ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਦੂਜੀ ਪਤਨੀ ਖਿਲਾਫ FIR ਦਰਜ ਹੋਈ ਹੈ। ਹਰਮੀਤ ਸਿੰਘ ਪਠਾਣਮਾਜਰਾ ਨੇ ਦੂਜੀ ਪਤਨੀ ਗੁਰਪ੍ਰੀਤ ਕੌਰ ਖਿਲਾਫ ਸ਼ਿਕਾਇਤ ਦਰਜ ਕਰਵਾਈ ਹੈ। ਸ਼ਿਕਾਇਤ ਵਿੱਚ ਬਿਨਾ ਇਜਾਜ਼ਤ ਵੀਡੀਓ ਬਣਾਉਣ ਦਾ ਦੋਸ਼ ਲੱਗਾ ਹੈ। MLA ਪਠਾਣਮਾਜਰਾ ਨੇ ਜਾਨੋ ਮਾਰਨ ਦੀਆਂ ਧਮਕੀਆਂ ਦਾ ਇਲਜ਼ਾਮ ਲਗਾਇਆ ਹੈ। ਪੁਲਿਸ ਨੇ ਦੇਰ ਰਾਤ 1 ਵਜੇ ਗ੍ਰਿਫਤਾਰੀ ਲਈ ਗੁਰਪ੍ਰੀਤ ਕੌਰ ਦੇ ਘਰ ਰੇਡ ਕੀਤੀ । ਇਹ ਵੀ ਜਾਣਕਾਰੀ ਮਿਲੀ ਹੈ ਕਿ ਗੁਰਪ੍ਰੀਤ ਕੌਰ ਵੱਲੋਂ ਹਾਈਕੋਰਟ ਦਾ ਰੁਖ ਕੀਤਾ ਜਾ ਰਿਹਾ ਹੈ ਤਾਂ ਜੋ ਇਸ ਐਫਆਈਆਰ ਨੂੰ ਰੱਦ ਕਰਵਾਇਆ ਜਾ ਸਕੇ।
ਜਾਣਕਾਰੀ ਅਨੁਸਾਰ ਵਿਧਾਇਕ ਪਠਾਣਮਾਜਰਾ ਨੇ 3 ਸਤੰਬਰ ਨੂੰ ਪਟਿਆਲਾ ਵਿਖੇ ਐਫਆਈਆਰ ਦਰਜ ਕਰਵਾਈ ਸੀ। ਸ਼ਿਕਾਇਤ ਵਿੱਚ ਵਿਧਾਇਕ ਨੇ ਵੀਡੀਓ ਵਾਇਰਲ ਅਤੇ ਆਪਣੇ ਰਿਸ਼ਤੇ ਬਾਰੇ ਦੱਸਿਆ ਗਿਆ ਹੈ ਕਿ ਕਿਸ ਤਰ੍ਹਾਂ ਉਨ੍ਹਾਂ ਦੀ ਛਵੀ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਪੁਲਿਸ ਨੇ ਐਫਆਈਆਰ 66 ਈ ਆਈਟੀ ਐਕਟ ਅਤੇ 67 ਏ ਤਹਿਤ ਧਾਰਵਾਂ ਤਹਿਤ ਮਾਮਲਾ ਦਰਜ ਕੀਤਾ ਹੈ।