ਹਰਿਆਣਾ ਦੇ ਖੇਡ ਮੰਤਰੀ ‘ਤੇ FIR ਹੋਈ ਦਰਜ

0
19

ਚੰਡੀਗੜ੍ਹ ਪੁਲਿਸ ਨੇ ਭਾਰਤੀ ਹਾਕੀ ਟੀਮ ਦੇ ਸਾਬਕਾ ਸਟਾਰ ਖਿਡਾਰੀ ਅਤੇ ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਖ਼ਿਲਾਫ਼ ਮਹਿਲਾ ਕੋਚ ਨਾਲ ਛੇੜਛਾੜ ਕਰਨ ਦਾ ਕੇਸ ਦਰਜ ਕੀਤਾ ਹੈ।

ਚੰਡੀਗੜ੍ਹ ਦੇ ਐਸਪੀ ਨੂੰ ਮਿਲਣ ਤੋਂ ਬਾਅਦ ਮਹਿਲਾ ਕੋਚ ਨੇ ਖੇਡ ਮੰਤਰੀ ਖ਼ਿਲਾਫ਼ ਸ਼ਿਕਾਇਤ ਦਿੱਤੀ। ਹੁਣ ਮੰਤਰੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਨਵੇਂ ਸਾਲ ਤੋਂ ਪਹਿਲਾਂ ਦੀ ਸ਼ਾਮ ਨੂੰ ਚੰਡੀਗੜ੍ਹ ਦੇ ਸੈਕਟਰ 26 ਥਾਣੇ ਵਿੱਚ ਧਾਰਾ-354, 354ਏ, 354ਬੀ, 342, 506 ਆਈਪੀਸੀ ਤਹਿਤ ਕੇਸ ਦਰਜ ਕੀਤਾ ਗਿਆ ਹੈ।

2016 ਦੇ ਰੀਓ ਓਲੰਪਿਕ ‘ਚ ਹਿੱਸਾ ਲੈਣ ਵਾਲੀ ਇਸ ਮਹਿਲਾ ਨੂੰ ਸਤੰਬਰ ‘ਚ ਖੇਡ ਵਿਭਾਗ ‘ਚ ਜੂਨੀਅਰ ਕੋਚ ਵਜੋਂ ਭਰਤੀ ਕੀਤਾ ਗਿਆ ਸੀ। ਆਪਣੀ ਸ਼ਿਕਾਇਤ ‘ਚ ਉਸ ਨੇ ਕਿਹਾ ਕਿ ਸੰਦੀਪ ਸਿੰਘ ਨੇ ਉਸ ਨੂੰ ਇੰਸਟਾਗ੍ਰਾਮ ਅਤੇ ਸਨੈਪਚੈਟ ‘ਤੇ ਮੈਸੇਜ ਭੇਜੇ। ਮਹਿਲਾ ਕੋਚ ਦੇ ਦੋਸ਼ਾਂ ਮੁਤਾਬਕ 1 ਜੁਲਾਈ ਨੂੰ ਉਸ ਨੇ ਸਨੈਪਚੈਟ ਕਾਲ ਕੀਤੀ ਤੇ ਦਸਤਾਵੇਜ਼ਾਂ ਦੀ ਪੜਤਾਲ ਲਈ ਮੈਨੂੰ ਚੰਡੀਗੜ੍ਹ ਦੇ ਸੈਕਟਰ 7 ਸਥਿਤ ਆਪਣੀ ਰਿਹਾਇਸ਼ ‘ਤੇ ਆਉਣ ਲਈ ਕਿਹਾ।

ਦੂਜੇ ਪਾਸੇ ਭਾਰਤੀ ਰਾਸ਼ਟਰੀ ਹਾਕੀ ਟੀਮ ਦੇ ਸਾਬਕਾ ਕਪਤਾਨ ਸੰਦੀਪ ਸਿੰਘ ਨੇ ਇਨ੍ਹਾਂ ਦੋਸ਼ਾਂ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਦਿਆਂ ਖਾਰਜ ਕੀਤਾ ਹੈ। ਉਸ ਦਾ ਕਹਿਣਾ ਹੈ ਕਿ ਉਸ ਵਿਰੁੱਧ ਸਾਜ਼ਿਸ਼ ਰਚੀ ਜਾ ਰਹੀ ਹੈ। ਜਿਸ ਵਿੱਚ ਉਨ੍ਹਾਂ ਨੂੰ ਫਸਾਇਆ ਜਾ ਰਿਹਾ ਹੈ। ਉਧਰ ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਅਤੇ ਜੂਨੀਅਰ ਮਹਿਲਾ ਕੋਚ ਵਿਵਾਦ ਮਾਮਲੇ ਵਿੱਚ ਹਰਿਆਣਾ ਦੇ ਡੀਜੀਪੀ ਨੇ ਐਸਆਈਟੀ ਦਾ ਗਠਨ ਕੀਤੀ ਹੈ।

ਇਸ ਵਿੱਚ ਐਚਸੀਪੀ ਰਾਜਕੁਮਾਰ ਕੌਸ਼ਿਕ ਦੇ ਨਾਲ ਆਈਪੀਐਸ ਮਮਤਾ ਸਿੰਘ ਅਤੇ ਸਮਰ ਪ੍ਰਤਾਪ ਸਿੰਘ ਸ਼ਾਮਲ ਹਨ। ਮਮਤਾ ਸਿੰਘ ਐਸਆਈਟੀ ਦੀ ਅਗਵਾਈ ਕਰੇਗੀ। ਚੱਲ ਰਹੇ ਵਿਵਾਦ ਦਰਮਿਆਨ ਖੇਡ ਮੰਤਰੀ ਸੰਦੀਪ ਸਿੰਘ ਨੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨਚੰਦ ਨਾਲ ਵੀ ਮੁਲਾਕਾਤ ਕੀਤੀ ਹੈ।

LEAVE A REPLY

Please enter your comment!
Please enter your name here