਦਾ ਸੀ ਪਰ ਉਸ ਤੇ ਭਾਰ ਜਵਾਨੀ ਵਿੱਚ ਚਲੇ ਜਾਣ ਨਾਲ ਪਰਿਵਾਰ ਨੂੰ ਨਾ ਸਹਿਣਯੋਗ ਘਾਟਾ ਪਿਆ ਹੈ।

 

 

 

 

 

 

 

 

 

LEAVE A REPLY

Please enter your comment!
Please enter your name here