ਚੰਡੀਗੜ੍ਹ, 24 ਮਾਰਚ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਨੇ ਸਪੱਸ਼ਟ ਆਖਿਆ ਹੈ ਕਿ ਗਗਨਦੀਪ ਸਿੰਘ ਰੰਧਾਵਾ ਦੇ ਮਾਮਲੇ ਵਿਚ ਉਨ੍ਹਾਂ ਵਲੋਂ ਨਿਰਪੱਖ ਜਾਂਚ (Fair investigation) ਕਰਵਾਈ ਜਾਵੇਗੀ ।
ਹੋਰ ਕੀ ਕੀ ਆਖਿਆ ਮੁੱਖ ਮੰਤਰੀ ਪੰਜਾਬ ਨੇ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਅੱਜ ਇਕ ਪ੍ਰੈਸ ਕਾਨਫ਼ਰੰਸ ਦੌਰਾਨ ਕਿਹਾ ਕਿ ਗਗਨਦੀਪ ਸਿੰਘ ਰੰਧਾਵਾ (Gagandeep Singh Randhawa) ਦੀ ਮੌਤ ’ਤੇ ਕਿ ਅਸੀਂ ਕਿਸੇ ਮੰਤਰੀ ਸੰਤਰੀ ਦੀ ਪ੍ਰਵਾਹ ਨਹੀਂ ਕਰਦੇ । ਸਾਡੇ ਲਈ ਸਾਰੇ ਮੰਤਰੀ ਸੰਤਰੀ ਇਕੋ ਜਿਹੇ ਹਨ ਤੇ ਜੋ ਵੀ ਦੋਸ਼ੀ ਪਾਇਆ ਗਿਆ, ਉਸ ਵਿਰੁੱਧ ਕਾਰਵਾਈ ਜ਼ਰੂਰ ਹੋਵੇਗੀ ।
ਮੰਤਰੀ ਦਾ ਅਸਤੀਫ਼ਾ ਹੋ ਗਿਆ, ਗ੍ਰਿਫ਼ਤਾਰੀ ਹੋ ਗਈ ਤੇ ਹੁਣ ਅਗਲੀ ਕਾਰਵਾਈ ਕੀਤੀ ਜਾਵੇਗੀ । ਉਨ੍ਹਾਂ ਅੱਗੇ ਕਿਹਾ ਅਸੀਂ ਗਗਨਦੀਪ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦੇ ਹਾਂ । ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕਦੇ ਆਪਣੇ ਮੰਤਰੀਆਂ ਖਿ਼ਲਾਫ਼ ਕਾਰਵਾਈ ਨਹੀਂ ਕਰਦੀਆਂ ਸਨ ਪਰ ਅਸੀਂ ਉਨ੍ਹਾਂ ਵਰਗੇ ਨਹੀਂ ਹਾਂ। ਉਨ੍ਹਾਂ ਕਿਹਾ ਕਿ ਅਸੀਂ ਗਗਨਦੀਪ ਦੇ ਪਰਿਵਾਰ ਦੇ ਨਾਲ ਹਮੇਸ਼ਾ ਖੜ੍ਹੇ ਹਾਂ ।
ਭਗਵੰਤ ਸਿੰਘ ਮਾਨ ਨੇ ਸਾਧਿਆ ਵਿਰੋਧੀ ਧਿਰ ਤੇ ਨਿਸ਼ਾਨਾ
ਉਨ੍ਹਾਂ ਵਿਰੋਧੀ ਧਿਰ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਨ੍ਹਾਂ ਸਮੇਂ ਕਿਸੇ ਮਾਮਲੇ ਦੀ ਸੀ. ਬੀ. ਆਈ. ਜਾਂਚ ਕਿਉਂ ਨਹੀਂ ਕਰਵਾਈ ਜਾਂਦੀ ਸੀ? ਪੰਜਾਬ ਪੁਲਿਸ ਜਾਂਚ ਕਰਨ ਦੇ ਕਾਬਿਲ ਹੈ । ਉਨ੍ਹਾਂ ਕਿਹਾ ਕਿ ਪਟਿਆਲਾ ’ਚ ਕੈਪਟਨ ਅਮਰਿੰਦਰ ਸਿੰਘ ਅਤੇ ਭਰਤਇੰਦਰ ਸਿੰਘ ਚਾਹਲ ਦਾ ਨਾਂ ਲੈ ਕੇ ਇਕ ਵਿਅਕਤੀ ਨੇ ਖੁਦ ਨੂੰ ਅੱਗ ਲਗਾ ਲਈ ਅਤੇ ਉਸ ਵਿਅਕਤੀ ਦੀ ਮੌਤ ਹੋ ਗਈ ਸੀ ਕੀ ਇਸ ਮਾਮਲੇ ’ਚ ਸੀ. ਬੀ. ਆਈ. ਜਾਂਚ ਹੋਈ ਸੀ । ਇਸੇ ਤਰ੍ਹਾਂ ਅਮਿਤ ਸ਼ਾਹ ਦਾ ਨਾਂ ਲੈ ਕੇ ਇਕ ਵਿਅਕਤੀ ਨੇ ਖੁਦਕੁਸ਼ੀ ਕਰ ਲਈ ਅਤੇ ਕੀ ਉਨ੍ਹਾਂ ਖਿ਼ਲਾਫ਼ ਕੋਈ ਕਾਰਵਾਈ ਹੋਈ, ਪਰ ਅਸੀਂ ਗਗਨਦੀਪ ਰੰਧਾਵਾ ਦੇ ਮਾਮਲੇ ’ਚ ਨਿਰਪੱਖ ਜਾਂਚ ਕਰਵਾਵਾਂਗੇ ।
Read More : ਜਾਂਚ ਵਿਚ ਦੋਸ਼ੀ ਸਾਬਤ ਹੋਣ ‘ਤੇ ਕੀਤੀ ਜਾਵੇਗੀ ਬਣਦੀ ਕਾਰਵਾਈ : ਮੁੱਖ ਮੰਤਰੀ







